Breaking News
Home / ਤਾਜਾ ਜਾਣਕਾਰੀ / ਅੰਮ੍ਰਿਤਸਰ ਬੰਬ ਧਮਾਕੇ ‘ਚ ਇਨ੍ਹਾਂ ਬੰਦਿਆਂ ਦਾ ਹੱਥ ਆਇਆ ਸਾਹਮਣੇ!

ਅੰਮ੍ਰਿਤਸਰ ਬੰਬ ਧਮਾਕੇ ‘ਚ ਇਨ੍ਹਾਂ ਬੰਦਿਆਂ ਦਾ ਹੱਥ ਆਇਆ ਸਾਹਮਣੇ!

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ  ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਬੀਤੇ ਦਿਨ ਅੰਮ੍ਰਿਤਸਰ ਦੇ ਰਾਜਾਸਾਂਸੀ ਕਸਬੇ ਨੇੜਲੇ ਪਿੰਡ ਅਦਲੀਵਾਲ ਵਿਚ ਨਿਰੰਕਾਰੀ ਭਵਨ ਵਿਚ ਚੱਲ ਰਹੇ ਸਤਿਸੰਗ ਦੌਰਾਨ ਗ੍ਰਨੇਡ ਹਮਲੇ ਪਿੱਛੇ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਮੁਤਾਬਿਕ ਅਮ੍ਰਿਤਸਰ ਬੰਬ ਧਮਾਕੇ ਚ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਹੈਪੀ PHD ਤੇ ਲਖਬੀਰ ਰੋਡੇ ਨੇ ਕਰਵਾਇਆ ਹੈ। ਇਹ ਦੋਵੇਂ ,,,,, ਪਾਕਿਸਤਾਨ ਵਿੱਚ ਹਨ ਤੇ ਇਸ ਫੈਡਰੇਸ਼ਨ ਉੱਤੇ ਭਾਰਤ ਚ ਪਾਬੰਦੀ ਹੈ। ਸੂਰਤਾਂ ਮੁਤਾਬਕ ਇਨ੍ਹਾਂ ਨੇ ਪਾਕਿਸਤਾਨ ਦੀ ਆਈਆਈਐਸ ਨਾਲ ਮਿਲ ਕੇ ਇਹ ਧਮਾਕਾ ਕੀਤਾ। ਹਲਾਂਕਿ ਇਸ ਬਾਰੇ ਸਰਕਾਰ ਦੇ ਕਿਸੇ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ। ਇਹ ਨਿਊਜ 10 ਪੰਜਾਬ ਦੇ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆਈ ਹੈ।

ਇਸਤੋਂ ਇਲਾਵਾ ਸੂਤਰਾਂ ਮੁਤਾਬਕ ਇਸ ਹਮਲੇ ਪਿੱਛੇ ਜੈਸ਼-ਏ-ਮੁਹੰਮਦ ਜਥੇਬੰਦੀ ਦੇ ਚੋਟੀ ਦੇ ਅਤਿਵਾਦੀ ਜ਼ਾਕਿਰ ਮੂਸਾ ਦੇ ਹੱਥ ਦਾ ਵੀ ਜ਼ਿਕਰ ਹੋਇਆ ਹੈ। ਇੰਨਾ ਹੀ ਨਹੀਂ ਸੂਤਰਾਂ ਦੇ ਹਵਾਲੇ ਤੋਂ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਯੂਏਈ ਤੋਂ ਆਈਆਈਐੱਸ ਨੇ ਇਸ ਹਮਲੇ ਲਈ ਫੰਡਿੰਗ ਕੀਤੀ ਹੈ। ਇਸਦੇ ਨਾਲ ਹੀ ਇਸ ਹਮਲੇ ,,,,,, ਪਿੱਛੇ ਖਾਲਿਸਤਾਨੀ ਸਮਰਥਕ ਗਰੁੱਪਾਂ ਵੱਲੋਂ ਵੀ ਫੰਡਿੰਗ ਦੀ ਗੱਲ ਸਾਹਮਣੇ ਆਈ ਹੈ।


ਜਿਕਰਯੋਗ ਹੈ ਕਿ ਇਹ ਹਮਲੇ ਤੋਂ ਪਹਿਲਾਂ ਹੀ ਕਾਊਂਟਰ ਇੰਟੈਲੀਜੈਂਸ ਵੱਲੋਂ ‘ਜੈਸ਼-ਏ-ਮੁਹੰਮਦ’ ਦੇ ਅਤਿਵਾਦੀਆਂ ਦੇ ਪੰਜਾਬ ਵਿਚ ਘੁਸਪੈਠ ਦੀਆਂ ਰਿਪੋਰਟਾਂ ਦੇ ਆਧਾਰ ’ਤੇ ਪੰਜਾਬ ਭਰ ਵਿਚ ਹਾਈ ਅਲਰਟ ਜਾਰੀ ਕੀਤੀ ਸੀ। ਜਿਸ ਵਿੱਚ ਜਾਕਿਰ ਦੀ ਪੰਜਾਬ ਵਿੱਚ ਲੁਕੇ ਹੋਣ ਦੀ ਗੱਲ ਕਹੀ ਗਈ ਸੀ।

ਪੰਜਾਬ ਦੇ ਪਿੰਡਾਂ ਨਾਲ ਜੁੜੇ ਇਲਾਕਿਆਂ ਅਤੇ ਸੁਨਸਾਨ ਇਲਾਕਿਆਂ ਵਿੱਚ ਖਾਸਕਰਕੇ ਚੇਕਿੰਗ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਪੁਲਿਸ ਨੇ ਆਪਣੇ ਤਮਾਮ ਐਸਐਚਓ ਨੂੰ ਪਿੰਡਾਂ ਨਾਲ ਜੁੜੇ ਇਲਾਕਿਆਂ ਦੇ ਨੇੜੇ ਚੈਕਿੰਗ ਮੁਹਿੰਮ ਚਲਾਉਣ ਅਤੇ ਅਲਰਟ ਰਹਿਣ ਦੇ ਨਿਰਦੇਸ਼ ਜਾਰੀ ਕੀਤਾ ਹੈ।

ਅੰਮ੍ਰਿਤਸਰ ਦੇ ਰਾਜਾਸਾਂਸੀ ਕਸਬੇ ਨੇੜਲੇ ਪਿੰਡ ਅਦਲੀਵਾਲ ਵਿਚ ਨਿਰੰਕਾਰੀ ਭਵਨ ਵਿਚ ਚੱਲ ਰਹੇ ਸਤਿਸੰਗ ਦੌਰਾਨ ਗ੍ਰਨੇਡ ਹਮਲੇ ਦਾ ਪਾਕਿਸਤਾਨੀ ਕੁਨੈਕਸ਼ਨ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਇਸ ਧਮਾਕੇ ਵਿੱਚ He-36 ਸੀਰੀਜ਼ ਦੇ ਹੈਂਡਗ੍ਰਨੇਡ ਦਾ ਇਸਤੇਮਾਲ ਕੀਤਾ ਗਿਆ ਹੈ। ਇਹ ਗ੍ਰਨੇਡ ਪਾਕਿਸਤਾਨ ਦੀ ਮਿਲਟਰੀ ਵਿੱਚ ਵੀ ਵਰਤਿਆ ਜਾਂਦਾ ਹੈ।

ਅੰਮ੍ਰਿਤਸਰ ਸਥਿਤ ਨਿਰੰਕਾਰੀ ਭਵਨ ਵਿਚ ਐਤਵਾਰ ਸਵੇਰੇ ਹੋਏ ਬੰਬ ਧਮਾਕੇ ਬਾਰੇ ਸੁਰਾਗ ਦੇਣ ਵਾਲੇ ਨੂੰ ਪੰਜਾਬ ਸਰਕਾਰ ਇਨਾਮ ਦੇਣ ਦਾ ਐਲਾਨ ਕੀਤਾ ਹੈ। ਹਮਲਾਵਰ ਦਾ ਸੁਰਾਗ ਦੇਣ ਵਾਲੇ ਨੂੰ 50 ਲੱਖ ਦਾ ਇਨਾਮ ਦੇਣ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸਦੇ ਨਾਲ ਜਾਣਕਾਰੀ ਦੇਣ ਵਾਲੀ ਸੂਚਨਾ ਗੁਪਤ ਰੱਖੀ ਜਾਵੇਗੀ। ,,,,, ਇਹ ਐ੍ਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਹੈ।

ਇਸ ਹਮਲੇ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨਆਈਏ) ਨੂੰ ਸੌਂਪ ਦਿੱਤੀ ਗਈ ਹੈ। ਦੇਰ ਰਾਤ ਐਨਆਈਏ ਦੀ ਟੀਮ ਘਟਨਾ ਵਾਲੇ ਸਥਾਨ ਉਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਧਰ, ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਮਾਮਲੇ ਵਿਚ ਸਖ਼ਤ ਕਾਰਵਾਈ ਕਰਨ ਨੂੰ ਕਿਹਾ ਹੈ। ਪੰਜਾਬ ਡੀਜੀਪੀ ਨੇ ਵੀ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਐਨਆਈਏ ਦੀ ਤਿੰਨ ਮੈਂਬਰੀ ਟੀਮ ਅੰਮ੍ਰਿਤਸਰ ਪੁੱਜੀ ਹੈ।

ਦੱਸ ਦਈਏ ਕਿ ਹਾਈ ਅਲਰਟ ਦੇ ਬਾਵਜੂਦ ਰਾਜਾਸਾਂਸੀ ਅੰਤਰਰਾਸ਼ਟਰੀ ਏਅਰਪੋਰਟ ਤੋਂ ਕੁਝ ਦੂਰੀ ‘ਤੇ ਸਥਿਤ ਪਿੰਡ ਅਦਲੀਵਾਲ ਦੇ ਨਿਰੰਕਾਰੀ ਭਵਨ ‘ਤੇ ਐਤਵਾਰ ਸਵੇਰੇ ਗ੍ਰਨੇਡ ਹਮਲਾ ਕੀਤਾ ਗਿਆ ਸੀ। ਇਸ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 19 ਲੋਕ ਜਖ਼ਮੀ ਹੋ ਗਏ। ਡੀਜੀਪੀ ਨੇ ਘਟਨਾ ਨੂੰ ਅਤਿਵਾਦੀ ਹਮਲਾ ਕਰਾਰ ਦਿੱਤਾ ਹੈ। ,,,,,,, ਘਟਨਾ ਤੋਂ ਬਾਅਦ ਏਰੀਏ ਵਿਚ ਨਾਕਾਬੰਦੀ ਕਰ ਕੇ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਡੇਰੇ ਦੇ ਸਥਾਨਕ ਪ੍ਰਬੰਧਕ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਨੇ ਦੱਸਿਆ ਹੈ ਕਿ ਸੰਗਤ ਉੱਤੇ ਗ੍ਰਨੇਡ ਸੁੱਟਣ ਵਾਲੇ ਦੋਵੇਂ ਨੌਜਵਾਨ ਕੇਸਾਧਾਰੀ ਹਨ ਤੇ ਦੋਵਾਂ ਨੇ ਦਾੜ੍ਹੀ ਵੀ ਰੱਖੀ ਹੋਈ ਹੈ।

ਦੋਵਾਂ ਨੌਜਵਾਨਾਂ ਵਿੱਚੋਂ ਇੱਕ ਨੌਜਵਾਨ ਨੇ ਜੀਨ ਦੀ ਪੈਂਟ ਤੇ ਕਮੀਜ਼ ਪਹਿਨੀ ਹੋਈ ਸੀ ਤੇ ਸਿਰ ’ਤੇ ਕਾਲੀ ਪਗੜੀ ਬੰਨ੍ਹੀ ਹੋਈ ਸੀ। ਦੂਸਰੇ ਨੌਜਵਾਨ ਨੇ ਹਲਕਾ ਖਾਕੀ ਰੰਗ ਦਾ ਕੁੜਤਾ-ਪਜਾਮਾ ਪਹਿਨਿਆ ਹੋਇਆ ਸੀ ਅਤੇ ਸਿਰ ’ਤੇ ਪਟਕਾ ਬੰਨ੍ਹਿਆ ਹੋਇਆ ਸੀ। ਦੋਵਾਂ ਵਿੱਚੋਂ ਜਿਸ ਨੌਜਵਾਨ ਨੇ ਭਵਨ ਦੇ ਅੰਦਰ ਗ੍ਰਨੇਡ ਸੁੱਟਿਆ, ਉਸ ਨੌਜਵਾਨ ਨੇ ਜੀਨ ਦੀ ਪੈਂਟ ਪਾਈ ਹੋਈ ਸੀ। ਜਾਣਕਾਰੀ ਮੁਤਾਬਕ ਪੁਲਿਸ ਹਮਲੇ ਦੌਰਾਨ ਡੇਰੇ ਦੇ ਅੰਦਰ ਮੌਜੂਦ ਪੈਰੋਕਾਰਾਂ ਨਾਲ ਗੱਲਬਾਤ ਕਰ ਕੇ ਹਮਲਾਵਰਾਂ ਦੇ ਸਕੈੱਚ ਵੀ ਤਿਆਰ ਕਰਵਾ ਰਹੀ ਹੈ।

 

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!