ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਟੀਮ ‘ਸਿੱਟ’ ਵੱਲੋਂ ਫਿਲਮ ਅਦਾਕਾਰ ਅਕਸ਼ੈ ਕੁਮਾਰ ਨੂੰ ਸੰਮਨ ਭੇਜਿਆ ਗਿਆ। ਇਸ ਸੰਮਨ ਤੋਂ ਬਾਅਦ ਬੀਤੇ ਦਿਨ ਅਕਸ਼ੈ ਕੁਮਾਰ ਨੇ ਟਵੀਟ ਕਰਕੇ ਸਿਰਸਾ ਡੇਰਾ ਮੁਖੀ ਰਾਮ ਰਹੀਮ ਨੂੰ ਜ਼ਿੰਦਗੀ ਵਿੱਚ ,,,,, ਕਦੇ ਵੀ ਨਾ ਮਿਲਣ ਦਾ ਦਾਅਵਾ ਕੀਤਾ ਸੀ। ਅਕਸ਼ੈ ਨੇ ਆਪਣੀ ਇਸ ਗੱਲ ਨੂੰ ਸਾਬਤ ਕਰਨ ਲਈ ਚੁਣੋਤੀ ਵੀ ਦਿੱਤੀ ਸੀ। ਟਵੀਟ ਚਰਚਾ ਵਿੱਚ ਆਉਣ ਤੋਂ ਬਾਅਦ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਨੇ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੀ ਚੁਣੌਤੀ ਕਬੂਲੀ ਹੈ।
ਜਲਾਲ ਨੇ ਕਿਹਾ ਕਿ ਉਹ ਕਥਿਤ ਰੂਪ ਵਿੱਚ ਅਕਸ਼ੈ ਵੱਲੋਂ ਕਰਵਾਈ ਸੌਦੇਵਾਜੀ ਨੂੰ ਸਾਬਤ ਕਰ ਸਕਦੇ ਹਨ। ਉਹ ਆਪਣੀ ਗੱਲ ਨੂੰ ਸਾਬਤ ਕਰਨ ਦੇ ਸਮਰਥ ਹੈ। ਉਹ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਬਿਆਨੀ ਸਚਾਈ ’ਤੇ ਅੱਜ ਵੀ ਪੂਰੀ ਤਰ੍ਹਾਂ ਕਾਇਮ ਹਨ। ਉਨ੍ਹਾਂ ਕਿਹਾ ਕਿ ਉਹ ਇਕੱਲੇ ਹੀ ਨਹੀਂ ਬਲਕਿ ਹੋਰਨਾਂ ਨੇ ਵੀ ਇਸ ਸੌਦੇਬਾਜੀ ਨੂੰ ਸਾਬਤ ਕੀਤਾ ਹੈ।
ਜਿਕਰਯੋਗ ਹੈ ਕਿ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਨੇ 9 ਅਕਤੂਬਰ 2017 ਨੂੰ ਬੇਅਦਬੀ ਮਾਮਲਿਆਂ ਦੇ ਸਬੰਧ ਵਿਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਕੋਲ ਬਿਆਨ ਕਲਮਬੰਦ ਕਰਾਏ ਸਨ। ਸਾਬਕਾ ਵਿਧਾਇਕ ਜਲਾਲ ਨੇ ਇਨ੍ਹਾਂ ਬਿਆਨਾਂ ਵਿਚ ਖ਼ੁਲਾਸਾ ਕੀਤਾ ਸੀ ਕਿ ਡੇਰਾ ਮੁਖੀ ,,,,,, ਦੀ ਫ਼ਿਲਮ ਨੂੰ ਪੰਜਾਬ ਵਿਚ ਚਲਾਉਣ ਇੱਕ ਸੌਦਾ ਅਕਾਲੀ ਦਲ ਤੇ ਡੇਰਾ ਮੁਖੀ ਦਰਮਿਆਨ ਹੋਇਆ ਸੀ, ਜਿਸ ਦੀ ਵਿਚੋਲਗੀ ਅਕਸ਼ੈ ਕੁਮਾਰ ਨੇ ਮੁੰਬਈ ਵਿਚ ਕੀਤੀ ਸੀ।
ਜਲਾਲ ਨੇ 100 ਕਰੋੜ ਦੀ ਸੌਦੇਬਾਜ਼ੀ ਦੀ ਗੱਲ ਕਹੀ ਸੀ। ਬੀਤੇ ਕੱਲ੍ਹ ਨਵੀਂ ਵਿਸ਼ੇਸ਼ ਜਾਂਚ ਟੀਮ ਵੱਲੋਂ ਬਾਦਲਾਂ ਤੋਂ ਇਲਾਵਾ ਅਕਸ਼ੈ ਕੁਮਾਰ ਨੂੰ ਵੀ ਤਲਬ ਕੀਤਾ ਗਿਆ ਹੈ ਅਤੇ ਸੰਮਨ ਭੇਜ ਕੇ 21 ਨਵੰਬਰ ਨੂੰ ਟੀਮ ਕੋਲ ਪੇਸ਼ ਹੋਣ ਲਈ ਆਖਿਆ ਗਿਆ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ