ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਚੰਡੀਗੜ੍ਹ: ਫਰੀਦਕੋਟ ਦੇ ਹਲਕਾ ਕੋਟਕਪੂਰਾ ਵਿੱਚ ਨੌਜਵਾਨ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਕੇਸ਼ ਕੁਮਾਰ ਧਵਨ (42) ਵਾਸੀ ਪੁਰਾਣਾ ਸ਼ਹਿਰ ਚੋਪੜਿਆਂ ਵਾਲੀ ਦਾ ਰਹਿਣ ਵਾਲਾ ਸੀ। ਰਾਕੇਸ਼ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਉਹ ਚਾਰ ਭੈਣਾਂ ਦਾ ਇਕੱਲਾ ਭਰਾ ਸੀ।,,,, ਰਾਕੇਸ਼ ਨੇ ਖ਼ੁਦਕੁਸੀ ਨੋਟ ਵੀ ਲਿਖਿਆ ਸੀ। ਨੋਟ ਵਿੱਚ ਮ੍ਰਿਤਕ ਰਾਕੇਸ਼ ਨੇ ਆਪਣੀ ਬਜ਼ੁਰਗ ਮਾਂ ਤੋਂ ਆਪਣੀਆਂ ਗ਼ਲਤੀਆਂ ਦੀ ਮੁਆਫ਼ੀ ਮੰਗੀ ਹੈ। ਇਸ ਦੇ ਨਾਲ ਹੀ ਉਸ ਨੇ ਆਪਣੇ ਵਲੋਂ ਕੀਤੇ ਅਖੀਰੇਲ ਪੁੰਨਦਾਨ ਬਾਰੇ ਵੀ ਲਿਖਿਆ ਹੈ।
ਰਾਕੇਸ਼ ਦੇ ਕਰੀਬੀ ਮਿੱਤਰ ਰਾਜਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਰਾਕੇਸ਼ ਨਸ਼ੇ ਕਰਨ ਦਾ ਆਦੀ ਸੀ ,,,,,ਤੇ ਗ਼ਲਤ ਸੰਗਤ ਵਿੱਚ ਪੈ ਗਿਆ ਸੀ। ਘਰ ਵਿੱਚ ਇਸ ਗੱਲ ਦੀ ਲੜਾਈ ਵੀ ਰਹਿੰਦੀ ਸੀ। ਰਾਕੇਸ਼ ਦਾ ਵਿਆਹ ਨਹੀਂ ਹੋਇਆ ਸੀ ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਸ਼ਾਇਦ ਇਸੇ ਕਾਰਨ ਉਸ ਨੇ ਖ਼ੁਦਕੁਸ਼ੀ ਕੀਤੀ ਹੈ। ਰੇਲਵੇ ਪੁਲਿਸ ਵੱਲੋਂ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪੀ ਦਿੱਤੀ ਗਈ ਹੈ।