Breaking News
Home / ਰਾਜਨੀਤੀ / ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਚਰਚਾ ਦਾ ਵਿਸ਼ਾ ਬਣੀ ਬਾਦਲ ਤੇ ਡੇਰਾ ਮੁਖੀ ਦੀ ਇਹ ਤਸਵੀਰ..(Video)

ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਚਰਚਾ ਦਾ ਵਿਸ਼ਾ ਬਣੀ ਬਾਦਲ ਤੇ ਡੇਰਾ ਮੁਖੀ ਦੀ ਇਹ ਤਸਵੀਰ..(Video)

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹਰਸਿਮਰਤ ਕੌਰ ਬਾਦਲ ਦੇ ਘਰ ਪ੍ਰਧਾਨ ਮੰਤਰੀ ਸਮੇਤ ਕਈ ਦਿੱਗਜ ਪਹੁੰਚੇ ਪਰ ਇਹਨਾਂ ਚੋਂ ਖਾਸ ਹਾਜ਼ਰੀ ਰਹੀ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਰਹੀ ਹੈ। ਇਸਦੇ ਨਾਲ ਇਹ ਇੱਕ ਖਾਸ ਤਸਵੀਰ ਵੀ ਚਰਚਾ ਦਾ ਵਿਸ਼ਾ ਬਣ ਰਹੀ ਹੈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ,ਜਿਹੜੀ ਕਿ ਸੋਸ਼ਲ ਮੀਡੀਆ ਉੱਤੇ ਚਰਚਾ ਦਾ ਵਿਸ਼ਾ ਬਣ ਰਹੀ ਹੈ।

ਡੇਰਾ ਮੁਖੀ ਗੁਰਿੰਦਰ ਸਿੰਘ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਏ। ਉਹਨਾਂ ਦੀ ਹਾਜ਼ਰੀ ਇਸ ਲਈ ਵੀ ਅਹਿਮ ਹੋ ਜਾਂਦੀ ਹੈ ਕਿਉਂਕਿ ਅਕਾਲੀ ਦਲ ,,,,, ਤੇ ਬਾਦਲ ਪਰਿਵਾਰ ਤੇ ਪਹਿਲਾਂ ਹੀ ਡੇਰਾ ਸਿਰਸਾ ਦੇ ਮੁਖੀ ਨਾਲ ਨੇੜਤਾ ਰੱਖਣ ਤੇ ਡੇਰਾਵਾਦ ਨੂੰ ਵਧਾਵਾ ਦੇਣ ਦੇ ਇਲਜ਼ਾਮ ਲੱਗ ਰਹੇ ਹਨ।

ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨਾਲ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਦੀ ਨੇੜਲੀ ਰਿਸ਼ਤੇਦਾਰੀ ਵੀ ਹੈ।ਬਾਦਲ ਪਰਿਵਾਰ ਤੇ ਡੇਰਾ ਸਿਰਸਾ ਦੇ ਮੁਖੀ ਨਾਲ ਵੀ ਨੇੜਤਾ ਰੱਖਣ ਤੇ ਡੇਰਾਵਾਦ ਨੂੰ ਵਧਾਵਾ ਦੇਣ ਦੇ ਇਲਜ਼ਾਮ ਲੱਗਦੇ ਰਹੇ ਹਨ।


ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼-ਦੁਨੀਆਂ ਵਿੱਚ ਰੌਣਕਾਂ ਹਨ ਤੇ ਦਿੱਲੀ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਕੌਰ ,,,,,ਬਾਦਲ ਦੇ ਘਰ ਵਿਖੇ ਗੁਰਪੁਰਬ ਸਮਾਗਮ ਉਲੀਕਿਆ ਜਿਸ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ। ਇਸ ਮੌਕੇ ਬਿਕਰਮ ਸਿੰਘ ਮਜੀਠੀਆ, ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ, ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਸਨ।ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਆਪਣੀ ਪਤਨੀ ਨਾਲ ਇਸ ਸਮਾਗਮ ਵਿੱਚ ਮੌਜੂਦ ਰਹੇ।

About admin

Check Also

ਹੁਣੇ ਦੁਪਹਿਰੇ ਆਈ ਵੱਡੀ ਖਬਰ ਸਾਰਾ ਜਬ ਨਿਬੜ ਗਿਆ ਸਿੱਧੂ ਹੁੰਣੀ……

  ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ …

error: Content is protected !!