ਫਰੀਦਕੋਟ – ਅਜੋਕੇ ਦੌਰ ‘ਚ ਪੰਜਾਬ ਅੰਦਰ ਲੁੱਟਾਂ-ਖੋਹਾਂ ਤੇ ਗੁੰਡਾਗਰਦੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਹੀ ਨਹੀਂ ਲੈ ਰਹੀਆਂ। ਅਜਿਹਾ ਹੀ ਇਕ ਹੋਰ ਮਾਮਲਾ ਫਰੀਦਕੋਟ ਦਾ ਸਾਹਮਣੇ ਆਇਆ ਹੈ, ਜਿਥੇ ਮਸ਼ਹੂਰ ਵੋਹਰਾ ਇੰਟਰਪਰਾਈਜ਼ਿਜ਼ ਦੇ ਦਫਤਰ ‘ਚ ਕੁਝ ਅਣਪਛਾਤੇ ,,,, ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ।
ਲੁਟੇਰਿਆਂ ਨੇ ਵਾਰਦਾਤ ਨੂੰ ਅੰਜਾਮ ਦੇਣ ਲਈ ਗੋਲੀਆਂ ਵੀ ਚਲਾਈਆਂ, ਜਿਸ ਦੌਰਾਨ ਇਕ ਗੋਲੀ ਦਫਤਰ ਦੇ ਮਾਲਿਕ ਹਰਪ੍ਰੀਤ ਵੋਹਰਾ ਦੇ ਪਿਤਾ ਦੀ ਲੱਤ ‘ਚ ਲੱਗ ਗਈ, ਜਿਸ ਕਾਰਨ ਉਹ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ। ਜਾਣਕਾਰੀ ਦਿੰਦਿਆਂ ਵੋਹਰਾ ਨੇ ਦੱਸਿਆ ਕਿ ਲੁਟੇਰਿਆਂ ਨੇ ਉਸ ਦੇ ਪੁੱਤਰ ਨੂੰ ਅਗਵਾ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ ,,,, ਪਰ ਲੋਕਾਂ ਦੇ ਇਕੱਠੇ ਹੋਣ ‘ਤੇ ਉਹ ਉਸ ਦੇ ਬੱਚੇ ਨੂੰ ਉਥੇ ਹੀ ਛੱਡ ਕੇ ਭੱਜ ਗਏ।
ਹਰਪ੍ਰੀਤ ਵੋਹਰਾ ਨੇ ਪੁਲਸ ਦੀ ਕਾਰਵਾਈ ‘ਤੇ ਵੀ ਕਈ ਤਰ੍ਹਾਂ ਦੇ ਸਵਾਲ ਚੁੱਕੇ ਹਨ, ਕਿਉਂਕਿ ਵੋਹਰਾ ,,,, ਮੁਤਾਬਕ ਉਸ ਦੇ ਦਫਤਰ ‘ਚ ਇਹ ਲੁੱਟ ਦੀ ਦੂਜੀ ਵਾਰਦਾਤ ਹੈ। ਉੁਨ੍ਹਾਂ ਪੁਲਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਗੰਭੀਰ ਦੋਸ਼ ਲਗਾਏ ਹਨ। ਘਟਨਾ ਸਬੰਧੀ ਡੀ. ਐੱਸ. ਪੀ. ਜਸਤਿੰਦਰ ਸਿੰਘ ਨਾਲ ਗੱਲਬਾਤ ਕਰਨ ‘ਤੇ ਉਨ੍ਹਾਂ ਦੱਸਿਆ ਕਿ ਵਾਰਦਾਤ ਦੀ ਸਾਰੀ ਘਟਨਾ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ‘ਚ ਕੈਦ ਹੋ ਚੁੱਕੀ ਹੈ ਤੇ ਜਲਦ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ