Breaking News
Home / ਤਾਜਾ ਜਾਣਕਾਰੀ / ਗੁਰਦੁਆਰੇ ਚ ਮੱਥਾ ਟੇਕਣ ਆਏ IAS ਦੇ ਸਹੁਰੇ ਦੀ ਗੋਲੀਆਂ ਮਾਰ ਕੇ ਹੱਤਿਆ

ਗੁਰਦੁਆਰੇ ਚ ਮੱਥਾ ਟੇਕਣ ਆਏ IAS ਦੇ ਸਹੁਰੇ ਦੀ ਗੋਲੀਆਂ ਮਾਰ ਕੇ ਹੱਤਿਆ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

ਪੰਜਾਬ ਦੇ ਸੀਨੀਅਰ ਆਈਏਐਸ ਅਫ਼ਸਰ, ਮਾਰਕਫੈੱਡ ਦੇ ਐਮਡੀ ਵਰੁਣ ਰੁਜਮ ਦੇ ,,,,, ਸਹੁਰੇ ਦਾ ਰਾਜਪੁਰੇ ਦੇ ਕੋਲ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਸਮੇਂ ਰੁਜਮ ਦੇ ਸਹੁਰੇ ਸਰਵਨ ਸਿੰਘ ਕਾਰ ‘ਤੇ ਜਾ ਰਹੇ ਸਨ। ਇਸ ਦੌਰਾਨ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ। ਪਟਿਆਲਾ ਰੇਂਜ ਦੇ ਆਈਜੀਪੀ ਏਐਸ ਰਾਏ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਸਵਰਨ ਸਿੰਘ ਵਾਸੀ ਚੰਡੀਗੜ੍ਹ ਜੋ ਕਿ ਆਪਣੀ ਕਾਰ ਵਿੱਚ ਪਿੰਡ ਉਕਸੀ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਦਸਵੀਂ ਮੌਕੇ ਮੱਥਾ ਟੇਕਣ ਲਈ ਆਇਆ ਸੀ ਜਦੋਂ ਉਹ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉੁਪਰੰਤ ਵਾਪਸ ਜਾ ਰਿਹਾ ਸੀ ਕਿ ਅਣਪਛਾਤੇ ਵਿਅਕਤੀਆਂ ਨੇ ਸਵਰਨ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਤਿੰਨ ਗੋਲੀਆਂ ,,,,, ਉਕਤ ਵਿਅਕਤੀ ਨੂੰ ਲੱਗੀਆਂ ਜਿਸ ਦੀ ਮੌਤ ਹੋ ਗਈ। ਇਸ ਘਟਨਾ ਸਬੰਧੀ ਜਦੋਂ ਪੁਲਿਸ ਨੂੰ ਸੂਚਨਾ ਮਿਲੀ ਤਾਂ ਡੀਐਸਪੀ ਰਾਜਪੁਰਾ ਕ੍ਰਿਸ਼ਨ ਕੁਮਾਰ ਪਾਂਥੇ ਅਤੇ ਥਾਣਾ ਸਦਰ ਦੇ ਇੰਚਾਰਜ ਵੀ ਸਮੇਤ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚ ਗਏ। ਇਸ ਮੌਕੇ ਘਟਨਾ ਸਥਾਨ ‘ਤੇ ਫਿੰਗਰਪ੍ਰਿੰਟ ਐਕਸਪਰਟ ਦੀ ਟੀਮ ਵੀ ਪਹੁੰਚੀ।

ਜਾਣਕਾਰੀ ਅਨੁਸਾਰ ਮ੍ਰਿਤਕ ਸਵਰਨ ਸਿੰਘ ਮਹੀਨੇ ਦੀ ਹਰ ਦਸਵੀਂ ‘ਤੇ ਪਿੰਡ ਉਕਸੀ ਸੈਣੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਂਦੇ ਸਨ। ਇਸ ਮੌਕੇ ਡੀਐਸਪੀ ਕ੍ਰਿਸ਼ਨ ਕੁਮਾਰ ਪਾਂਥੇ ਨੇ ਦੱਸਿਆ ਕਿ ਦੋਸ਼ੀਆਂ ਨੂੰ ਕਾਬੂ ਕਰਨ ਲਈ 6 ਪੁਲਿਸ ਟੀਮਾਂ ਦਾ ਗਠਨ ,,,,, ਕੀਤਾ ਗਿਆ ਹੈ ਅਤੇ ਜਲਦ ਹੀ ਦੋਸ਼ੀ ਪੁਲਿਸ ਦੇ ਸ਼ਿਕੰਜੇ ਵਿੱਚ ਹੋਣਗੇ। ਸਦਰ ਪੁਲਿਸ ਨੇ ਮ੍ਰਿਤਕ ਵਿਅਕਤੀ ਦੇ ਲੜਕੇ ਜਸਪ੍ਰੀਤ ਸਿੰਘ ਦੀ ਸ਼ਿਕਾਇਤ ‘ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!