ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣ ਪੰਜਾਬ ਸਰਕਾਰ ਦੇ ਨਵੇਂ ਫੈਸਲੇ ਨਾਲ ਪੰਜਾਬ ਵਿੱਚ ਕਾਰ, ਮੋਟਰਸਾਈਕਲ ਤੇ ਹੋਰ ਵਾਹਨ ਖਰੀਦਣੇ ਮਹਿੰਗੇ ਹੋ ,,,,, ਗਏ ਹਨ। ਜੀ ਹਾਂ ਪੰਜਾਬ ਸਰਕਾਰ ਨੇ ਨਵੇਂ ਵਾਹਨਾਂ ਦੀ ਰਜਿਸਟਰੇਸ਼ਨ ਉੱਤੇ ਇੱਕ ਫੀਸਦੀ ਦਾ ਸਰਚਾਰਜ ਲਾ ਦਿੱਤਾ ਹੈ। ਇਨ੍ਹਾਂ ਹੀ ਨਹੀਂ ਸਰਕਾਰ ਨੇ ਟਰਾਂਸਪੋਰਟ ਵਾਹਨਾਂ ਦੇ ਕਿਰਾਏ ’ਤੇ 10 ਫੀਸਦੀ ਸਰਚਾਰਜ ਲਾਇਆ ਹੈ।
ਪੀਟੀਆਈ ਦੀ ਖ਼ਬਰ ਮੁਤਾਬਕ ਇਸ ਫੈਸਲੇ ਨਾਲ ਸਰਕਾਰ ਨੂੰ ਸਾਲਾਨਾ 300 ਕਰੋੜ ਦੀ ਆਮਦਨ ਹੋਣ ਦੀ ਉਮੀਦ ਹੈ। ਵਾਹਨਾਂ ਦੀ ਰਜਿਸਟਰੇਸ਼ਨ ’ਤੇ ਇਕ ਫੀਸਦੀ ਸਰਚਾਰਜ ਲਾਇਆ ਗਿਆ ਹੈ ਜਿਸ ਨਾਲ 200 ਕਰੋੜ ਰੁਪਏ ਦਾ ਮਾਲੀਆ ਇਕੱਠਾ ਹੋਵੇਗਾ।
ਟਰਾਂਸਪੋਰਟ ਵਾਹਨਾਂ ਦੇ ਕਿਰਾਏ ’ਤੇ 10 ਫੀਸਦੀ ਸਰਚਾਰਜ ਲਾਇਆ ਗਿਆ ਹੈ, ਜਿਸ ਨਾਲ 100 ਕਰੋੜ ਰੁਪਏ ਦਾ ਮਾਲੀਆ ਇਕੱਠਾ ਹੋਵੇਗਾ।
ਇਸ ਸਰਚਾਰਜ ਲਾਉਣ ਦਾ ਮਕਸਦ ਸਮਾਜਿਕ ਸੁਰੱਖਿਆ ਲਈ ਭਲਾਈ ਸਕੀਮਾਂ ਲਈ ਫੰਡ ਜੁਟਾਉਣਾ ਹੈ। ,,,,, ਇਸ ਨਾਲ ਬੁਢਾਪਾ ਪੈਨਸ਼ਨ ਤੇ ਸਿਹਤ ਬੀਮਾ ਸਕੀਮਾਂ ਲਈ ਫੰਡ ਮਿਲ ਜਾਣਗੇ।