ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਲੁਧਿਆਣਾ (ਤਰੁਣ) : ਇੱਥੇ ਸ਼ਿਵਪੁਰੀ ਜਸਵੰਤ ਨਗਰ ਇਲਾਕੇ ‘ਚ ਸ਼ਨੀਵਾਰ ਸਵੇਰੇ ਇੰਦਰਜੀਤ ਨਾਂ ਦੇ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਫਾਹਾ ਲਾਉਣ ਤੋਂ ਪਹਿਲਾਂ ਮ੍ਰਿਤਕ ਨੇ ਸੁਸਾਈਡ ਨੋਟ ਵੀ ਲਿਖਿਆ, ਜਿਸ ‘ਚ ਉਸ ਨੇ ਆਪਣੀ ਮੌਤ ਦਾ ਜ਼ਿੰਮੇਵਾਰ ਪਤਨੀ ਅਤੇ ਉਸ ਦੇ ਚਾਚੇ ਸਮੇਤ ਸਹੁਰਿਆਂ ਨੂੰ ਠਹਿਰਾਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਮਾਂ ਨੇ ,,,,ਬੇਟੇ ਦੇ ਸਹੁਰੇ ਪੱਖ ‘ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਉਸ ਦੇ ਬੇਟੇ ਨਾਲ ਸਹੁਰੇ ਵਾਲੇ ਰੋਜ਼ਾਨਾ ਕੁੱਟਮਾਰ ਕਰਦੇ ਸਨ। ਕਈ ਵਾਰ ਤਾਂ ਉਹ ਬੇਟੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਚੁੱਕੇ ਹਨ। ਇਸ ਲਈ ਸਹੁਰਿਆਂ ਤੋਂ ਦੁਖੀ ਹੋ ਕੇ ਉਸ ਦੇ ਬੇਟੇ ਨੇ ਇੰਨਾ ਵੱਡਾ ਕਦਮ ਚੁੱਕ ਲਿਆ।
ਮ੍ਰਿਤਕ ਚਾਰ ਭਰਾਵਾਂ ‘ਚੋਂ ਸਭ ਤੋਂ ਛੋਟਾ ਸੀ, ਜਿਸ ਦਾ 6 ਮਹੀਨੇ ਪਹਿਲਾਂ ਹੀ ਜੋਤੀ ਨਾਂ ਦੀ ਲੜਕੀ ਨਾਲ ਵਿਆਹ ਹੋਇਆ ਸੀ। ਘਟਨਾ ਦੇ ਸਮੇਂ ਮ੍ਰਿਤਕ ਦੀ ਭਤੀਜੀ ਸਵੇਰੇ ਖੇਡਣ ਲਈ ਛੱਤ ‘ਤੇ ਜਾ ਰਹੀ ਸੀ। ਜਦੋਂ ਉਹ ਮ੍ਰਿਤਕ ਇੰਦਰਜੀਤ ਦੇ ਕਮਰੇ ਨੇੜੇ ਪੁੱਜੀ ਤਾਂ ਇੰਦਰਜੀਤ ਦੀ ਲਾਸ਼ ਲਟਕਦੀ ਹੋਈ ਦੇਖੀ, ਜਿਸ ਤੋਂ ਬਾਅਦ ਉਸ ਨੇ ਰੌਲਾ ਪਾ ਦਿੱਤਾ ਅਤੇ ,,,,,, ਲੋਕ ਇਕੱਠੇ ਹੋ ਗਏ। ਫਿਲਹਾਲ ਮੌਕੇ ‘ਤੇ ਪੁੱਜੀ ਪੁਲਸ ਨੇ ਮ੍ਰਿਤਕ ਵਲੋਂ ਲਿਖਿਆ ਸੁਸਾਈਡ ਨੋਟ ਬਰਾਮਦ ਕਰ ਲਿਆ ਹੈ ਅਤੇ ਉਸ ਦੀ ਮਾਂ ਦੇ ਬਿਆਨਾਂ ‘ਤੇ ਧਾਰਾ-306 ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Check Also
ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,
ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …