ਖਬਰਾਂ ਤਾਜੀਆਂ ਤੇ ਸੱਚੀਆਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ
ਬਠਿੰਡਾ ਦੀ ਸੰਗਤ ਮੰਡੀ ਪੁਲਸ ਵਲੋਂ ਪਤੀ-ਪਤਨੀ ਅਤੇ ਇਕ ਹੋਰ ਔਰਤ ਨੂੰ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੇ ਭੁੱਕੀ ਵੇਚਣ ਲਈ ਅਜਿਹਾ ਜੁਗਾੜ ਲਾਇਆ ਕਿ ਪੁਲਸ ਵੀ ਹੈਰਾਨ ਰਹਿ ਗਈ। ਦਰਅਸਲ ਇਹ ਪਤੀ-ਪਤਨੀ ਗੱਡੀ ‘ਤੇ ਪੁਲਸ ਲਿਖਵਾ ਕੇ ਉਸ ਵਿਚ ਭੁੱਕੀ ਵੇਚਣ ਦਾ ਕੰਮ ਕਰਦੇ ਸਨ।
ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਪਿੰਡ ਜੱਸੀ ਬਾਗ ਵਾਲੀ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਸ ਨੇ ਇਸ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ 120 ਕਿਲੋ ਭੁੱਕੀ ਦੇ ਚਾਰ ਗੱਟੇ ਬਰਾਮਦ ਹੋਏ।
ਪੁਲਸ ਨੇ ਇਨ੍ਹਾਂ ਤਿੰਨਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।