ਸੁਖਬੀਰ ਬਾਦਲ ਨੇ ਇਕ ਵਾਰ ਫਿਰ ਵੱਡੇ ਬਾਦਲ ਨੂੰ ਦਸਿਆ ‘ਪਿਤਾ ਸਮਾਨ ਬਜ਼ੁਰਗ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਜ਼ੁਬਾਨ ਸਟੇਜ ‘ਤੇ ਇਕ ਵਾਰ ਫਿਸਲ ਗਈ ਹੈ। ਦਰਅਸਲ ਪਟਿਆਲਾ ਵਿਖੇ ਜਬਰ ਵਿਰੋਧੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਬਾਦਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (ਆਪਣੇ ਪਿਤਾ) ਨੂੰ ਪਿਤਾ ਸਮਾਨ ਆਖ ਗਏ। ਇਹ ਕੋਈ ਪਹਿਲਾ ਮੌਕਾ ਨਹੀਂ ਹੈ ਕਿ ਜਦੋਂ,,,, ਸਟੇਜ ‘ਤੇ ਸੁਖਬੀਰ ਬਾਦਲ ਦੀ ਜ਼ੁਬਾਨ ਫਿਸਲੀ ਹੋਵੇ। ਇਸ ਤੋਂ ਪਹਿਲਾਂ ਵੀ ਕਈ ਵਾਰ ਸੁਖਬੀਰ ਨਾਲ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।
ਵਿਧਾਨ ਸਭਾ ਚੋਣਾਂ ਦੌਰਾਨ ਵੀ ਬਰਨਾਲਾ ਵਿਖੇ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਦੇ ਮੂੰਹੋਂ ਉਲਟ ਸ਼ਬਦ ਨਿਕਲ ਗਏ ਸਨ। ਇਸ ਮੌਕੇ ਸੁਖਬੀਰ ਨੇ ਆਪਣੀ ਹੀ ਪਾਰਟੀ ‘ਤੇ ਅਮਨ ਸ਼ਾਂਤੀ ਭੰਗ ਕਰਨ ਦਾ ਠੀਕਰਾ ਭੰਨ ਦਿੱਤਾ ਸੀ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ