Breaking News
Home / ਤਾਜਾ ਜਾਣਕਾਰੀ / ਪੁਲਿਸ ਦੀ ਹਾਜ਼ਰੀ ’ਚ ਪ੍ਰੇਮੀ ਜੋੜਿਆਂ ਦੀ ਕੁੱਟਮਾਰ, ਮੂਕ ਦਰਸ਼ਕ ਬਣੀ ਪੁਲਿਸ

ਪੁਲਿਸ ਦੀ ਹਾਜ਼ਰੀ ’ਚ ਪ੍ਰੇਮੀ ਜੋੜਿਆਂ ਦੀ ਕੁੱਟਮਾਰ, ਮੂਕ ਦਰਸ਼ਕ ਬਣੀ ਪੁਲਿਸ

ਚੰਡੀਗੜ੍ਹ: ਸੋਸ਼ਲ ਮੀਡੀਆ ’ਤੇ ਇੱਕ ਵਾਇਰਲ ਵੀਡੀਓ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਲੋਕ ਦੋ ਮਹਿਲਾਵਾਂ ਤੇ ਲੜਕਿਆਂ ਨੂੰ ਕੁੱਟਦੇ ਨਜ਼ਰ ਆ ਰਹੇ ਹਨ। ਮਾਮਲਾ ਜ਼ਿਲ੍ਹਾ ਫਾਜ਼ਿਲਕਾ ਦੀ ਮੰਡੀ ਰੋੜਾ ਵਾਲੀ ਥਾਣੇ ਅਧੀਨ ਪਿੰਡ ਨਕੇਰਿਆ ਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਕਮਰੇ ਵਿੱਚ ਫੜੇ ਗਏ ਇਹ ਚਾਰੋਂ ,,,,,, ਪ੍ਰੇਮੀ ਜੋੜੇ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਪਿੰਡ ਵਾਸੀਆਂ ਨੇ ਮੌਕੇ ’ਤੇ ਰੰਗੇ ਹੱਥੀਂ ਕਾਬੂ ਕਰ ਲਿਆ ਤੇ ਉਨ੍ਹਾਂ ਦੀ ਕੁੱਟਮਾਰ ਕੀਤੀ। ਕੁੱਟਮਾਰ ਬਾਅਦ ਇਨ੍ਹਾਂ ਨੂੰ ਥਾਣਾ ਅਰਨੀਵਾਲਾ ਦੇ ਅਧੀਨ ਚੌਕੀ ਰੋੜਾ ਵਾਲੀ ਮੰਡੀ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।

ਇਸ ਸਬੰਧੀ ਥਾਣਾ ਅਰਨੀਵਾਲਾ ਦੇ ਐਸਐਚਓ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਮਾਮਲਾ ਸਾਹਮਣੇ ਆਇਆ ਸੀ ਪਰ ਮੰਡੀ ਰੋਡਾ ਵਾਲੀ ਦੇ ਇੰਚਾਰਜ ਨੇ ਆਪਣੀ ਦੇਖਰੇਖ ਵਿੱਚ ਜੋੜਿਆ ਨੂੰ ਛੱਡ ਦਿੱਤਾ ਹੈ। ਇਸੇ ਵੀ ਪੁਲਿਸ ਅਧਿਕਾਰੀ ਇਸ ਮਾਮਲੇ ਸਬੰਧੀ ਜ਼ਿਆਦਾ ਖੁਲ੍ਹ ,,,,,, ਕੇ ਜਾਣਕਾਰੀ ਨਹੀਂ ਦਿੱਤੀ, ਪਰ ਵੀਡੀਓ ਵਿੱਚ ਸਾਫ਼ ਵਿਖਾਈ ਦੇ ਰਿਹਾ ਹੈ ਕਿ ਮੰਡੀ ਰੋਡਾ ਵਾਲੀ ਦੀ ਪੁਲਿਸ ਦੀ ਜਿਪਸੀ ਵਿੱਚ ਕੁਝ ਪੁਲਿਸ ਮੁਲਾਜ਼ਮ ਮਹਿਲਾਵਾਂ ਨੂੰ ਗੱਡੀ ਵਿੱਚ ਬਿਠਾ ਕੇ ਥਾਣੇ ਲੈ ਜਾ ਰਹੇ ਹਨ।

ਮਹਿਲਾਵਾਂ ਦੀ ਕੁੱਟਮਾਰ ਕਰਨ ਵਾਲਿਆਂ ਵਿੱਚੋਂ ਕਿਸੇ ਨੂੰ ਵੀ ਹਾਲੇ ਤਕ ਗ੍ਰਿਫਤਾਰ ਨਹੀਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਔਰਤਾਂ ਦੀ ਕੁੱਟ- ਮਾਰ ,,,,, ਪੁਲਿਸ ਦੀ ਹਾਜ਼ਰੀ ਵਿੱਚ ਹੀ ਹੋ ਰਹੀ ਹੈ। ਪੁਲਿਸ ਮੁਲਾਜ਼ਮ ਮੂਕ ਦਰਸ਼ਕ ਬਣ ਕੇ ਵੇਖਦੇ ਰਹੇ ਪਰ ਕਿਸੇ ਨੇ ਉਨ੍ਹਾਂ ਨੂੰ ਛਡਾਉਣ ਦੀ ਕੋਸ਼ਿਸ਼ ਵੀ ਨਹੀਂ ਕੀਤੀ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!