ਹੁਣੇ ਹੁਣੇ ਆਈ ਤਾਜਾ ਵੱਡੀ ਖਬਰ
ਅੰਮ੍ਰਿਤਸਰ ਵਿਚ ਵਾਪਰੇ ਦਰਦਨਾਕ ਹਾਦਸੇ ਤੋਂ ਬਾਅਦ ਪੰਜਾਬ ਸਰਕਾਰ ਨੇ ਕੱਲ੍ਹ ਪੰਜਾਬ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸਰਕਾਰੀ ਬੁਲਾਰਾ ਰਵੀਨ ਠੁਕਰਾਲ ਨੇ ਟਵਿੱਟਰ ਰਾਹੀਂ ਇਹ ਖ਼ਬਰ ਸਾਂਝੀ ਕੀਤੀ। ਦਰਅਸਲ ਅੱਜ ਸ਼ਾਮ ਰਾਵਣ ਨੂੰ ਸਾੜਨ ਸਮੇਂ ਅੰਮ੍ਰਤਿਸਰ ਵਿੱਚ ਇਕ ਵੱਡਾ ਰੇਲ ਹਾਦਸਾ ਵਾਪਰਿਆ,,,,,, ਹੈ। ਹਾਦਸੇ 50 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਅਤੇ ਬਹੁਤ ਲੋਕ ਜਖ਼ਮੀ ਹੋ ਗਏ।
ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅੰਮ੍ਰਿਤਸਰ ਵਿਚ ਰੇਲ ਲਾਈਨ ਨੇੜੇ ਰਾਵਣ ਨੂੰ ਫੂਕਿਆ ਜਾ ਰਿਹਾ ਸੀ। ਜਦੋਂ ਰਾਵਣ ਨੂੰ ਅੱਗ ਲਾਈ, ਜਦੋਂ ਸੜਦਾ ਹੋਇਆ ਰਾਵਣ ਲੋਕਾਂ ਉਤੇ ਆਣ ਡਿੱਗਾ। ਆਪਣੀ ਜਾਨ ਬਚਾਉਣ ਲਈ ਜਦੋਂ ਲੋਕ ਭੱਜ ਰਹੇ ਸਨ, ਉਸੇ ਸਮੇਂ ਦੋਵਾਂ ਪਾਸਿਉਂ ਤੋਂ ਦੋ ਰੇਲਾਂ ਆ ਗਈਆਂ। ਲੋਕਾਂ ਨੂੰ ਕੋਈ ਰਾਹ ਨਾ ਲੱਭਾ ਤੇ,,,,, ਰੇਲ ਉਨ੍ਹਾਂ ਨੂੰ ਆਪਣੀ ਲਪੇਟ ਵਿਚ ਲੈਂਦੀ ਗਈ।
ਕੈਪਟਨ ਅਮਰਿੰਦਰ ਸਿੰਘ ਦਾ ਟਵੀਟ:
ਠੁਕਰਾਲ ਨੇ ਟਵੀਟ ਕਰ ਕੇ ਦੱਸਿਆ ਕਿ ਪੰਜਾਬ ਵਿੱਚ ਕੱਲ੍ਹ ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ।
ਇੰਝ ਹੋਇਆ ਹਾਦਸਾ
ਸ਼ਹਿਰ ਦੇ ਜੌੜਾ ਫਾਟਕ ਨੇੜੇ ਕਈ ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਮੁਤਾਬਕ ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅੱਗ ਲਗਾਉਣ ਤੋਂ ਬਾਅਦ ਮਚੀ ਭਗਦੜ ਵਿਚ 60-70 ਦੇ ਕਰੀਬ ਲੋਕਾਂ ਦੀ ਟਰੇਨ ,,,,,, ਹੇਠਾਂ ਆਉਣ ਕਾਰਨ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਰੇਲਵੇ ਦੇ ਆਲਾਅਧਿਕਾਰੀ ਪੁਲਸ ਫੋਰਸ ਸਮੇਤ ਪਹੁੰਚ ਚੁਕੇ ਹਨ, ਜਿਨ੍ਹਾਂ ਵਲੋਂ ਬਚਾਅ ਕਾਰਜ ਜਾਰੀ ਹੈ।
ਜ਼ਖਮੀਆਂ ਨੂੰ 108 ਐਂਬੂਲੈਂਸ ਜ਼ਰੀਏ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ,,,,, ਦੱਸਿਆ ਜਾ ਰਿਹਾ ਹੈ ਕਿ ਇਹ ਟਰੇਨ ਜਲੰਧਰ ਵਾਲੇ ਪਾਸਿਓ ਅੰਮ੍ਰਿਤਸਰ ਨੂੰ ਜਾ ਰਹੀ ਸੀ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ