Breaking News
Home / ਤਾਜਾ ਜਾਣਕਾਰੀ / ਪੰਜਾਬ ਸਰਕਾਰ ਵੱਲੋਂ ਇਥੇ ਹੋਇਆ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਇਥੇ ਹੋਇਆ ਛੁੱਟੀ ਦਾ ਐਲਾਨ

ਇਥੇ ਹੋਇਆ ਛੁੱਟੀ ਦਾ ਐਲਾਨ ਪੰਜਾਬ ਸਰਕਾਰ ਵੱਲੋਂ

ਸਿੱਖਾਂ ਦੇ ਚੋਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ, ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ । 26 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰਾਂ ,ਬੋਰਡਾਂ /ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਦੱਸ ਦਈਏ ਕਿ 26 ਅਕਤੂਬਰ ਨੂੰ ਦੇਸ਼ ਭਰ ‘ਚ ਚੌਥੀ ਪਾਤਸ਼ਾਹੀ ,,,,, ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ,ਜਿਸ ਨੂੰ ਲੈਕੇ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਜੇ ਗੁਰੂ ਰਾਮਦਾਸ ਜੀ ਦੇ ਜੀਵਨ ਤੇ ਨਜਰ ਮਾਰੀਏ ਤਾਂ ਉਹਨਾਂ ਦਾ ਜਨਮ 24 ਸਤੰਬਰ ਸੰਨ 1534 ‘ਚ ਪਿਤਾ ਹਰੀਦਾਸ ਜੀ ਅਤੇ ਮਾਤਾ ਦਇਆ ਜੀ ਦੇ ਘਰ ਚੂਨਾ ਮੰਡੀ ਲਾਹੌਰ ਵਿਖੇ ਹੋਇਆ ਸੀ।

ਪਹਿਲਾਂ ਨਾਮ ਭਾਈ ਜੇਠਾ ਜੀ ਸੀ।ਗੁਰੂ ਰਾਮਦਾਸ ਰਚਿਤ ਬਾਣੀ ਵਿੱਚ ਗੁਰੂ ਤੇ ਪ੍ਰਭੂ ਲਈ ਅਥਾਂਹ ਸ਼ਰਧਾ ਅਤੇ ਪ੍ਰੇਮ ਹੈ। ਗੁਰੂ ਗ੍ਰੰਥ ਸਾਹਿਬ ਦੇ 31 ਰਾਗਾਂ ਵਿਚੋਂ 29 ਰਾਗਾਂ ਵਿੱਚ ਬਾਣੀ ਗੁਰੂ ਰਾਮ ਦਾਸ ਜੀ ਦੁਆਰਾ ਰਚੀ ਗਈ ਹੈ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਚੱਲਦਿਆਂ ਅੱਜ ਸ੍ਰੀ ਹਰਿਮੰਦਰ ਸਾਹਿਬ ,,,,,, ਵਿਖੇ ਫੁੱਲਾਂ ਦੀ ਸਜ਼ਾਵਟ ਵੀ ਸ਼ੁਰੂ ਕਰ ਦਿੱਤੀ ਗਈ ਹੈ।ਫੁੱਲਾਂ ਦੀ ਸਜਾਵਟ ਆਰੰਭ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ

ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਸਜਾਵਟ ਲਈ ਵਰਤੇ ਜਾਣ ਵਾਲੇ ਫੁੱਲਾਂ ਵਿਚ ਕੁਝ ਵਿਦੇਸ਼ੀ ਤੇ ਕੁਝ ਦੇਸੀ ਫੁੱਲ ਹਨ।ਉਨ੍ਹਾਂ ਦੱਸਿਆ ਕਿ ਐਨਥੋਡੀਅਮ, ਔਰਚਿਡ, ਲਿੱਲੀ, ਕਾਰਨੇਸ਼ਨ, ਡੇਜ਼ੀ, ਗਰੀਨ ਲੀਵਸ, ਕਲੀ, ਗੁਲਦਾਉਦੀ, ਗੁਲਾਬ, ਮੋਗਰਾ ਆਦਿ ਕਿਸਮਾਂ ਦੇ ਫੁੱਲ ਸਿੰਘਾਪੁਰ, ਥਾਈਲੈਂਡ, ਮਲੇਸ਼ੀਆ, ਬੈਂਗਲੋਰ, ਮੁੰਬਈ, ਕਲਕੱਤਾ, ,,,,, ਪੂਨਾ ਅਤੇ ਦਿੱਲੀ ਆਦਿ ਤੋਂ ਮੰਗਵਾਏ ਗਏ ਹਨ। ਇਨ੍ਹਾਂ ਫੁੱਲਾਂ ਨਾਲ ਭਲਕ ਤਕ ਦਰਸ਼ਨੀ ਡਿਉਢੀ ਦੇ ਨਾਲ-ਨਾਲ ਹਰਿਮੰਦਰ ਸਾਹਿਬ ਦੇ ਚਾਰੇ ਪਾਸੇ ਸਜਾਵਟ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੀ ਵਿਦੇਸ਼ ਫੁੱਲਾਂ ਨਾਲ ਦਰਬਾਰ ਸਾਹਿਬ ਦੀ ਸਜਾਵਟ ਕੀਤੀ ਗਈ ਸੀ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!