ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਲਈ ਤਿਆਰ ਕੀਤੇ ਗਏ 104 ਤਰਾਂ ਦੇ ਪਕਵਾਨ,ਅੰਮ੍ਰਿਤਸਰ: ਅੰਮ੍ਰਿਤਸਰ ਦੇ ਸੰਸਥਾਪਕ ਸਿੱਖਾਂ ਦੇ ਚੌਥੇ ਗੁਰੂ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਇਥੇ ਦਰਸ਼ਨ ਕਰਨ ਲਈ ਆਉਣ ਵਾਲੀਆਂ ਸੰਗਤਾਂ ਲਈ 104 ਤਰਾਂ ਦੇ ਪਕਵਾਨ ਤਿਆਰ ਕੀਤੇ ਜਾ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ 5 ਲੱਖ ਦੇ ਕਰੀਬ ਸੰਗਤ ਪਹੁੰਚ ,,,,, ਦੀ ਉਮੀਦ ਜਤਾਈ ਜਾ ਰਹੀ ਹੈ। ਨਾਲ ਦੱਸਿਆ ਜਾ ਰਿਹਾ ਹੈ ਕਿ ਐੱਸ.ਜੀ.ਪੀ.ਸੀ ਵਲੋਂ ਸੰਗਤਾਂ ਲਈ ਖਾਸ ਇੰਤਜ਼ਾਮ ਕੀਤੇ ਜਾ ਰਹੇ ਹਨ, ਉਹਨਾਂ ਦੇ ਆਉਣ ਤੋਂ ਲੈ ਕੇ ਰਹਿਣ ਤੱਕ ਦੇ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਇਨ੍ਹਾਂ ਪਕਵਾਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿ ਐੱਸ.ਜੀ.ਪੀ.ਸੀ. ਦੇ ਸੈਕਟਰੀ ਦਲਜੀਤ ਬੇਦੀ ਨੇ ਦੱਸਿਆ ਕਿ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਇਹ ਪਕਵਾਨ ਤਿਆਰ ਕਰਵਾਏ ਜਾ ਰਹੇ ਹਨ। ਇਸ ਵਾਰ ਲੰਗਰ ਇਕ ਸਥਾਨ ਦੀ ਬਜਾਏ ਹਰਿਮੰਦਰ ਸਾਹਿਬ ਆਉਣ ਵਾਲੇ ਹਰ,,,,,, ਰਸਤੇ ‘ਤੇ ਉਪਲਬੱਧ ਹੋਵੇਗਾ। ਜਿਸ ਦੌਰਾਨ ਸੰਗਤਾਂ ਲੋੜ ਅਨੁਸਾਰ ਲੰਗਰ ਛਕ ਸਕਦੀਆਂ ਹਨ।