ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਫ਼ਰੀਦਕੋਟ ਦੇ ਕਸਬਾ ਜੈਤੋ ਵਿਚ ਡੀਏਵੀ ਸਕੂਲ ਦੀ ਵੈਨ ਪਲਟ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ,,,,, ਜਦੋਂ ਵੈਨ ਛੁੱਟੀ ਵੇਲੇ ਬੱਚੇ ਛੱਡਣ ਜਾ ਰਹੀ ਸੀ। ਜੈਤੋ ਤੋਂ 2 ਕਿੱਲੋਮੀਟਰ ਦੂਰ ਨਿਆਮੀਵਾਲਾ ਮੋੜ ਉਤੇ ਤੇਜ਼ ਰਫ਼ਤਾਰ ਹੋਣ ਕਾਰਨ ਵੈਨ ਪਲਟ ਗਈ। ਇਸ ਹਾਦਸੇ ਵਿਚ ਕਾਫੀ ਬੱਚਿਆਂ ਨੂੰ ਸੱਟਾਂ ਵੱਜੀਆਂ ਹਨ।
ਵੈਨ ਵਿਚ 25 ਦੇ ਕਰੀਬ ਬੱਚੇ ਸਵਾਰ ਸਨ।,,,, ਜਿਨ੍ਹਾਂ ਵਿਚੋਂ 8 ਨੂੰ ਕਾਫੀ ਸੱਟਾਂ ਵੱਜੀਆਂ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਸਬੰਧੀ ਜਦੋਂ ਬੱਚਿਆਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਵੈਨ ਦੀ ਸਪੀਡ ਕਾਫ਼ੀ ਤੇਜ਼ ਸੀ ਜਿਸ ਕਾਰਨ ਉਹ ਪਲਟ ਗਈ।
ਇਸ ਸਬੰਧੀ ਜਦੋਂ ਸਕੂਲ ਦੇ ਪ੍ਰਿੰਸੀਪਲ ਨਾਲ ਗੱਲ ਕੀਤੀ ਗਈ ਤਾਂ,,,,, ਉਨ੍ਹਾਂ ਕਿਹਾ ਕਿ ਸਕੂਲ ਦੀਆਂ ਸਿਰਫ 2 ਹੀ ਬੱਸਾਂ ਹਨ। ਇਹ ਬੱਸ ਬੱਚਿਆਂ ਦੇ ਮਾਪਿਆਂ ਵੱਲੋਂ ਤਿਆਰ ਕਰਵਾਈ ਗਈ ਸੀ।
ਉਨ੍ਹਾਂ ਦੱਸਿਆ ਕਿ ਵੈਨ ਪਲਟਣ ਦਾ ਕਾਰਨ ਡਰਾਈਵਰ ਤੋਂ ਪੁੱਛਗਿੱਛ ਤੋਂ ਬਾਅਦ ਹੀ ਪਤਾ ਲੱਗ ਸਕੇਗਾ। ਹਾਲਾਂਕਿ ਡਰਾਈਵਰ ਇਸ ਸਬੰਧੀ ਕੋਈ ਤਸੱਲੀਬਖ਼ਸ਼ ਜਵਾਬ ਨਾ ਦੇ ਸਕਿਆ।