ਹੁਣੇ ਆਈ ਤਾਜਾ ਵੱਡੀ ਖਬਰ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਅਮਰੀਕਾ ਦੇ ਨਿਊਯਾਰਕ ਸੂਬੇ ‘ਚ ਸ਼ਨੀਵਾਰ ਨੂੰ ਦੋ ਕਾਰਾਂ ਦੀ ਆਪਸ ‘ਚ ਭਿਆਨਕ ਟੱਕਰ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ‘ਚੋਂ ਇਕ ਕਾਰ ਪੈਦਲ ਯਾਤਰੀਆਂ ‘ਤੇ ਜਾ ਚੜ੍ਹੀ। ਅਮਰੀਕਾ ਪੁਲਸ ਮੁਤਾਬਕ ਇਸ ਹਾਦਸੇ ‘ਚ ਘੱਟ ਤੋਂ ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਸੂਬੇ ਦੀ ਰਾਜਧਾਨੀ ,,,,ਅਲਬਾਨੀ ਦੇ ਸਕੋਹਾਰ ਕਾਊਂਟੀ ‘ਚ ਸ਼ਨੀਵਾਰ ਦੁਪਹਿਰ ਕਰੀਬ 2 ਵਜੇ ਵਾਪਰਿਆ। ,,,, ਅਲਬਾਨੀ ਟਾਈਮਸ ਯੂਨੀਅਨ ਨੇ ਪੁਲਸ ਦੇ ਹਵਾਲੇ ਤੋਂ ਕਿਹਾ ਕਿ ਇਕ ਕਾਰ ਪਹਾੜੀ ਤੋਂ ਤੇਜ਼ੀ ਨਾਲ ਹੇਠਾਂ ਆ ਰਹੀ ਸੀ। ਇਸ ਤੋਂ ਬਾਅਦ ਇਹ ਹਾਦਸਾ ਵਾਪਰਿਆ। ਫਿਲਹਾਲ ਪੁਲਸ ਨੇ ਇਸ ਹਾਦਸੇ ‘ਚ ਮਰਨ ਵਾਲਿਆਂ ਦੀ ਪਛਾਣ ਜਾਹਿਰ ਨਹੀਂ ਕੀਤੀ ਹੈ।