ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਤੋਂ ਰੋਕਣ ਦੇ ਲਈ ਪੰਚਾਇਤੀ ਰਾਜ ਐਕਟ ‘ਚ ਸੋਧ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ,,,, ਵੱਲੋਂ ਪੰਚਾਇਤੀ ਐਕਟ ‘ਚ ਸੋਧ ਕਰ ਕੇ ਪਰਾਲੀ ਸਾੜਨ ਵਾਲਿਆਂ ਨੂੰ ਪੰਚਾਇਤੀ ਚੋਣਾਂ ਲੜਨ ਤੋਂ ਅਯੋਗ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਅਤੇ ਰਹਿੰਦ-ਖ਼ੁਹੰਦ ਸਾੜਨ ਤੋਂ ਕਿਸਾਨਾਂ ਨੂੰ ਰੋਕਣ ਲਈ ਕਈ ਸਖ਼ਤ ਕਦਮ ਉਠਾਏ ਜਾ ਰਹੇ ਹਨ । ਇਸ ਬਾਰੇ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਨੋਡਲ ਅਫ਼ਸਰ ਨਿਯੁਕਤ ਕਰ ਕੇ ਜੁਰਮਾਨਾ ਅਤੇ ਕਾਨੂੰਨੀ ਕਾਰਵਾਈ ਕਰਨ ਲਈ ਹਿਦਾਇਤਾਂ ਜਾਰੀ ਕੀਤੀਆਂ ਗਈਆ ਹਨ ।
ਤਾਜੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ,, ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ