Breaking News
Home / ਰਾਜਨੀਤੀ / ਕੈਪਟਨ ਦੀ ਸਟੇਜ ‘ਤੇ ਸੁਖਦੇਵ ਢੀਂਡਸਾ, ਸਿਆਸੀ ਗਲਿਆਰਿਆਂ ‘ਚ ਛਿੜੀ ਚਰਚਾ

ਕੈਪਟਨ ਦੀ ਸਟੇਜ ‘ਤੇ ਸੁਖਦੇਵ ਢੀਂਡਸਾ, ਸਿਆਸੀ ਗਲਿਆਰਿਆਂ ‘ਚ ਛਿੜੀ ਚਰਚਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ 29 ਸਤੰਬਰ ਨੂੰ ਪਾਰਟੀ ਵਿਚਲੇ ਆਪਣੇ ਸਾਰੇ ਅਹੁਦਿਆਂ ਤੋਂ ਲਿਖਤੀ ਰੂਪ ਵਿੱਚ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਸੀ। ਸੁਖਦੇਵ ਸਿੰਘ ਢੀਂਡਸਾ ਨੇ ਆਪਣਾ ਅਸਤੀਫ਼ਾ ਦੇਣ ਦਾ ਕਾਰਨ ਆਪਣੀ ਖਰਾਬ ਸਹਿਤ ਨੂੰ ਦੱਸਿਆ ਸੀ। ਸ਼੍ਰੋਮਣੀ ,,,,, ਅਕਾਲੀ ਦਲ ਪਾਰਟੀ ਦੇ ਸਕੱਤਰ ਜਨਰਲ ਅਤੇ ਕੌਰ ਕਮੇਟੀ ਦੇ ਮੈਂਬਰ ਵੱਜੋਂ ਸੁਖਦੇਵ ਢੀਂਡਸਾ ਨੇ ਆਪਣਾ ਅਸਤੀਫਾ ਇੱਕ ਚਿੱਠੀ ਦੇ ਰੂਪ ਵਿੱਚ ਭੇਜਿਆ ਸੀ। ਸ਼੍ਰੋਮਣੀ ਅਕਾਲੀ ਦਲ ਪਾਰਟੀ ‘ਚੋਂ ,,,, ਆਪਣਾ ਅਸਤੀਫਾ ਦੇਣ ਮਗਰੋਂ ਸੁਖਦੇਵ ਸਿੰਘ ਢੀਂਡਸਾ ਅੱਜ ਕਾਂਗਰਸੀ ਆਗੂਆਂ ਨਾਲ ਇੱਕੋ ਸਟੇਜ ਸਾਂਝੀ ਕਰਦੇ ਨਜ਼ਰ ਆਏ। ਸੁਖਦੇਵ ਸਿੰਘ ਢੀਂਡਸਾ ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਣਾ ਗੁਰਮੀਤ ਸੋਢੀ, ਨਵਜੋਤ ਸਿੰਘ ਸਿੱਧੂ, ਪ੍ਰਗਟ ਸਿੰਘ ਨਾਲ ਸਟੇਜ ਸਾਂਝੀ ਕੀਤੀ। ਇਸ ਸਟੇਜ ‘ਤੇ ਪੰਜਾਬ ਦੀ ਸ਼ਾਨ ਮਿਲਖਾ ਸਿੰਘ ਵੀ ਮੌਜੂਦ ਸਨ।

Sukhdev Dhindsa

ਇੱਥੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿੱਚ ਖਿਡਾਰੀਆਂ ਨੂੰ ਸਨਮਾਨ ਕਰਨ ਲਈ ਸੂਬਾ ਪੱਧਰੀ ਸਮਾਗਮ ਕੀਤਾ ਗਿਆ ਹੈ। ਇਸ ਸਮਾਗਮ ਵਿੱਚ ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਦੇ ਕੇ ਸਨਮਾਨ ਕੀਤਾ। ਇਸ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀ ‘ਚੋਂ ਆਪਣਾ ਅਸਤੀਫ਼ਾ ਦੇਣ ਮਗਰੋਂ ਸੁਖਦੇਵ ਸਿੰਘ,,,,, ਢੀਂਡਸਾ ਵੀ ਪਹੁੰਚੇ ਸਨ। ਸੁਖਦੇਵ ਸਿੰਘ ਢੀਂਡਸਾ ਸਟੇਜ ‘ਤੇ ਖਿਡਾਰੀਆਂ ਨੂੰ ਸਨਮਾਨ ਕਰਨ ਪਹੁੰਚੇ ਸਨ ਕਿਉਂਕਿ ਸੁਖਦੇਵ ,,,,, ਸਿੰਘ ਢੀਂਡਸਾ ਪੰਜਾਬ ਉਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਹਨ। ਪੰਜਾਬ ਉਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਹੋਣ ਕਾਰਨ ਪੰਜਾਬ ਸਰਕਾਰ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਸੱਦਾ ਭੇਜਿਆ ਸੀ ਜਿਸ ਕਾਰਨ ਉਹ ਚੰਡੀਗੜ੍ਹ ਇਸ ਸਮਾਗਮ ਵਿੱਚ ਪਹੁੰਚੇ ਅਤੇ ਜੇਤੂ ਖਿਡਾਰੀਆਂ ਨੂੰ ਮਿਲੇ ਅਤੇ ਉਹਨਾਂ ਨੂੰ ਹੋਰ ਅੱਗੇ ਵਧਣ ਲਈ ਉਤਸ਼ਾਹ ਕੀਤਾ।

Sukhdev Dhindsa

ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਗਏ ਇਸ ਸਮਾਗਮ ਵਿੱਚ ਕਾਮਨਵੈਲਥ ਖੇਡਾਂ ਅਤੇ ਏਸ਼ੀਆ ਖੇਡਾਂ ਵਿੱਚ ਵਧੀਆ ਕਾਰਗੁਜ਼ਾਰੀ ਅਤੇ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਸਨਮਾਨਤ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਵੱਖ ਵੱਖ ਖਿਡਾਰੀਆਂ ਨੂੰ ਵੱਖ ਵੱਖ ਰਕਮੀ ਇਨਾਮ ਦਿੱਤੇ ਗਏ। ਇਸ ਸਮਾਗਮ ਦੌਰਾਨ ਖਿਡਾਰੀਆਂ ਨੂੰ ਪੰਜਾਬ ਦੇ ਸ਼ਾਨ ਦਾ ਤਗਮਾ ਵੀ ਦਿੱਤਾ ਗਿਆ। ਇਸ ਦੇ ਨਾਲ ,,,, ਹੀ ਖਿਡਾਰੀਆਂ ਨੂੰ ਐਪਲ ਦਾ iphone ਵੀ ਦਿੱਤਾ ਗਿਆ। ਏਸ਼ੀਆ ਖੇਡਾਂ ਵਿੱਚ ਜੇਤੂ ਖਿਡਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ 1-1 ਕਰੋੜ ਦਾ ਇਨਾਮ ਦਿੱਤਾ ਗਿਆ। ਰਾਸ਼ਟਰਮੰਡਲ ਖੇਡਾਂ ਵਿੱਚ ਜੇਤੂ ਖਿਡਾਰੀਆਂ ਨੂੰ 75 ਲਖ ਰੁਪਏ ਦਾ ਇਨਾਮ ਦਿੱਤਾ ਗਿਆ। ਇਸ ਸਮਾਗਮ ਦੌਰਾਨ ਕੁੱਲ 23 ਖਿਡਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ 155 ਕਰੋੜ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਹੁਣੇ ਦੁਪਹਿਰੇ ਆਈ ਵੱਡੀ ਖਬਰ ਸਾਰਾ ਜਬ ਨਿਬੜ ਗਿਆ ਸਿੱਧੂ ਹੁੰਣੀ……

  ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ …

error: Content is protected !!