Breaking News
Home / ਤਾਜਾ ਜਾਣਕਾਰੀ / ਆਈ ਤਾਜਾ ਵੱਡੀ ਖਬਰ ਪੰਜਾਬ ਤੋਂ ਹੋਇਆ ਪੀੜਤ ਨਾਲ ਇਨਸਾਫ – ਸ਼ੇਅਰ ਕਰੋ ਵੱਧ ਤੋਂ ਵੱਧ

ਆਈ ਤਾਜਾ ਵੱਡੀ ਖਬਰ ਪੰਜਾਬ ਤੋਂ ਹੋਇਆ ਪੀੜਤ ਨਾਲ ਇਨਸਾਫ – ਸ਼ੇਅਰ ਕਰੋ ਵੱਧ ਤੋਂ ਵੱਧ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਫਰੀਦਕੋਟ : ਬਹੁਚਰਚਿਤ ਫ਼ਰੀਦਕੋਟ ਅਗਵਾ ਕਾਂਡ ਅਤੇ ਨਾਬਾਲਗ ਨਾਲ ਬਲਾਤਕਾਰ ਦੇ ਮੁੱਖ ਦੋਸ਼ੀ ਨਿਸ਼ਾਨ ਸਿੰਘ ਦੀ ਸਾਢੇ ਚਾਰ ਏਕੜ ਜ਼ਮੀਨ ਨਿਲਾਮ ਕਰ ਦਿੱਤੀ ਗਈ ਹੈ। ਪੀੜਤਾ ਨੂੰ ਮੁਆਵਜ਼ੇ ਦੀ ਰਕਮ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਮੰਗਲਵਾਰ ਨੂੰ 91 ਲੱਖ ਰੁਪਏ ਵਿਚ 4 ਏਕੜ ਜ਼ਮੀਨ ਦੀ ਨਿਲਾਮੀ ਕੀਤੀ। ਇਹ ਜ਼ਮੀਨ ਫਰੀਦਕੋਟ ਦੀ ਰੈੱਡ ਕਰਾਸ ,,,,, ਸੁਸਾਇਟੀ ਵੱਲੋਂ ਨਿਲਾਮੀਂ ਦੌਰਾਨ ਸਭ ਤੋਂ ਵੱਧ ਬੋਲੀ ਦੇ ਕੇ ਖਰੀਦੀ ਗਈ ਹੈ। ਡਿਪਟੀ ਕਮਿਸ਼ਨਰ ਖ਼ੁਦ ਇਸ ਸੁਸਾਇਟੀ ਦੇ ਚੇਅਰਮੈਨ ਹਨ। ਬੋਲੀਕਾਰ ਨੇ 25 ਲੱਖ ਰੁਪਏ ਜਮ੍ਹਾ ਕਰਵਾ ਦਿੱਤੇ ਹਨ ਤੇ ਬਾਕੀ ਰਕਮ ਅਗਲੇ ਤਿੰਨ ਦਿਨਾਂ ਅੰਦਰ ਜਮ੍ਹਾ ਕਰਵਾਈ ਜਾਏਗੀ।

ਚਰਚਾ ਹੈ ਕਿ ਨਿਸ਼ਾਨ ਸਿੰਘ ਦੇ ਡਰ ਕਾਰਨ ਕਿਸੇ ਨੇ ਹੀ ਉਸ ਦੀ ਜ਼ਮੀਨ ਖਰੀਦਣ ਦੀ ਹਿੰਮਤ ਨਹੀਂ ਕੀਤੀ। ਹਾਲਾਂਕਿ ਮਾਲ ਵਿਭਾਗ ਨੇ ਇਸ ਸਬੰਧੀ ਜਨਤਕ ਨੋਟਿਸ ਵੀ ਜਾਰੀ ਕੀਤਾ ਸੀ। ਇਸ ਪਿੱਛੋਂ ਰੈੱਡ ਕਰਾਸ ਸੁਸਾਇਟੀ ਨੇ ਇਸ ਜ਼ਮੀਨ ਦੀ ਬੋਲੀ ਲਗਾਈ ਹੈ ।ਰੈਡ ਕਰਾਸ ਸੁਸਾਇਟੀ ਵੱਲੋਂ ਅੰਗਹੀਣਾਂ ਲਈ ਤਿੰਨ ਸਕੂਲ ਚਲਾਏ ਜਾ ਰਹੇ ਹਨ ਤੇ ਫ਼ਰੀਦਕੋਟ-ਤਲਵੰਡੀ ਬਾਈਪਾਸ ਰੋਡ ’ਤੇ ਨਿਸ਼ਾਨ ਸਿੰਘ ਦੀ ਜ਼ਮੀਨ ਇਹਨਾਂ ਸਕੂਲਾਂ ਦੇ ਨਾਲ ਹੀ ਲੱਗਦੀ ਹੈ। ਸੁਸਾਇਟੀ ਵੱਲੋਂ ਬਿਰਧ ਆਸ਼ਰਮ ਵੀ ਚਲਾਇਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ 31 ਅਗਸਤ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਫਰੀਦਕੋਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੋਸ਼ੀ ਨਿਸ਼ਾਨ ਸਿੰਘ ਦੀ ਜ਼ਮੀਨ ਵੇਚ ਕੇ ਪੀੜਤਾ ਨੂੰ ਮੁਆਵਜ਼ੇ ਦੀ 90 ਲੱਖ ਰਕਮ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਪ੍ਰਸ਼ਾਸਨ ਨੂੰ 10 ਹਫ਼ਤਿਆਂ ਅੰਦਰ ਇਸ ਦੀ ਰਿਪੋਰਟ ਦਰਜ ਕਰਾਉਣ ਲਈ ਵੀ ਕਿਹਾ ਗਿਆ ਸੀ। ਨਿਸ਼ਾਨ ਸਿੰਘ ਦੇ ਪਰਿਵਾਰ ਨੇ ਹਾਈਕੋਰਟ ਦੇ ,,,,,, ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਵੀ ਦਿੱਤੀ ਸੀ ਪਰ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ। ਜ਼ਿਕਰਯੋਗ ਹੈ ਕਿ ਅਗਵਾ ਤੇ ਨਾਬਾਲਗ ਨਾਲ ਬਲਾਤਕਾਰ ਦੇ ਦੋਸ਼ ਵਿੱਚ ਨਿਸ਼ਾਨ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਗਈ ਹੈ। ਆਪਣੇ ਪੁੱਤ ਦਾ ਗ਼ਲਤ ਕੰਮ ਵਿੱਚ ਸਾਥ ਦੇਣ ਲਈ ਉਸ ਦੀ ਮਾਂ ਨੂੰ ਵੀ ਸੱਤ ਸਾਲ ਦੀ ਸਜ਼ਾ ਦਿੱਤੀ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਤਹਿਸੀਲਦਾਰ ਫਰੀਦਕੋਟ ਆਰ.ਕੇ ਜੈਨ ਨੇ ਦੱਸਿਆ ਕਿ ਮਾਨਯੋਗ ਪੰਜਾਬ ਅਤੇ,,,,,, ਹਰਿਆਣਾ ਹਾਈਕੋਰਟ ਵਲੋਂ ਜਿਲਾ ਪ੍ਰਸ਼ਾਸ਼ਨ ਨੂੰ ਟਾਈਮ ਬਾਂਡ ਕੀਤਾ ਸੀ ਕਿ ਨਿਸ਼ਾਨ ਸਿੰਘ ਦੀ ਪ੍ਰਾਪਰਟੀ ਨੂੰ ਨਿਲਾਮ ਕਰ ਕੇ ਉਸ ਤੋਂ ਪ੍ਰਾਪਤ ਰਾਸ਼ੀ ਪੀੜਤ ਪਰਿਵਾਰ ਨੂੰ ਮੁਆਵਜੇ ਵਜੋਂ ਦਿਤੀ ਜਾਵੇ। ਉਹਨਾਂ ਦੱਸਿਆ ਕਿ ਰੈਡ ਕਰਾਸ ਫਰੀਦਕੋਟ ਨੇ ਸਭ ਤੋਂ ਵੱਧ 91 ਲੱਖ ਰੁਪਏ ਦੀ ਬੋਲੀ ਲਗਾਈ ਅਤੇ ਇਸ ਜਮੀਨ ਨੂੰ ਖਰੀਦ ਲਿਆ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!