Breaking News
Home / ਤਾਜਾ ਜਾਣਕਾਰੀ / ਪਾਕਿਸਤਾਨ ਨੇ ਕਿਹਾ, ਅਸੀਂ ਤਾਂ ਪਹਿਲਾਂ ਹੀ ਰਾਜ਼ੀ, ਸਿੱਖਾਂ ਨੂੰ ਕਿਹਾ `ਜੀ ਆਇਆਂ ਨੂੰ’, ਇਮਰਾਨ ਖਾਨ 28 ਨਵੰਬਰ ਨੂੰ ਲੈਣਗੇ ….

ਪਾਕਿਸਤਾਨ ਨੇ ਕਿਹਾ, ਅਸੀਂ ਤਾਂ ਪਹਿਲਾਂ ਹੀ ਰਾਜ਼ੀ, ਸਿੱਖਾਂ ਨੂੰ ਕਿਹਾ `ਜੀ ਆਇਆਂ ਨੂੰ’, ਇਮਰਾਨ ਖਾਨ 28 ਨਵੰਬਰ ਨੂੰ ਲੈਣਗੇ ….

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


ਭਾਰਤ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਖੁਲ੍ਹਵਾਉਣ ਬਾਰੇ ਭਰੀ ਹਾਮੀ ਦਾ ਪਾਕਿਸਤਾਨ ਨੇ ਵੀ ਸਵਾਗਤ ਕੀਤਾ ਹੈ। ਪਾਕਿਸਤਾਨ ਨੇ ਕਿਹਾ ਹੈ ਕਿ ਉਹ ਇਸ ਸਬੰਧੀ ਭਾਰਤ ਨੂੰ ਪਹਿਲਾਂ ਹੀ ਆਪਣੇ ਫੈਸਲੇ ਬਾਰੇ ਦੱਸ ਚੁੱਕਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਭਾਰਤ ਦੇ ਇਸ ਫੈਸਲੇ ਦਾ ਸਵਾਗਤ ,,,,, ਕਰਦੇ ਹੋਏ ਸਿੱਖਾਂ ਨੂੰ ਪਾਕਿਸਤਾਨ ਦੀ ਧਰਤੀ ਉਤੇ ਜੀ ਆਇਆਂ ਆਖਿਆ। ਇਮਰਾਨ ਖ਼ਾਨ ਇਸ ਮੁੱਦੇ ਉਤੇ 28 ਨਵੰਬਰ ਨੂੰ ਕਰਤਾਰਪੁਰ ਲਾਂਘੇ ਮੌਕੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਮੇਤ ਹੋਰ ਮਸਲਿਆਂ ਬਾਰੇ ਗੱਲਬਾਤ ਕਰਨਗੇ ਤੇ ਤਿਆਰੀਆਂ ਦਾ ਜਾਇਜ਼ਾ ਲੈਣਗੇ।

ਪਾਕਿਸਤਾਨ ਸਰਕਾਰ ਨੇ ਆਖਿਆ ਹੈ ਕਿ ਪਾਕਿਸਤਾਨ ਪਹਿਲਾਂ ਹੀ ਭਾਰਤ ਨੂੰ ਦੱਸ ਚੁੱਕਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਉਹ ਕਰਤਾਰਪੁਰ ਕੋਰੀਡੋਰ ਖੋਲ੍ਹਣ ਲਈ ਰਾਜ਼ੀ ਹੈ ਤੇ ਸਿੱਖ ਭਾਈਚਾਰੇ ਨੂੰ ਜੀ ਆਇਆਂ ਆਖਦਾ ਹੈ। ਉਧਰ, ਪਾਕਿਸਤਾਨ ਦੇ ਸੂਚਨਾ ਤੇ ਪ੍ਰਸਾਰਨ ,,,,,,, ਲਈ ਸੰਘੀ ਮੰਤਰੀ ਫਾਵਾਦ ਹੁਸੈਨ ਨੇ ਆਖਿਆ ਹੈ ਕਿ ਉਹ ਭਾਰਤ ਦੇ ਫੈਸਲੇ ਦਾ ਸਵਾਗਤ ਕਰਦੇ ਹਨ। ਅਜਿਹੀਆਂ ਕੋਸ਼ਿਸ਼ਾਂ ਦੋਵਾਂ ਦੇਸ਼ਾਂ ਦੇ ਲੋਕਾਂ ਵਿਚ ਭਾਈਚਾਰਕ ਸਾਂਝ ਪੈਦਾ ਕਰਨ ਲਈ ਕਾਫੀ ਅਹਿਮ ਹੋਣਗੀਆਂ। ਉਹ ਕਿਹਾ ਕਿ ਪਾਕਿਸਤਾਨ ਦਾ ਰੁਖ ਇਸ ਮਸਲੇ ਉਤੇ ਕਾਫੀ ਸਾਫ ਹੈ। ਇਹ ਦੋਵਾਂ ਦੇਸ਼ਾਂ ਵਿਚ ਆਪਸੀ ਸਾਂਝ ਵਧਾਉਣ ਲਈ ਹੋ ਰਹੀਆਂ ਕੋਸ਼ਿਸ਼ਾਂ ਵਿਚ ਵੱਡੀ ਪੁਲਾਂਘ ਹੋਵੇਗੀ। ਦੱਸ ਦਈਏ ਕਿ ਭਾਰਤ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘਾ ਖੁਲ੍ਹਵਾਉਣ ਲਈ ਪਾਕਿਸਤਾਨ ਕੋਲ ਪਹੁੰਚ ਕਰਨ ਦੀ ਗੱਲ ਆਖੀ ਹੈ।

ਯਾਦ ਰਹੇ, ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਣ ਦਾ ਮੁੱਦਾ ਉਦੋਂ ਜ਼ੋਰ-ਸ਼ੋਰ ਨਾਲ ਉੱਭਰਿਆ ਸੀ ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਕੀਤੀ ਸੀ। ਇਸ ਮੌਕੇ ਸਿੱਧੂ ਨੇ ਪਾਕਿਸਤਾਨ ਦੇ ਫ਼ੌਜ ਮੁਖੀ ਜਨਰਲ ਬਾਜਵਾ ਨੂੰ ਪਾਈ ਜੱਫੀ ਵੱਡਾ ਵਿਵਾਦ ਬਣੀ ਸੀ।

ਕਰਤਾਰਪੁਰ ਸਾਹਿਬ

ਸਿੱਧੂ ਨੇ ਦਾਅਵਾ ਕੀਤਾ ਸੀ ਕਿ ਪਾਕਿਸਤਾਨੀ ਫ਼ੌਜ ਮੁਖੀ ਨੇ ਜੱਫੀ ਪਾਉਣ ਵੇਲੇ ਉਨ੍ਹਾਂ ਨੂੰ ,,,,,,,, ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਣ ਦੀ ਗੱਲ ਆਖੀ ਸੀ, ਪਰ ਭਾਰਤ ਦੀਆਂ ਸਿਆਸੀ ਧਿਰਾਂ ਨੂੰ ਇਹ ਗੱਲ ਹਜ਼ਮ ਨਾ ਹੋਈ ਤੇ ਸਿੱਧੂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ। ਸ਼੍ਰੋਮਣੀ ਅਕਾਲੀ ਦਲ ਬਾਦਲ, ਭਾਜਪਾ, ਇਥੋਂ ਤੱਕ ਕਿ ਸਿੱਧੂ ਦੀ ਆਪਣੀ ਪਾਰਟੀ ਕਾਂਗਰਸ ਵੀ ਉਸ ਦੇ ਵਿਰੋਧ ਵਿਚ ਖੜੀ ਹੋ ਗਈ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!