ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਰੇਲ ਹਾਦਸੇ ’ਚ ਮਾਰੇ ਗਏ ਵਿਅਕਤੀਆਂ ਦੇ 5 ਪਰਿਵਾਰਾਂ ਨੂੰ ਅੱਜ ਸਰਕਟ ਹਾਊਸ ਵਿਖੇ ਚੈੱਕ ਵੰਡੇ। ਅੱਜ ਸਰਕਟ ਹਾਊਸ ਵਿਖੇ ਹਾਦਸੇ ਦੌਰਾਨ ਜਾਨ ਗੁਆ ਚੁੱਕੇ ਵਿਅਕਤੀਆਂ ਦੇ ਵਾਰਿਸਾਂ ਨੂੰ ਚੈੱਕ ਵੰਡਣ ਰੈੱਸ ਨਾਲ ਗੱਲਬਾਤ ਕਰਦਿਅਾਂ ਸ. ਸਿੱਧੂ ਨੇ ਜ਼ਿਲਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਕਿ ਪ੍ਰਸ਼ਾਸਨ ਵੱਲੋਂ ਦਿਨ-ਰਾਤ ਇਕ ਕਰ ਕੇ 4-5 ਮਹੀਨਿਆਂ ਵਿਚ ਹੋਣ ਵਾਲੇ ਕੰਮ ਨੂੰ ਕੁਝ ਹੀ ਦਿਨਾਂ ਵਿਚ ਪੂਰਾ ਕਰ ਕੇ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਵੰਡ ਦਿੱਤੀ ਗਈ ਹੈ। ,,,,, ਹੁਣ ਤੱਕ 46 ਪੀਡ਼ਤ ਪਰਿਵਾਰਾਂ ਨੂੰ ਚੈੱਕ ਦਿੱਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ 12 ਚੈੱਕ ਆਉਂਦੇ 1-2 ਦਿਨਾਂ ਵਿਚ ਦੇ ਦਿੱਤੇ ਜਾਣਗੇ।
ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਹਾਦਸੇ ’ਚ ਮਾਰੇ ਗਏ ਵਿਅਕਤੀਆਂ ਦੇ ਯੋਗ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਵੀ ਦਿੱਤੀ ਜਾਵੇਗੀ ਤੇ ਜੋ ਵਿਅਕਤੀ ਵਡੇਰੀ ਉਮਰ ਦੇ ਹੋਣਗੇ, ਸਰਕਾਰ ਉਨ੍ਹਾਂ ਨੂੰ ਪੈਨਸ਼ਨ ਵੀ ਦੇਵੇਗੀ ਅਤੇ ਮੈਂ ਵੀ ਉਨ੍ਹਾਂ ਦੀ ਆਰਥਿਕ ਮਦਦ ਕਰਨ ਲਈ ਵਚਨਬੱਧ ਹਾਂ। ਉਨ੍ਹਾਂ ਕਿਹਾ ,,,,, ਕਿ ਇਨ੍ਹਾਂ ਪਰਿਵਾਰਾਂ ਨੂੰ ਕਿਸੇ ’ਤੇ ਨਿਰਭਰ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸਰਕਾਰ ਇਨ੍ਹਾਂ ਦੀ ਮਦਦ ਕਰੇਗੀ।
ਪੱਤਰਕਾਰਾਂ ਦੇ ਇਕ ਸਵਾਲ ਦੇ ਜਵਾਬ ’ਚ ਸਿੱਧੂ ਨੇ ਦੱਸਿਆ ਕਿ ਹਾਦਸੇ ਵਿਚ ਮਾਰੇ ਗਏ ਪਰਿਵਾਰਾਂ ਦੇ ਬੱਚਿਆਂ ਨੂੰ ਅਡਾਪਟ ਕਰਨ ਲਈ ਕੁਝ ਲੋਕ ਅੱਗੇ ਆ ਰਹੇ ਹਨ ਪਰ ਸਰਕਾਰ ਆਪਣੀਆਂ ਲੋਡ਼ੀਂਦੀਆਂ ਕਾਰਵਾਈਅਾਂ ਮੁਕੰਮਲ ਕਰਨ ਉਪਰੰਤ ਹੀ ,,,,, ਇਨ੍ਹਾਂ ਬੱਚਿਆਂ ਨੂੰ ਗੋਦ ਲੈਣ ਦੀ ਆਗਿਆ ਦੇਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ, ਐੱਸ. ਡੀ. ਐੱਮ. ਅੰਮ੍ਰਿਤਸਰ-2 ਵਿਕਾਸ ਹੀਰਾ ਤੇ ਕਾਨੂੰਨਗੋ ਜਤਿੰਦਰ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
Check Also
ਨੌਜਵਾਨ ਕਿਸਾਨ ਨੇ ਦੇਖੋ ਕਿਵੇਂ ਪੂਰਾ ਪਿੰਡ ਸੜਨੋਂ ਬਚਾਇਆ (ਵੀਡੀਓ )
ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ …