Breaking News
Home / ਤਾਜਾ ਜਾਣਕਾਰੀ / ਪੰਜਾਬ ਸਰਕਾਰ- ਮੁਲਾਜ਼ਮਾਂ ਦੀਆਂ ਤਨਖਾਹਾਂ ਕੱਟ ਕੇ ਸਮਾਰਟਫੋਨ ਦੇਣ ਦੀ ਤਿਆਰੀ ‘ਚ

ਪੰਜਾਬ ਸਰਕਾਰ- ਮੁਲਾਜ਼ਮਾਂ ਦੀਆਂ ਤਨਖਾਹਾਂ ਕੱਟ ਕੇ ਸਮਾਰਟਫੋਨ ਦੇਣ ਦੀ ਤਿਆਰੀ ‘ਚ

ਪੰਜਾਬ ਦੇ ਸਰਕਾਰੀ ਵਿਭਾਗਾਂ ‘ਚ ਤਾਇਨਾਤ ਠੇਕਾ ਆਧਾਰਿਤ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚ ਕਟੌਤੀ ਕਰ ਕੇ ਕੈਪਟਨ ਸਰਕਾਰ ਨੌਜਵਾਨਾਂ ਨੂੰ ਸਮਾਰਟਫੋਨ ਦੇਣ ਦੀ ਤਿਆਰੀ ਕਰ ਰਹੀ ਹੈ। ਸਰਕਾਰ ਦੇ ਇਸ ਫੈਸਲੇ ਖਿਲਾਫ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਉਨ੍ਹਾਂ 30 ਸਤੰਬਰ ਨੂੰ ਆਪਣੇ ਬੱਚੇ ,,,,ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਓਮ ਪ੍ਰਕਾਸ਼ ਸੋਨੀ ਤੇ ਵਿਜੇਇੰਦਰ ਸਿੰਗਲਾ ਦੇ ਘਰ ਛੱਡਣ ਦਾ ਪ੍ਰੋਗਰਾਮ ਉਲੀਕ ਲਿਆ ਹੈ।

amritsar empty treasures smartphone

ਐਕਸ਼ਨ ਕਮੇਟੀ ਦੇ ਆਗੂ ਵਿਕਾਸ ਕੁਮਾਰ, ਹਰਿੰਦਰਪਾਲ ਜੋਸਨ, ਲਵਪ੍ਰੀਤ ਸਿੰਘ ਤੇ ਸੋਨੂੰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੀ ਕਾਂਗਰਸ ਸਰਕਾਰ ਨੌਜਵਾਨਾਂ ਨੂੰ ਪੱਕਾ ਰੋਜ਼ਗਾਰ ਦੇਣ ਦੀ ਬਜਾਏ ਫ੍ਰੀ ਸਮਾਰਟਫੋਨ ਦੇਣ ਦੀ ਤਿਆਰੀ ਕਰ ਰਹੀ ਹੈ। ਬੀਤੇ ਕੱਲ ਇਕ ਨਿੱਜੀ ਚੈਨਲ ਵੱਲੋਂ ਕਰਵਾਏ ਪ੍ਰੋਗਰਾਮ ਵਿਚ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ,,,,, ਕਿਹਾ ਕਿ ਸਰਕਾਰ ਮੁਫਤ ਫੋਨ ਦੇਣ ਜਾ ਰਹੀ ਹੈ ਪਰ ਕਿਸੇ ਵੀ ਮੰਤਰੀ, ਨੇਤਾ ਜਾਂ ਮੁੱਖ ਮੰਤਰੀ ਵੱਲੋਂ ਨੌਜਵਾਨਾਂ ਦੇ ਰੋਜ਼ਗਾਰ ਸਬੰਧੀ ਕੋਈ ਜ਼ਿਕਰ ਤੱਕ ਨਹੀਂ ਕੀਤਾ ਗਿਆ ਅਤੇ ਸੂਬੇ ‘ਚ ਜੋ ਰੋਜ਼ਗਾਰ ਖੋਹਿਆ ਜਾ ਰਿਹਾ ਹੈ

ਤੇ ਮੁਲਾਜ਼ਮਾਂ ਦੀਆਂ ਤਨਖਾਹਾਂ ‘ਤੇ ਵੱਡਾ ਕੱਟ ਲਾਇਆ ਜਾ ਰਿਹਾ ਹੈ ਉਸ ‘ਤੇ ਕਿਸੇ ਦਾ ਕੋਈ ਪ੍ਰਤੀਕਰਮ ਨਹੀਂ ਆਇਆ। ਦਿਨੋ-ਦਿਨ ਮਹਿੰਗਾਈ ਵੱਧ ਰਹੀ ਹੈ ਤੇ ਕਾਂਗਰਸ ਭਾਜਪਾ ਸਰਕਾਰ ਵਿਰੁੱਧ ਮਹਿੰਗਾਈ ਨੂੰ ਲੈ ਕੇ ਸੜਕਾਂ ‘ਤੇ ਪ੍ਰਦਰਸ਼ਨ ਕਰ ਰਹੀ ਹੈ ਪਰ ਸੂਬੇ ਦੇ ਹਾਲਾਤ ਬਾਰੇ ਕਾਂਗਰਸ ਦਾ ਕੋਈ ਵੀ ਆਗੂ, ਮੰਤਰੀ ਜਾਂ ਵਿਧਾਇਕ ਗੱਲ ਕਰਨ ਨੂੰ ਹੀ ਤਿਆਰ ਨਹੀਂ। ਸੂਬੇ ਦੇ ਵਿੱਤ ਮੰਤਰੀ ਪੰਜਾਬ ਦਾ ਖਜ਼ਾਨਾ ਖਾਲੀ ਹੋਣ ਦੀ ਨਿੱਤ ਦਿਹਾੜੇ ਦੁਹਾਈ ਪਾ ਰਹੇ ਹਨ ਤੇ ਹੁਣ ਸਰਕਾਰ ਮੁਲਾਜ਼ਮਾਂ ਨੂੰ ਮਿਲ ਰਹੀਆਂ ਤਨਖਾਹਾਂ ‘ਤੇ ਵੱਡਾ ਕੱਟ ਲਾਉਣ ਜਾ ਰਹੀ ਹੈ, ਜਿਸ ਜ਼ਰੀਏ ,,,,,, ਪੈਸਾ ਇਕੱਠਾ ਕਰ ਕੇ ਸਮਾਰਟਫੋਨ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਉਮੀਦ ਸੀ ਕਿ ਚੋਣਾਂ ਦੌਰਾਨ ਕੀਤੇ ,,,,, ਵਾਅਦਿਆਂ ਤੋਂ ਬਾਅਦ ਸੱਤਾ ਵਿਚ ਆਉਣ ‘ਤੇ ਸਰਕਾਰ ਮੁਲਾਜ਼ਮਾਂ ਨੂੰ ਪੱਕਾ ਕਰੇਗੀ ਤੇ ਉਨ੍ਹਾਂ ਦੇ ਹਾਲਾਤ ਸੁਧਰਨਗੇ ਪਰ ਸੱਤਾ ‘ਚ ਆਉਣ ਤੋਂ ਬਾਅਦ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਤਾਂ ਕੀ ਕਰਨਾ ਸੀ, ਉਲਟਾ ਉਨ੍ਹਾਂ ਨੂੰ ਮਰਨ ਕਿਨਾਰੇ ਕਰ ਦਿੱਤਾ ਹੈ। ਮੁਲਾਜ਼ਮਾਂ ਦੇ ਹਾਲਾਤ ਹੁਣ ਇਹ ਹੋ ਗਏ ਹਨ ਕਿ ਉਨ੍ਹਾਂ ਦੇ

ਘਰ ਗੁਜ਼ਾਰਾ ਨਹੀਂ ਹੋ ਰਿਹਾ ਤੇ ਬੱਚਿਆਂ ਦਾ ਪਾਲਣ-ਪੋਸ਼ਣ ਕਰਨਾ ਸੰਭਵ ਨਹੀਂ ਹੈ, ਇਸ ਲਈ ਮੁਲਾਜ਼ਮਾਂ ਨੇ ਹੁਣ ਇਹ ਸੋਚਿਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਕੱਚੇ ਮੁਲਾਜ਼ਮਾਂ ਦੇ ਨਿਆਣੇ ਸੜਕਾਂ ‘ਤੇ ਰੁਲਣ, ਇਸ ਤੋਂ ਪਹਿਲਾਂ ਉਹ ਆਪਣੇ ਬੱਚੇ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਸੌਂਪ ਦੇਣਗੇ ਤਾਂ ਜੋ ਸਰਕਾਰ ਉਨ੍ਹਾਂ ਦਾ ਪਾਲਣ-ਪੋਸ਼ਣ ਕਰੇ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!