ਖਬਰਾਂ ਤਾਜੀਆਂ ਤੇ ਸੱਚੀਆਂ ਦੇਖਣ ਲਈ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਚੰਡੀਗੜ੍ਹ: ਪੰਥਕ ਪਾਰਟੀ ਕਹਾਉਣ ਵਾਲਾ ਸ਼੍ਰੋਮਣੀ ਅਕਾਲੀ ਦਲ ਚਾਹੇ ਬਰਗਾੜੀ ਮੋਰਚੇ ਦੇ ਲੀਡਰਾਂ ਨੂੰ ਕਾਂਗਰਸ ਤੇ ਆਈਐਸਆਈ ਦੇ ਏਜੰਟ ਕਰਾਰ ਦੇ ਰਿਹਾ ਹੈ ਪਰ ਮੋਰਚੇ ਨੂੰ ਪੰਜਾਬ ਹੀ ਨਹੀਂ ਸਗੋਂ ਬਾਹਰੀ ਸੂਬਿਆਂ ਦੀ ਸਿੱਖ ਸੰਗਤ ਵੱਲੋਂ ਵੀ ਹਮਾਇਤ ਮਿਲ ਰਹੀ ਹੈ। ਬਰਗਾੜੀ ਮੋਰਚੇ ਨੂੰ ਜਿੱਥੇ ਵਿਦੇਸ਼ਾਂ ਤੋਂ ਫੰਡ ,,,,,ਰਾਹੀਂ ਹਮਾਇਤ ਮਿਲ ਰਹੀ ਹੈ, ਉੱਥੇ ਹੀ ਭਾਰਤ ਦੇ ਦੂਜੇ ਸੂਬਿਆਂ ਤੋਂ ਲੰਗਰ ਦੀ ਸੇਵਾ ਆ ਰਹੀ ਹੈ। ਪਤਾ ਲੱਗਾ ਹੈ ਕਿ ਰਾਜਸਥਾਨ, ਹਰਿਆਣਾ ਤੇ ਚੰਡੀਗੜ੍ਹ ਤੋਂ ਇਲਾਵਾ ਜੰਮੂ-ਕਸ਼ਮੀਰ ਦੀਆਂ ਸੰਗਤਾਂ ਲੰਗਰ ਦੀ ਸੇਵਾ ਕਰ ਰਹੀਆਂ ਹਨ।
ਬਰਗਾੜੀ ਮੋਰਚੇ ਦੇ ਲੀਡਰਾਂ ਮੁਤਾਬਕ ਬਾਹਰੀ ਸੂਬਿਆਂ ਦੀਆਂ ਸੰਗਤਾਂ ਦੀ ਪੂਰੀ ਹਮਾਇਤ ਮਿਲ ਰਹੀ ਹੈ। ਮੋਰਚੇ ਵਿੱਚ ਦੂਜੇ ਸੂਬਿਆਂ ਦੀਆਂ ਸੰਗਤਾਂ ਪਹੁੰਚ ਰਹੀਆਂ ਹਨ। ਉਨ੍ਹਾਂ ਮੁਤਾਬਕ ਰੋਜ਼ਾਨਾ 5 ਤੋਂ 7 ਹਜ਼ਾਰ ਦੇ ਕਰੀਬ ਸੰਗਤ ਲੰਗਰ ਛਕਦੀ ਹੈ।,,,,, ਐਤਵਾਰ ਨੂੰ ਸੰਗਤ ਦੀ ਗਿਣਤੀ 25 ਹਜ਼ਾਰ ਤੋਂ ਵੀ ਟੱਪ ਜਾਂਦੀ ਹੈ। ਇਹ ਲੰਗਰ ਰਾਜਸਥਾਨ, ਹਰਿਆਣਾ ਤੇ ਚੰਡੀਗੜ੍ਹ ਤੋਂ ਇਲਾਵਾ ਜੰਮੂ-ਕਸ਼ਮੀਰ ਦੀਆਂ ਸੰਗਤਾਂ ਲੰਗਰ ਵੱਲੋਂ ਵੀ ਭੇਜਿਆ ਜਾ ਰਿਹਾ ਹੈ। ਉਂਝ ਵੀ ਉੱਤਰ ਪ੍ਰਦੇਸ਼, ਰਾਜਸਥਾਨ ਤੇ ਹਰਿਆਣਾ ਹਰਿਆਣਾ ਦੀ ਸੰਗਤ ਇੱਥੇ ਪਹੁੰਚ ਰਹੀ ਹੈ।
ਖਾਸ ਗੱਲ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪੰਜਾਬ ਤੋਂ ਬਾਹਰ ਉਨ੍ਹਾਂ ਸੂਬਿਆਂ ਵਿੱਚ ਚੋਣਾਂ ਲੜਨ ਦੀ ਤਿਆਰੀ ,,,,, ਕਰ ਰਹੇ ਹਨ, ਜਿੱਥੇ ਸਿੱਖਾਂ ਦੀ ਚੋਖੀ ਆਬਾਦੀ ਹੈ। ਦੂਜੇ ਪਾਸੇ ਪਾਸੇ ਉਹ ਬਰਗਾੜੀ ਮੋਰਚਾ ਦਾ ਵਿਰੋਧ ਕਰ ਰਹੇ ਹਨ। ਅਜਿਹੇ ਵਿੱਚ ਉਨ੍ਹਾਂ ਨੂੰ ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਵਿੱਚ ਸਿੱਖਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪੈ ਸਕਦਾ ਹੈ। ਉਂਝ ਜੰਮੂ-ਕਸ਼ਮੀਰ ਵਿੱਚ ਅਕਾਲੀ ਦਲ ਦਾ ਕੋਈ ਆਧਾਰ ਨਹੀਂ ਹੈ।