ਕਮਰੇ ਦੇ ਅੰਦਰ ਦੀ ਵੀਡੀਓ ਹੋਈ ਵਾਇਰਲ …..
ਪੂਰੀ ਵੀਡੀਓ ਪੋਸਟ ਦੇ ਅਖੀਰ ਵਿੱਚ ਜਾ ਕੇ ਦੇਖੋ
….
ਆਮ ਆਦਮੀ ਪਾਰਟੀ ਦੇ ਗਿੱਲ ਕਲਾਂ ਤੋਂ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ ਜੇਠੂਕੇ ਨੂੰ ਬੀਤੀ ਰਾਤ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਬੀਤੀ ਰਾਤ ਕਰੀਬ 9.30 ਵਜੇ ਕਾਰ ‘ਚ ਸਵਾਰ ਹੋ ਕੇ 2-3 ਵਿਅਕਤੀ ਜੇਠੂਕੇ ਦੇ ਘਰ ਆਏ ਅਤੇ ਉਸ ਨਾਲ ਬੈਠ ਕੇ ਸ਼ਰਾਬ ਪੀਤੀ। ਇਸ ਤੋਂ ਬਾਅਦ ਉਕਤ ਲੋਕਾਂ ਨੇ ਸਿਰ ‘ਚ ਰਾਡ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਅਤੇ ਘਰੋਂ ਚਲੇ ਗਏ।
ਜੇਠੂਕੇ ਦੇ ਕਤਲ ਦਾ ਪਤਾ ਪਰਿਵਾਰ ਵਾਲਿਆਂ ਨੂੰ ਕਾਫੀ ਦੇਰ ਬਾਅਦ ਲੱਗਿਆ।ਮੌਕੇ ‘ਤੇ ਪੁੱਜੀ ਪੁਲਸ ਨੇ ਜੇਠੂਕੇ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਦੱਸ ਦੇਈਏ ਕਿ ਪੁਲਸ ਮੁਤਾਬਕ ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ ਜੇਠੂਕੇ ਦਾ ਕਤਲ ਗੋਲੀਆਂ ਮਾਰ ਕੇ ਕੀਤਾ ਗਿਆ ਹੈ। ਫਿਲਹਾਲ ਪੁਲਸ ਨੇ ਇਸ ਸਬੰਧੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
‘ਆਪ’ ਦੇ ਗਿੱਲ ਕਲਾਂ ਤੋਂ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ ਜੇਠੂਕੇ ਦੇ ਕਤਲ ਦੇ ਸਬੰਧ ‘ਚ ਆਮ ਆਦਮੀ ਪਾਰਟੀ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਸਾਜ਼ਿਸ਼ ਦੇ ਤਹਿਤ ਹੀ ਹਰਵਿੰਦਰ ਹਿੰਦਾ ਦਾ ਕਤਲ ਕੀਤਾ ਗਿਆ ਹੈ। ਉਸ ਦੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਹੀ ਲੱਗੇਗਾ।
ਚੋਣਾਂ ਦੇ ਸਬੰਧ ‘ਚ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਗਲਤ ਢੰਗ ਨਾਲ ਚੋਣਾਂ ‘ਚ ਜਿੱਤ ਹਾਸਲ ਕਰਨਾ ਚਾਹੁੰਦੀ ਹੈ। ਕਾਂਗਰਸ ਸਰਕਾਰ ਨੇ ਪੰਜਾਬ ਦਾ ਬੁਰਾ ਹਾਲ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਆਪਸ ‘ਚ ਮਿਲੀ ਹੋਈ ਹੈ, ਜਿਸ ਕਾਰਨ ਕਾਂਗਰਸ ਅਕਾਲੀਆਂ ਦਾ ਬਚਾਅ ਕਰਨ ‘ਚ ਲੱਗੀ ਹੋਈ ਹੈ। ਬੇਅਦਬੀ ਮਾਮਲੇ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅਜੇ ਤੱਕ ਸੀ.ਬੀ.ਆਈ. ਤੋਂ ਕੇਸ ਵਾਪਸ ਨਹੀਂ ਲਿਆ।