ਸਰਪੰਚੀਆਂ ਮੈਂਬਰੀਆਂ ਦਾ ਦੌਰ ਸੁਰੂ ਹੈ ਕਿਰਪਾ ਕਰਕੇ ਇਹੋ ਜਿਹੇ ਵਾਲੇ ਨੌਜਵਾਨਾਂ ਨੂੰ ਮੌਕਾ ਦਿਤਾ ਜਾਵੇ ਜੋ ,,,,, ਅਫ਼ਸਰਸਾਹੀ ਅੱਗੇ ਹਿੱਕ ਠੋਕਕੇ ਗੱਲ ਕਰ ਸਕਣ, ਐਵੇ ਪਾਰਟੀਬਾਜੀਆਂ ਦੇ ਚੱਕਰਾਂ ਚ ਗੁੰਗੇ ਬੋਲਿਆਂ ਝੋਲੀਚੁਕਾਂ ਨੂੰ ਨਾਂ ਸਿਰ ਤੇ ਬਿਠਾ ਲਿਓ ..ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਲਈ ਸ਼ੁੱਕਰਵਾਰ ਨੂੰ ਨਾਮਜ਼ਦਗੀ ਪੱਤਰ ਭਰੇ ਗਏ।
ਪੰਜਾਬ ਰਾਜ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਲਈ 1392 ਜਦਕਿ 150 ਪੰਚਾਇਤ ਸੰਮਤੀਆਂ ਲਈ 9691 ,,,,,, ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ । ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਆਖਿਰੀ ਦਿਨ ਸ਼ੁੱਕਰਵਾਰ ਸੀ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਦਾ ਕੰਮ ਪੂਰਾ ਹੋ ਗਿਆ ਹੈ। ਦਫਤਰ ਰਾਜ ਚੋਣ ਕਮਿਸ਼ਨਰ ਪੰਜਾਬ ਦੇ ਇਕ ਬੁਲਾਰੇ ਨੇ
ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 10 ਸਤੰਬਰ ਨੂੰ ਕੀਤੀ ਜਾਵੇਗੀ। ਅਕਾਲੀ-ਭਾਜਪਾ ਗਠਜੋੜ ਦਾ ਇਕ ਵਫਦ ਅੱਜ ਦੁਪਹਿਰ 1 ਵਜੇ ਸੂਬੇ ਦੇ ਮੁੱਖ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨਾਲ ਮੁਲਾਕਾਤ ਕਰਕੇ ਕਾਂਗਰਸ ਦੀ ਸ਼ਿਕਾਇਤ ਕਰੇਗਾ। ਅਕਾਲੀ-ਭਾਜਪਾ ਗਠਜੋੜ ਦਾ ਦੋਸ਼ ਹੈ ਕਿ ਕਾਂਗਰਸ ਵਲੋਂ ਉਨ੍ਹਾਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀਆਂ
ਦਾਖਲ ਨਹੀਂ ਕਰਨ ਦਿੱਤੀਆਂ ਜਾ ਰਹੀਆਂ ਅਤੇ ਇਸ ਸਬੰਧੀ ਕਈ ਥਾਵਾਂ ‘ਤੇ ਅਕਾਲੀ-ਕਾਂਗਰਸੀ ਵਰਕਰਾਂ ਵਿਚਕਾਰ ਝੜਪਾਂ ਹੋ ਚੁੱਕੀਆਂ ਹਨ, ਜਿਸ ਨੂੰ ਲੈ ਕੇ ਸ਼ਿਕਾਇਤ ਕੀਤੀ ਜਾਵੇਗੀ ਅਤੇ ਕਾਂਗਰਸ ਖਿਲਾਫ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਜਾਵੇਗੀ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ