ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ
ਖਬਰਾਂ ਤਾਜੀਆਂ ਤੇ ਸੱਚੀਆਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਜ਼ਿਲ੍ਹੇ ਦੇ ਹਲਕੇ ਰਾਜਾਸਾਂਸੀ ਦੇ ਨੇੜਲੇ ਪਿੰਡ ਅਦਲੀਵਾਲਾ ਸਥਿਤ ਨਿਰੰਕਾਰੀ ਭਵਨ ‘ਤੇ ਗਰਨੇਡ ਹਮਲਾ ਕੀਤਾ ਗਿਆ,,,,,.,, ਹੈ। ਇਸ ਹਮਲੇ ਚ ਤਿੰਨ ਜਣਿਆਂ ਦੀ ਮੌਤ ਹੋਣ ਦੀ ਖ਼ਬਰ ਹੈ ਜਦਕਿ 10 ਜਣੇ ਜ਼ਖ਼ਮੀ ਹੋਏ ਹਨ।
ਪੁਲਿਸ ਦੇ ਆਹਲਾ ਅਧਿਕਾਰੀ ਮੌਕੇ ‘ਤੇ ,,,,, ਪਹੁੰਚ ਗਏ ਹਨ ਅਤੇ ਜਾਂਚ ਸ਼ੁਰੂ ਕੀਤੀ ਜਾ ਚੁੱਕੀ ਹੈ।
ਪ੍ਰਤੱਖਦਰਸ਼ੀ ਉੱਤਮ ਸਿੰਘ ਨੇ ਦੱਸਿਆ ਕਿ ਐਤਵਾਰ ਸਵੇਰੇ 11 ਕੁ ਵਜੇ ਦੋ ਮੋਟਰਸਾਈਕਲ ਸਵਾਰ ਨਿਰੰਕਾਰੀ ਭਵਨ,,,,, ਦੇ ਡੇਰੇ ਦੇ ਮੁੱਖ ਗੇਟ ਕੋਲ ਆਏ।
ਉਸ ਸਮੇਂ ਉੱਤਮ ਸਿੰਘ ਦੀ ਧੀ ਉੱਥੇ ਹੀ ਖੜ੍ਹੀ ਸੀ। ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ਾਂ ਨੇ ਪਿਸਤੌਲ ਤਾਣ ਦਿੱਤਾ,,,,, ਜਿਸ ਨੂੰ ਦੇਖ ਉਹ ਡਰ ਕੇ ਅੰਦਰ ਭੱਜ ਗਈ।
ਉੱਤਮ ਸਿੰਘ ਨੇ ਦਾਅਵਾ ਕੀਤਾ ਕਿ ਨਕਾਬਪੋਸ਼ਾਂ ਨੇ ਫਾਇਰਿੰਗ ਕੀਤੀ ਤੇ ਗਰਨੇਡ ਸੁੱਟ ਕੇ ਫਰਾਰ ,,,,, ਹੋ ਗਏ। ਜਦਕਿ ਆਈਜੀ ਬਾਰਡਰ ਰੇਂਜ ਐਸ.ਪੀ.ਐਸ. ਪਰਮਾਰ ਨੇ ਫਾਇਰਿੰਗ ਦਾ ਖੰਡਨ ਕੀਤਾ ਹੈ। ਉਨ੍ਹਾਂ ਦਹਿਸ਼ਤਗਰਦ ਜ਼ਾਕਿਰ ਮੂਸਾ ਦਾ ਇਸ ਘਟਨਾ ਸਬੰਧ ਵੀ ਖਾਰਜ ਕਰ ਦਿੱਤਾ।
ਚਸ਼ਮਦੀਦਾਂ ਮੁਤਾਬਕ ਹਮਲਾਵਰਾਂ ਦੇ ਵਾਲ ਕੱਟੇ ਹੋਏ ਸਨ ,,,,,, ਤੇ ਉਮਰ ਦੇ ਹਿਸਾਬ ਨਾਲ ਉਹ ਕਾਫੀ ਜਵਾਨ,,,,, ਦਿੱਸ ਰਹੇ ਹਨ। ਦੋਵਾਂ ਹਮਲਾਵਰਾਂ ਨੇ ਮੂੰਹ ‘ਤੇ ਰੁਮਾਲ ਬੰਨ੍ਹੇ ਹੋਏ ਸਨ।
ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਵੀ ਘਟਨਾ ਸਥਾਨ ‘ਤੇ ਪਹੁੰਚ ਰਹੇ ਹਨ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਧਮਾਕੇ ਤੋਂ ਬਾਅਦ ਹਸਪਤਾਲ ‘ਚ ਚੀਕ-ਪੁਕਾਰ