ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੁਜ਼ਗਾਰ ਉਤਪਾਦਨ ਅਤੇ ਸਿਖਲਾਈ ਵਿਭਾਗ ਨੂੰ 12 ਨਵੰਬਰ ਤੋਂ 22 ਨਵੰਬਰ ਤੱਕ ਲੱਗਣ ਵਾਲੇ ਰੁਜ਼ਗਾਰ ਮੇਲਿਆਂ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਜ਼ੋਰਦਾਰ ਢੰਗ ਨਾਲ ਤਿਆਰੀਆਂ ਕਰਨ ਦੇ ਹੁਕਮ ਦਿੱਤੇ ਹਨ। ਇਨ੍ਹਾਂ ਮੇਲਿਆਂ ਵਿੱਚ ਇਛੁੱਕ ਨੌਜਵਾਨਾਂ ਲਈ ਪ੍ਰਾਈਵੇਟ ਸੈਕਟਰਾਂ ਵਿੱਚ 82000 ਨੌਕਰੀਆਂ ਹੋਣਗੀਆਂ।
ਮੁੱਖ ਮੰਤਰੀ ਨੇ ਤਲ ਅਵੀਵ ਤੋਂ ਵੀਡੀਓ ਕਾਨਫ਼ਰੰਸ ਰਾਹੀਂ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ-ਘਰ ਰੁਜ਼ਗਾਰ’ ਦੀ ,,,,,ਲੜੀ ਵਜੋਂ ਰੁਜ਼ਗਾਰ ਮੇਲਿਆਂ ਦੀ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੂੰ ਉਨ੍ਹਾਂ ਦੇ ਮੁੱਖ ਪ੍ਰਮੁੱਖ ਸਕੱਤਰ ਨੇ ਤਿਆਰੀਆਂ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਸੂਬੇ ਵਿੱਚ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਵਧਾਉਣ ਨੂੰ ਯਕੀਨੀ ਬਣਾਉਣ ਲਈ ਆਪਣੇ ਯਤਨਾਂ ਵਿੱਚ ਤਾਲਮੇਲ ਬਿਠਾਉਣ ਦੀ ਹਦਾਇਤ ਕੀਤੀ
ਇਸ ਦੇ ਨਾਲ ਹੀ ਉਨ੍ਹਾਂ ਨੇ ਇਨ੍ਹਾਂ ਵਿਭਾਗਾਂ ਨੂੰ ਸਥਾਪਤ ਕੀਤੇ ਜਾ ਰਹੇ ਰੁਜ਼ਗਾਰ ਦਫ਼ਤਰਾਂ ਵਿੱਚ ਨੌਜਵਾਨਾਂ ਨੂੰ ਵੱਧ ਤੋਂ ਵੱਧ ਮਦਦ ਮੁਹੱਈਆ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਰੁਜ਼ਗਾਰ ਉਤਪਾਦਨ ਅਤੇ ਸਿਖਲਾਈ ਵਿਭਾਗ ਨੂੰ ਇਸ ਮੰਤਵ ਲਈ 24 ਘੰਟੇ ਲਈ ਰੁਜ਼ਗਾਰ ਹੈਲਪਲਾਈਨ ਸ਼ੁਰੂ ਕਰਨ ਲਈ ,,,,,, ਵਿਧੀ-ਵਿਧਾਨ ਲਾਗੂ ਕਰਨ ਲਈ ਵੀ ਆਖਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿਭਾਗ ਨੂੰ ਵਿਦੇਸ਼ਾਂ ਵਿੱਚ ਰੁਜ਼ਗਾਰ ਸਬੰਧੀ ਸੈੱਲ ਸਥਾਪਤ ਕਰਨ ਦੇ ਨਾਲ-ਨਾਲ ਮੁਕਾਬਲੇ ਵਾਲੀਆਂ ਵੱਖ-ਵੱਖ ਸਰਕਾਰੀ ਪ੍ਰੀਖਿਆਵਾਂ ਲਈ ਕੋਚਿੰਗ ਸ਼ੁਰੂ ਕਰਨ ਤੋਂ ਇਲਾਵਾ ਨੌਜਵਾਨਾਂ ਨੂੰ ਹੁਨਰ ਦੇਣ ਵਾਲੀ ਰੁਜ਼ਗਾਰ ਏਜੰਸੀ ਦੀਆਂ ਸੇਵਾਵਾਂ ਹਾਸਲ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ ਦਿੱਤੇ।
ਮੁੱਖ ਮੰਤਰੀ ਨੇ 4.13 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਨਵਾਂ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ੇ ਦਿਵਾਉਣ ਵਿੱਚ ਸਹਾਇਤਾ ਕਰਨ ਲਈ ਰੁਜ਼ਗਾਰ ਉਤਪਾਦਨ ਅਤੇ ਸਿਖਲਾਈ ਵਿਭਾਗ ਵੱਲੋਂ ਕੀਤੇ ਕੰਮ ਦੀ ਸ਼ਲਾਘਾ ਕੀਤੀ। ਬੁਲਾਰੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਦੀ ,,,,,,, ਅਗਵਾਈ ਵਾਲੀ ਸਰਕਾਰ ਵੱਲੋਂ ਔਸਤਨ ਪ੍ਰਤੀ ਦਿਨ 700 ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਘਰ-ਘਰ ਰੁਜ਼ਗਾਰ ਯੋਜਨਾ ਦਾ ਘੇਰਾ ਵਸੀਹ ਕਰਨ ਅਤੇ 23 ਨਵੰਬਰ ਤੋਂ ਸਾਰੇ 22 ਜ਼ਿਲਿ੍ਹਆਂ ਵਿੱਚ ਬਿਊਰੋ ਆਫ ਇੰਪਲਾਇਮੈਂਟ ਐਾਡ ਇੰਟਰਪ੍ਰਾਈਜ਼ ਦੀ ਸ਼ੁਰੂਆਤ ਕਰਨ ਲਈ ਆਖਿਆ।
ਰੁਜ਼ਗਾਰ ਉਤਪਾਦਨ ਅਤੇ ਸਿਖਲਾਈ ਵਿਭਾਗ ਦੇ ਕਮਿਸ਼ਨਰ-ਕਮ-ਡਾਇਰੈਕਟਰ ਰਾਹੁਲ ਤਿਵਾੜੀ ਨੇ ਚੰਡੀਗੜ੍ਹ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬਿਊਰੋ ਜ਼ਿਲ੍ਹਾ ਰੁਜ਼ਗਾਰ ਅਫਸਰਾਂ ਅਤੇ ਸਮਰਪਿਤ ਕੌਾਸਲਰਾਂ ਵੱਲੋਂ ਚਲਾਏ ਜਾ ਰਹੇ ਹਨ ਜੋ ਰੋਜ਼ਾਨਾ ਸਵੇਰੇ 10 ਵਜੇ ਤੋਂ 6 ਵਜੇ ਤੱਕ ਰੁਜ਼ਗਾਰ ਦੇ ਚਾਹਵਾਨਾਂ ਨੂੰ ਸਰਕਾਰੀ, ਜਨਤਕ ਅਤੇ ਪ੍ਰਾਈਵੇਟ ਸੈਕਟਰਾਂ ਵਿੱਚ ਨੌਕਰੀਆਂ ਲਈ ਅਪਲਾਈ ਕਰਨ ਵਾਸਤੇ ਅਤੇ ਕੌਂਸਲਿੰਗ ਕਰਨ ਲਈ ਹਾਜ਼ਰ ਹੁੰਦੇ ਹਨ। ਇਸ ਤੋਂ ਇਲਾਵਾ ਇਹ ਅਧਿਕਾਰੀ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਵੀ ਬੈਂਕ ਕਰਜ਼ਿਆਂ ਦਾ ਇੰਤਜ਼ਾਮ ਕਰਨ ਲਈ ਮਦਦ ਮੁਹੱਈਆ ਕਰਵਾਉਂਦੇ ਹਨ।
ਇਹ ਅਧਿਕਾਰੀ ਦੇਸ਼-ਵਿਦੇਸ਼ ਵਿੱਚ ਰੁਜ਼ਗਾਰ ਨਾਲ ਸਬੰਧਤ ਵੈੱਬਸਾਈਟਾਂ ਬਾਰੇ ਵੀ ਨੌਜਵਾਨਾਂ ਨੂੰ ਜਾਣਕਾਰੀ ਦੇਣਗੇ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਨੇੜਲੇ ਸਰਕਾਰੀ ਤੇ ਪ੍ਰਾਈਵੇਟ ਇੰਜਨੀਅਰਿੰਗ ਕਾਲਜਾਂ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚੋਂ ਹੁਨਰ ਵਿਕਾਸ ਤੇ ਸਿਖਲਾਈ ਹਾਸਲ 40-40 ਨੌਜਵਾਨਾਂ ਦੇ ਗਰੁੱਪ ਜ਼ਿਲ੍ਹਾ ਬਿਊਰੋਜ਼ ਲਈ ਤਿਆਰ ਕੀਤੇ ਜਾਣ ਜੋ 23 ਨਵੰਬਰ ਤੋਂ ਰਸਮੀ ਤੌਰ ‘ਤੇ ਸ਼ੁਰੂ ਹੋਣ ਵਾਲੇ ਇਨ੍ਹਾਂ ਦਫ਼ਤਰਾਂ ਵਿੱਚ ਇਕ ਨਵੰਬਰ ਤੋਂ 22 ਨਵੰਬਰ ਤਜਰਬੇ ਦੇ ਤੌਰ ‘ਤੇ ਕੰਮ ਕਰਨਗੇ।
ਰੁਜ਼ਗਾਰ ਉਤਪਾਦਨ ਵਿਭਾਗ ਵੱਲੋਂ ਚਲਾਏ ਜਾ ਰਹੇ ਜੌਬ ਪੋਰਟਲ ਦਾ ਜ਼ਿਕਰ ਕਰਦਿਆਂ ਤਿਵਾੜੀ ਨੇ ਦੱਸਿਆ ਕਿ ਸਰਕਾਰੀ, ਪਬਲਿਕ ਅਤੇ ਪ੍ਰਾਈਵੇਟ ਸੈਕਟਰਾਂ ਵਿੱਚ ਉਪਲੱਬਧ ਢੁਕਵੇਂ ਰੁਜ਼ਗਾਰ ਲਈ 2.25 ਲੱਖ ਨੌਜਵਾਨ ਪਹਿਲਾਂ ਹੀ ਰਜਿਸਟਰਡ ਹੋ ਚੁੱਕੇ ਹਨ। ਬੇਰੋਜ਼ਗਾਰ ਨੌਜਵਾਨਾਂ ਨੂੰ ਪੋਰਟਲ ‘ਤੇ ਰਜਿਸਟਰਡ ਕਰਨ ਲਈ ਇਨ੍ਹਾਂ ਬਿਊਰੋਜ਼ ਰਾਹੀਂ ਪ੍ਰੇਰਿਤ ਕੀਤਾ ਜਾਵੇਗਾ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ