ਦਿੱਲੀ ‘ਚ ਦਿਨ-ਦਿਹਾੜੇ ਲੁਟੇਰਿਆਂ ਵੱਲੋਂ ਇਕ ਸਿੱਖ ਵਿਅਕਤੀ ਨੂੰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ।,,,, ਜਾਣਕਾਰੀ ਮੁਤਾਬਕ ਦਿੱਲੀ ਦੇ ਸ਼ਕਤੀ ਨਗਰ ਵਿਖੇ ਗੁਰਦੁਆਰਾ ਨਾਨਕ ਪਿਆਉ ਨੇੜੇ ਲੁਟੇਰਿਆਂ ਨੇ ਐਕਟਿਵਾ ‘ਤੇ ਜਾ ਰਹੇ ਇਕ ਸਿੱਖ ਨੂੰ ਘੇਰ ਕੇ ਉਸ ਦਾ ਸੋਨੇ ਦਾ ਕੜਾ ਲਾ ਲਿਆ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ‘ਚ ਕੈਦ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਸ ਨੇ ਮਾਮਲਾ ਦਰਜ ਕਰ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਸਿੱਖ ਲਫ਼ਜ਼ ਅਸਲ ਵਿੱਚ ਧਾਰਮਕ ਅਤੇ ਕੌਮੀ ਤੌਰ ਤੇ ਸਿੱਖੀ ਦੇ ਪੈਰੋਕਾਰਾਂ ਲਈ ਵਰਤਿਆ ਜਾਂਦਾ ਹੈ, ਨਾਂਕਿ ਨਸਲੀ ਗਰੁਪ ਲਈ। ਭਰ, ਕਿਓਂਕੇ ਸਿੱਖੀ ਨੂੰ ਮੰਨਣ ਵਾਲੇ ਜ਼ਿਆਦਾ ਇਕ ਨਸਲ ਦੇ ਹਨ, ਸਿੱਖਾਂ ਵਿੱਚ ਬਹੁਤ ਮਜਬੂਤ,,,, ਨਸਲੀ-ਧਾਰਮਕ ਸਬੰਧ ਮੋਜੂਦ ਨੇ। ਬਹੁਤ ਦੇਸ਼, ਜਿਸ ਤਰਾਂ ਯੂਨਾਈਟਡ ਕਿੰਗਡਮ, ਐਸ ਕਰਕੇ ਸਿਖਾਂ ਨੂੰ ਆਪਣੇ ਮਰਦਮਸ਼ੁਮਾਰੀ ਵਿੱਚ ਨਸਲ ਵਜੋਂ ਮਾਨਤਾ ਦਿੰਦੇ ਹਨ।[20] ਅਮਰੀਕਾ ਦੀ ਗੈਰ-ਮੁਨਾਫ਼ੇ ਵਾਲੀ ਸੰਸਥਾ ਯੂਨਾਈਟਡ ਸੀਖਸ ਨੇ ਸਿੱਖ ਨੂੰ ਯੂ.ਐਸ. ਦੀ ਮਰਦਮਸ਼ੁਮਾਰੀ ਵਿੱਚ ਦਾਖਲ ਕਰਨ ਲਈ ਸੰਘਰਸ਼ ਕੀਤਾ, ਉਹਨਾ ਇਸ ਗੱਲ ਤੇ ਜੋਰ ਪਾਇਆ ਕਿ ਸਿੱਖ ਆਪਣੇ ਆਪ ਨੂੰ ਨਸਲੀ ਗਰੁਪ ਮੰਨਦੇ ਹਨ ਨਾਂਕਿ ਇਕਲਾ ਧਰਮ।
ਗਬਲੇ ਜਾਂ ਪਿਛਲੇ ਨਾਮ ਵਜੋਂ ਸਿੱਖ ਮਰਦਾਂ ਦਾ ਸਿੰਘ, ਅਤੇ ਸਿੱਖ ਔਰਤਾਂ ਦਾ ਕੌਰ ਲਗਦਾ ਹੈ। ਜਿਹੜੇ ਸਿੱਖ ਖੰਡੇ-ਦੀ-ਪੌਹਲ ਲੈਕੇ ਖਾਲਸੇ ਵਿੱਚ ਸ਼ਾਮਲ ਹੋ ਜਾਣ, ਉਹ ਪੰਜ ਕਕਾਰ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ ਤੋਂ ਪਛਾਣ ਹੋਸਕਦੇ ਹਨ। ਵੱਡਾ ਪੰਜਾਬ ਖੇਤਰ ਸਿੱਖਾਂ ਦਾ ਇਤਿਹਾਸਕ ,,,,, ਵਤਨ ਹੈ, ਭਰ ਸਿੱਖ ਭਾਈਚਾਰਾ ਸਾਰੀ ਦੁਨੀਆ ‘ਚ ਅਹਿਮ ਅਬਾਦੀ ਵਿੱਚ ਮਿਲ ਜਾਣਗੇ।
ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ,,,,, ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ