Breaking News
Home / ਤਾਜਾ ਜਾਣਕਾਰੀ / ਆਸਾਨ ਨਹੀਂ ਹੋਵੇਗਾ ਕਰਤਾਰਪੁਰ ਲਾਂਘਾ ਖੁੱਲ੍ਹਣਾ, ਜਾਣੋ ਕੀ ਨੇ ਅੜਚਣਾਂ ….

ਆਸਾਨ ਨਹੀਂ ਹੋਵੇਗਾ ਕਰਤਾਰਪੁਰ ਲਾਂਘਾ ਖੁੱਲ੍ਹਣਾ, ਜਾਣੋ ਕੀ ਨੇ ਅੜਚਣਾਂ ….

ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਨਾਲ ਲਗਦੀ ਭਾਰਤੀ ਸਰਹੱਦ ਤੋਂ ਪਾਕਿਸਤਾਨ ਵਿੱਚ ਕਰੀਬ 4 ਕਿਲੋਮੀਟਰ ਅੰਦਰ ਪੈਂਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਲੈ ਕੇ ਲਾਂਘਾ ਖੋਲ੍ਹਣ ਦੀ ਮੰਗ ਉਂਝ ਤਾਂ ਕਾਫੀ ਚਿਰਾਂ ਤੋਂ ਚੁੱਕੀ ਜਾ ਰਹੀ ਹੈ ਪਰ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ,,,,,, ਸਿੱਧੂ ਦੀ ਪਾਕਿਸਤਾਨ ਫੇਰੀ ਨਾਲ ਉਹ ਮੁੱਦਾ ਮੁੜ ਭਖ ਗਿਆ ਹੈ।

ਨਵਜੋਤ ਸਿੰਘ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ-ਚੁੱਕ ਸਮਾਗਮ ਵਿੱਚ ਹਿੱਸਾ ਲੈਣ ਪਾਕਿਸਤਾਨ ਗਏ ਸਨ।

ਸਹੁੰ-ਚੁੱਕ ਸਮਾਗਮ ਵੇਲੇ ਪਾਕਿਸਤਾਨ ਦੇ ਫੌਜ ,,,,,, ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨਾਲ ਸਿੱਧੂ ਦੀ ਜੱਫੀ ਪਾਉਣ ਵਾਲੀ ਤਸਵੀਰ ਭਾਰਤੀ ਅਤੇ ਪਾਕਿਸਤਾਨੀ ਮੀਡੀਆ ‘ਤੇ ਦੇਖੀ ਗਈ।

ਭਾਰਤ ਵਿੱਚ ਨਵਜੋਤ ਸਿੰਘ ਸਿੱਧੂ ਦੀ ਕਾਫ਼ੀ ਆਲੋਚਨਾ ਹੋਈ ਅਤੇ ਕਈ ਲੋਕ ਉਨ੍ਹਾਂ ਦੇ ਹੱਕ ਵਿੱਚ ਨਜ਼ਰ ਆਏ ਸਨ।


ਹਾਲਾਂਕਿ ਇਸ ਦੇ ਜਵਾਬ ਵਜੋਂ ਸਿੱਧੂ ਨੇ 19 ਅਗਸਤ ਨੂੰ ਭਾਰਤ ਆ ਕੇ ਕਿਹਾ ਸੀ, “ਜਦੋਂ ਜਨਰਲ ਬਾਜਵਾ ਨੇ ,,,,,  ਕਰਤਾਰਪੁਰ ਤੋਂ ਡੇਰਾ ਬਾਬਾ ਨਾਨਕ ਦਾ ਲਾਂਘਾ ਖੋਲ੍ਹਣ ਦੀ ਗੱਲ ਕੀਤੀ ਤਾਂ ਮੈਂ ਇਸ ਗੱਲ ਉੱਤੇ ਭਾਵੁਕ ਹੋ ਗਏ ਅਤੇ ਧੰਨਵਾਦ ਕਰਨ ਲਈ ਉਨ੍ਹਾਂ ਨੂੰ ਜੱਫੀ ਪਾ ਲਈ।”

ਸਿੱਖਾਂ ਦਾ ਧਾਰਮਿਕ ਅਸਥਾਨ ਕਰਤਾਰਪੁਰ ਸਾਹਿਬ
ਸ੍ਰੀ ਕਰਤਾਰਪੁਰ ਸਾਹਿਬ ਦੀ ਸਿੱਖਾਂ ਵਿੱਚ ਕੀ ਮਹੱਤਤਾ ਹੈ। ,,,,, ਪਾਕਿਸਤਾਨ ਵਿੱਚ ਸਥਿਤ ਇਸ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਭਾਰਤੀ ਸਰਹੱਦ ‘ਤੇ ਬੀਐਸਐਫ ਵਲੋਂ ਬਣਾਏ ਗਏ ਦਰਸ਼ਨ ਅਸਥਾਨ ‘ਤੇ ਵੱਡੀ ਗਿਣਤੀ ‘ਚ ਦੂਰ ਦੁਰਾਡੇ ਤੋਂ ਸੰਗਤਾਂ ਇੱਥੇ ਦਰਸ਼ਨ ਕਰਨ ਲਈ ਪਹੁੰਚਦੀਆਂ ਹਨ।

ਇਸ ਅਸਥਾਨ ਦਾ ਸੰਬੰਧ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨਾਲ ਜੁੜਿਆ ਹੋਇਆ ਹੈ।

ਉਨ੍ਹਾਂ ਨੇ ਰਾਵੀ ਦਰਿਆ ਦੇ ਕੰਢੇ ਇਹ ਨਗਰ ਵਸਾਇਆ ਅਤੇ ਇਥੇ ਖੇਤੀ ਕਰ ਗੁਰੂ ਨਾਨਕ ਦੇਵ ਜੀ ਨੇ “ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ” ਦਾ ਫ਼ਲਸਫ਼ਾ ਦਿੱਤਾ ਸੀ।

ਇਤਿਹਾਸ ਮੁਤਾਬਕ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਜੀ ਨੂੰ ਗੁਰਗੱਦੀ ਵੀ ਇਸ ਸਥਾਨ ‘ਤੇ ਹੀ ਸੌਂਪੀ ਗਈ ਸੀ, ਜਿਨ੍ਹਾਂ ਦੂਜੀ ਪਾਤਸ਼ਾਹੀ ਗੁਰੂ ਅੰਗਦ ਦੇਵ ਜੀ ਨਾਮ ਨਾਲ ਜਾਣਿਆ ਜਾਂਦਾ ਹੈ ਅਤੇ ਆਖ਼ਿਰ ‘ਚ ਗੁਰੂ ਨਾਨਕ ਦੇਵ ਜੀ ਇਸੇ ਸਥਾਨ ‘ਤੇ ਹੀ ਜੋਤੀ ਜੋਤ ਸਮਾਏ ਸਨ।

2001 ਤੋਂ ਸਿੱਖ ਜੱਥੇ ਵੱਲੋਂ ਹਰ ਮਹੀਨੇ ਇੱਥੇ ਲਾਂਘਾ ਖੋਲ੍ਹਣ ਦੀ ਅਰਦਾਸ ਹੁੰਦੀ ਹੈ
ਸੁਖਦੇਵ ਸਿੰਘ ਅਤੇ ਅਵਤਾਰ ਸਿੰਘ ਬੇਦੀ ਜੋ ਕਿ ਗੁਰੂ ਨਾਨਕ ਦੇਵ ਜੀ ਦੀ 16ਵੀਂ ਪੀੜ੍ਹੀ ਵਜੋਂ ਗੁਰਦੁਆਰਾ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਸੇਵਾ ਨਿਭਾ ਰਹੇ ਹਨ, ਉਨ੍ਹਾਂ ਨੇ ਦੱਸਿਆ, “ਕਰਤਾਰਪੁਰ ਸਾਹਿਬ ਇੱਕ ਅਜਿਸਾ ਅਸਥਾਨ ਹੈ ਜਿੱਥੇ ਗੁਰੂ ਨਾਨਕ ਦੇਵ ਜੀ ਨੇ ,,,,,, ਆਪਣੀ ਜੀਵਨ ਦੇ 17 ਸਾਲ 5 ਮਹੀਨੇ ਅਤੇ 9 ਦਿਨ ਬਿਤਾਏ ਹਨ ਅਤੇ ਗੁਰੂ ਸਾਹਿਬ ਦਾ ਪੂਰਾ ਪਰਿਵਾਰ ਵੀ ਕਰਤਾਰਪੁਰ ਸਾਹਿਬ ਆ ਕੇ ਵਸ ਗਿਆ ਸੀ। ਗੁਰੂ ਸਾਹਿਬ ਦੇ ਮਾਤਾ-ਪਿਤਾ ਦਾ ਦੇਹਾਂਤ ਵੀ ਇਥੇ ਹੋਇਆ ਸੀ।”

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!