ਵੱਡੀ ਤਾਜਾ ਖਬਰ….
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਪਿੰਡ ਸ਼ਹਿਜਾਦੀ ਵਿਖੇ ਲੰਘੀ ਰਾਤ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਬਿੰਦਰ ਸਿੰਘ ਨੇ ਦੱਸਿਆ ਕਿ ਮੇਰਾ ਪੁੱਤਰ ਬੂਟਾ ਸਿੰਘ (21) ਜਦੋਂ 1-2 ਦਿਨਾਂ ਤੋਂ ਘਰੇ ਨਾ ਪਰਤਿਆ ਤਾਂ ਅਸੀਂ ਉਸ ਦੀ ਭਾਲ ਕੀਤੀ ਤਾਂ ਸਾਨੂੰ ਉਹ ਬੇਹੋਸ਼ੀ ਦੀ ਹਾਲਤ ‘ਚ ਮਿਲਿਆ, ਜਿਸ ਨੂੰ ਅਸੀਂ ਇਲਾਜ ,,,,,, ਲਈ ਹਸਪਤਾਲ ਲਿਜਾ ਜਾ ਰਹੇ ਸੀ ਤਾਂ ਰਸਤੇ ‘ਚ ਹੀ ਉਸ ਦੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਮੇਰੇ ਪੁੱਤਰ ਦਾ 4 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ ਕਿ ਨਸ਼ੇ ਦੀ ਓਵਰਡੋਜ਼ ਕਾਰਨ ਉਹ ਮੌਤ ਦੇ ਮੂੰਹ ‘ਚ ਚਲਾ ਗਿਆ। ਉਨ੍ਹਾਂ ਪੁਲਸ ਵਿਭਾਗ ਅਤੇ ਜ਼ਿਲੇ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮੇਰੇ ਪੁੱਤਰ ਨੂੰ ਨਸ਼ੇ ਦੀ ਡੋਜ਼ ਦੇਣ ਵਾਲੇ ਅਤੇ ਨਸ਼ਾ ਵੇਚਣ ਵਾਲੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਇਸ ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਘੱਲ ਖੁਰਦ ਦੇ ਮੁਖੀ ਹਰਦੇਵਪ੍ਰੀਤ ਸਿੰਘ ਦੀ ਅਗਵਾਈ ‘ਚ ਪੁਲਸ ਪਾਰਟੀ ਵੱਲੋਂ ਉਕਤ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਉਸ ਨੂੰ ਪੋਸਟਮਾਰਟਮ ਲਈ ਫਿਰੋਜ਼ਪੁਰ ਵਿਖੇ ਭੇਜਿਆ ਜਾ ਰਿਹਾ ਹੈ।
ਸ਼ਹਿਜਾਦੀ ਵਿਖੇ ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ ਸਬੰਧੀ ਪੁਲਸ ਵੱਲੋਂ ਦਰਜ ਕੀਤੇ ਗਏ ਬਿਆਨਾਂ ‘ਚ ਮ੍ਰਿਤਕ ਦੇ ਪਿਤਾ ਬਿੰਦਰ ਸਿੰਘ ਨੇ ਦੋਸ਼ ਲਾਉਂਦਿਆਂ ਦੱਸਿਆ ਕਿ ਉਸ ਦੇ ਪੁੱਤਰ ਬੂਟਾ ਸਿੰਘ ਨੂੰ ਤਰਸੇਮ ਲਾਲ ਪੁੱਤਰ ਹਰੀ ਰਾਮ ਵਾਸੀ ਸ਼ਹਿਜਾਦੀ ਅਤੇ ਸੁਖਪ੍ਰੀਤ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਪਿੰਡ ਖਵਾਜਾ ,,,,,ਖੜਕ ਨੇ ਪੈਸਿਆਂ ਦੇ ਲਾਲਚ ਕਾਰਨ ਜਾਣ-ਬੁੱਝ ਕੇ ਜ਼ਹਿਰੀਲਾ ਨਸ਼ਾ ਦੇ ਕੇ ਮਾਰ ਮੁਕਾਇਆ ਹੈ। ਥਾਣਾ ਘੱਲ ਖੁਰਦ ਦੇ ਐੱਸ. ਐੱਚ. ਓ. ਹਰਦੇਵ ਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵਾਂ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਕਥਿਤ ਦੋਸ਼ੀ ਤਰਸੇਮ ਲਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।