ਆਈ ਤਾਜਾ ਵੱਡੀ ਖਬਰ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਸ਼ਨੀਵਾਰ ਦੇਰ ਸ਼ਾਮ ਇਕ ਲੜਕੀ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਦਾ ਕਾਰਨ ਇਹ ਸੀ ਕਿ ਲੜਕੀ ਨੇ ਆਪਣੇ ਬੁਆਏਫ੍ਰੈਂਡ ਲਈ ਕਰਵਾਚੌਥ ਦਾ ਵਰਤ ਰੱਖਿਆ ਸੀ ਪਰ ਬੁਆਏਫ੍ਰੈਂਡ ਨੇ ਆਉਣ ਤੋਂ ਮਨ੍ਹਾ ਕਰ ਦਿੱਤਾ ਤਾਂ ਲੜਕੀ ਨੇ ਖੁਦ ਨੂੰ ਕਮਰੇ ਵਿਚ ਬੰਦ ਕਰ ਕੇ ਫਾਹ ਲਾ ਲਿਆ, ,,,, ਜਿਸ ਨਾਲ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਕਾਲਜ ਪ੍ਰਬੰਧਕ ਅਤੇ ਪੁਲਸ ਟੀਮ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ।
ਜਾਣਕਾਰੀ ਅਨੁਸਾਰ ਕਾਦੀਆਂ ਨਿਵਾਸੀ 22 ਸਾਲਾ ਲੜਕੀ ਖਾਲਸਾ ਕਾਲਜ ਵਿਚ ਬੀ. ਐੱਸ. ਸੀ. ਸਾਇੰਸ ਕਰ ਰਹੀ ਸੀ, ਇਸੇ ਦੌਰਾਨ ਉਸ ਦੀ ਦੋਸਤੀ ਪੱਟੀ ਦੇ ਇਕ ਨੌਜਵਾਨ ਨਾਲ ਹੋ ਗਈ। ਹੌਲੀ-ਹੌਲੀ ਦੋਸਤੀ ਪਿਆਰ ਵਿਚ ਬਦਲ ਗਈ। ਇਸੇ ਤਹਿਤ ਸ਼ਨੀਵਾਰ ਨੂੰ ਕਰਵਾਚੌਥ ਦੌਰਾਨ ਲੜਕੀ ਨੇ ਆਪਣੇ ਬੁਆਏਫ੍ਰੈਂਡ ਦੇ ਨਾਂ ‘,,,,, ਤੇ ਵਰਤ ਰੱਖ ਲਿਆ। ਪੂਰਾ ਦਿਨ ਭੁੱਖੀ-ਪਿਆਸੀ ਲੜਕੀ ਆਪਣੇ ਬੁਆਏਫ੍ਰੈਂਡ ਦਾ ਇੰਤਜ਼ਾਰ ਕਰਦੀ।
ਸ਼ਾਮ ਨੂੰ ਚੰਨ ਨਿਕਲਣ ‘ਤੇ ਜਦੋਂ ਲੜਕੀ ਦਾ ਬੁਆਏਫ੍ਰੈਂਡ ਨਹੀਂ ਆਇਆ ਤਾਂ,,,,, ਉਹ ਨਿਰਾਸ਼ ਹੋ ਗਈ, ਜਿਸ ‘ਤੇ ਲੜਕੀ ਨੇ ਖੁਦ ਨੂੰ ਕਮਰੇ ਵਿਚ ਬੰਦ ਕਰ ਲਿਆ। ਥੋੜ੍ਹੀ ਦੇਰ ਬਾਅਦ ਲੜਕੀ ਦੀਆਂ ਸਹੇਲੀਆਂ ਨੇ ਦਰਵਾਜ਼ਾ ਖੜਕਾਇਆ ਪਰ ਉਸ ਨੇ ਨਹੀਂ ਖੋਲ੍ਹਿਆ।
ਸ਼ੱਕ ਹੋਣ ‘ਤੇ ਸਹੇਲੀਆਂ ਨੇ ਕਾਲਜ ਪ੍ਰਬੰਧਕਾਂ ਨੂੰ ਸੂਚਿਤ ਕੀਤਾ,,,,, ਜਿਸ ‘ਤੇ ਤੁਰੰਤ ਮੌਕੇ ‘ਤੇ ਪਹੁੰਚ ਕੇ ਕਾਲਜ ਪ੍ਰਬੰਧਕਾਂ ਨੇ ਪੁਲਸ ਦੀ ਮਦਦ ਨਾਲ ਦਰਵਾਜ਼ਾ ਤੋੜਿਆ ਅਤੇ ਦੇਖਿਆ ਕਿ ਲੜਕੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ।