ਹੁਣੇ ਹੁਣੇ ਆਈ ਤਾਜਾ ਵੱਡੀ ਖਬਰ
…..
ਪੂਰੀ ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ ….
ਅੱਜ ਪੰਜਾਬ ਦੇ ਸਾਬਕਾ ਮੁਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਮਿਲਣ ਜੇਲ ਪਹੁੰਚੇ ਦੇਖੋ ਕਿਓਂ ਬੰਦ ਹੈ ਜੇਲ ਵਿਚ ਹਰਦੀਪ ਸਿੰਘ ਡਿੰਪੀ ਢਿੱਲੋਂ…….
ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਗਿਲਜੇਵਾਲਾ ਵਿਖੇ ਅਕਾਲੀ ਦਲ ਅਤੇ ਕਾਂਗਰਸੀਆਂ ਦਰਮਿਆਨ ਹੋਈ ਝੜਪ ਤੋਂ ਬਾਅਦ ਪੁਲਸ ਹਿਰਾਸਤ ‘ਚ ਲਏ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ, ਉਨ੍ਹਾਂ ਦੇ ਭਰਾ ਸੰਨੀ ਢਿੱਲੋਂ ਅਤੇ ਪੀ. ਏ. ਜਗਤਾਰ ਸਿੰਘ ਖਿਲਾਫ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਇਹ ਮਾਮਲਾ ਬੀਤੀ ਰਾਤ ਥਾਣਾ ਕੋਟਭਾਈ ਪੁਲਸ ਨੇ ਪ੍ਰੀਜ਼ਾਈਡਿੰਗ ਅਫ਼ਸਰ ਰਾਜੇਸ਼ ਕੁਮਾਰ ਦੇ ਬਿਆਨਾਂ ‘ਤੇ ਸਰਕਾਰੀ ਡਿਊਟੀ ‘ਚ ਵਿਘਨ ਪਾਉਣ ਤੇ ਬੂਥ ‘ਤੇ ਭੰਨ-ਤੋੜ ਕਰਨ ਦੇ ਦੋਸ਼ ‘ਚ ਦਰਜ ਕੀਤਾ ਸੀ।
ਅਕਾਲੀ ਆਗੂਆਂ ਦੇ ਵਕੀਲ ਆਰ. ਪੀ. ਸਿੰਘ ਨੇ ਅਦਾਲਤ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਉਕਤ ਮਾਮਲਾ ਰਾਜਨੀਤਕ ਰੰਜਿਸ਼ ਤਹਿਤ ਦਰਜ ਕੀਤਾ ਗਿਆ ਹੈ। ਜੇਕਰ ਮਾਣਯੋਗ ਅਦਾਲਤ ਉਕਤਾਨ ਨੂੰ ਜੁਡੀਸ਼ੀਅਲ ਹਿਰਾਸਤ ‘ਚ ਭੇਜਣਾ ਚਾਹੁੰਦੀ ਹੈ ਤਾਂ ਬਠਿੰਡਾ ਜੇਲ ਭੇਜਿਆ ਜਾਵੇ ਪਰ ਮੈਡਮ ਮੇਘਾ ਧਾਲੀਵਾਲ ਨੇ ਉਕਤਾਨ ਨੂੰ 14 ਦਿਨਾਂ ਲਈ ਜੁਡੀਸ਼ੀਅਲ ਹਿਰਾਸਤ ‘ਚ ਸ੍ਰੀ ਮੁਕਤਸਰ ਸਾਹਿਬ ਦੀ ਜੇਲ ਭੇਜਣ ਦੇ ਹੁਕਮ ਦਿੱਤੇ ਹਨ। ਡਿੰਪੀ ਢਿੱਲੋਂ ਨੇ ਕਿਹਾ ਕਿ ਬੀਤੇ ਦਿਨ ਗਿੱਦੜਬਾਹਾ ਦੇ ਪਿੰਡ ਬਾਦੀਆਂ, ਬਬਾਣੀਆਂ ਅਤੇ ਫਿਰ ਗਿਲਜੇਵਾਲਾ ‘ਚ ਕਾਂਗਰਸੀਆਂ ਨੇ ਬੂਥਾਂ ‘ਤੇ ਕਬਜ਼ਾ ਕੀਤਾ ,,,,,,ਅਤੇ ਗਿਲਜੇਵਾਲਾ ਜਾਂਦਿਆਂ ਹੀ ਉਨ੍ਹਾਂ ਸਾਡੇ ਨਾਲ ਕੁੱਟ-ਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਪੁਲਸ ਅਫਸਰ ਬਚਾਉਣ ਦੇ ਬਹਾਨੇ ਸਾਨੂੰ ਆਪਣੇ ਨਾਲ ਥਾਣੇ ਲੈ ਗਏ ਅਤੇ ਰਾਤ ਨੂੰ ਸਾਨੂੰ ਪਤਾ ਲੱਗਾ ਕਿ ਸਾਡੇ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੁਲਸ ਕਾਂਗਰਸੀ ਵਰਕਰਾਂ ਦੀ ਸ਼ਹਿ ‘ਤੇ ਸਾਨੂੰ ਪ੍ਰੇਸ਼ਾਨ ਕਰ ਰਹੀ ਹੈ। ਇਸ ਸਬੰਧੀ ਡੀ. ਐੱਸ. ਪੀ. ਗਿੱਦੜਬਾਹਾ ਗੁਰਤੇਜ ਸਿੰਘ ਨਾਲ ਗੱਲਬਾਤ ਕਰਨ ‘ਤੇ ਉਨ੍ਹਾਂ ਕਿਹਾ ਕਿ ਪ੍ਰੀਜ਼ਾਈਡਿੰਗ ਅਫ਼ਸਰ ਦੀ ਲਿਖਤੀ ਸ਼ਿਕਾਇਤ ਮਿਲਣ ਤੋਂ ਬਾਅਦ ਹੀ ਮਾਮਲਾ ਦਰਜ ਕੀਤਾ ਗਿਆ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ