ਪੂਰੀ ਵੀਡੀਓ ਪੋਸਟ ਦੇ ਅਖੀਰ ਵਿੱਚ ਜਾ ਕੇ ਦੇਖੋ
ਮੋਗਾ ਦੇ ਅਲਾਕਸਰ ਰੋਡ ‘ਤੇ ਸਥਿਤ ਇਕ ਘਰ ‘ਚੋਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ,,,, ਦੱਸਿਆ ਜਾ ਰਿਹਾ ਹੈ ਕਿ ਤਨਵੀਰ ਕੌਰ ਆਪਣੇ ਬੱਚਿਆਂ ਨੂੰ ਛੱਡਣ ਸਕੂਲ ਗਈ ਸੀ ਤੇ ਘਰ ‘ਚ ਕੋਈ ਮੌਜੂਦ ਨਹੀਂ ਸੀ। ਇਸ ਦੌਰਾਨ ਮੌਕਾ ਦੇਖ ਇਕ ਚੋਰ ਘਰ ‘ਚ ਦਾਖਲ ਹੋ ਗਿਆ ਤੇ ਉਸ ਨੇ ਅੰਦਰ ਫਰੌਲਾ-ਫਰਾਲੀ ਸ਼ੁਰੂ ਕਰ ਦਿੱਤੀ।
ਮਹਿਲਾ ਜਦੋਂ ਘਰ ਵਾਪਸ ਆਈ ਤਾਂ ਉਸ ਨੇ ਚੋਰ ਨੂੰ ਕਾਬੂ ਕਰ ਲਿਆ ਅਤੇ ਦੋਵਾਂ ‘ਚ ਹੱਥੋਪਾਈ ਵੀ ਹੋਈ। ,,,, ਮਹਿਲਾ ਦੇ ਰੌਲਾ ਪਾਉਣ ‘ਤੇ ਲੋਕ ਇਕੱਠੇ ਹੋ ਗਏ ਤੇ ਉਨ੍ਹਾਂ ਨੇ ਵੀ ਔਰਤ ਨਾਲ ਮਿਲ ਕੇ ਚੋਰ ਦਾ ਕੁਟਾਪਾ ਚਾੜ੍ਹਿਆ।ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਪਤਾ ਲਗਇਆ ਜਾ ਰਿਹਾ ਹੈ ਕਿ ਦੋਸ਼ੀ ਵਲੋਂ ਹੋਰ ਕਿੱਥੇ-ਕਿੱਥੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ