Wednesday , September 27 2023
Breaking News
Home / ਤਾਜਾ ਜਾਣਕਾਰੀ / ਸਰਕਾਰ ਨੇ ਕੀਤਾ ਵੱਡਾ ਐਲਾਨ – ਆਈਲੈਟਸ ਕਰਕੇ ਕਨੇਡਾ ਜਾਣ ਵਾਲਿਆਂ ਨੂੰ ਲੱਗੀਆਂ ਮੌਜਾਂ

ਸਰਕਾਰ ਨੇ ਕੀਤਾ ਵੱਡਾ ਐਲਾਨ – ਆਈਲੈਟਸ ਕਰਕੇ ਕਨੇਡਾ ਜਾਣ ਵਾਲਿਆਂ ਨੂੰ ਲੱਗੀਆਂ ਮੌਜਾਂ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਚੰਡੀਗੜ੍ਹ: ਪੰਜਾਬ ‘ਚ ਨੌਜਵਾਨਾਂ ਲਈ ਵਿਦੇਸ਼ ਜਾਣਾ ਉਨ੍ਹਾਂ ਦੇ ਸੁਫਨਿਆਂ ‘ਚ ਪਹਿਲੇ ਨੰਬਰ ‘ਤੇ ਹੈ। ,,,, ਅਜਿਹੇ ‘ਚ ਪੰਜਾਬ ‘ਚ ਖੁੰਭਾ ਵਾਂਗ ਖੁੱਲ੍ਹ ਰਹੇ ਆਈਲੈਟਸ ਸੈਂਟਰ ਇੱਕ ਉਦਯੋਗ ਬਣ ਗਏ ਹਨ। ਇਸ ਗੱਲ ਨੂੰ ਧਿਆਨ ‘ਚ ਰੱਖਦਿਆਂ ਹੁਣ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਆਈਲੈਟਸ ਦੀ ਤਰਜ਼ ‘ਤੇ ਇਨਟ੍ਰੈਕਟਿਵ ਇੰਗਲਿਸ਼ ਲੈਂਗੂਏਜ਼ ਟ੍ਰੇਨਿੰਗ ਫਾਰ ਸਟੂਡੈਂਟਸ (ਆਈਲੈਟਸ) ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ।

Image result for PUNJABI CANADA STUDY\

ਸਟੇਟ ਕੌਂਸਲ ਆਫ ਐਜ਼ੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ ਦੇ ਸਹਾਇਕ ਨਿਰਦੇਸ਼ਕ ਬਿੰਦੂ ਗੁਲਾਟੀ ਜਿਨ੍ਹਾਂ ਨੇ ਇਸ ਪ੍ਰੋਗਰਾਮ ਦੀ ਯੋਜਨਾ ਬਣਾਈ ਹੈ, ਨੇ ਕਿਹਾ ਕਿ ਉਹ ਇਸ ਪ੍ਰਗੋਰਾਮ ਜ਼ਰੀਏ ਇਹ ਦਾਅਵਾ ਤਾਂ ਨਹੀਂ ਕਰਦੇ ਕਿ ਇਹ ਵਿਦਿਆਰਥੀਆਂ ਦੇ ਪ੍ਰਵਾਸ ਕਰਨ ਵਿੱਚ ਸਹਾਈ ਸਿੱਧ ਹੋਵਗਾ ਪਰ ਇਸ ਪ੍ਰਗੋਰਾਮ ਤਹਿਤ ਉਨ੍ਹਾਂ ,,,, ਦੀਆਂ ਸਫਲਤਾ ਦੀਆਂ ਸੰਭਾਵਨਾਵਾਂ ਵਿੱਚ ਯਕੀਨਨ ਵਾਧਾ ਹੋਵੇਗਾ।

Image result for PUNJABI CANADA STUDY\

ਇਸ ਯੋਜਨਾ ਤਹਿਤ ਪਹਿਲੀ ਨਵੰਬਰ ਤੋਂ 1000 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਗਿਆਰਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫਤ ਕੋਚਿੰਗ ਦਿੱਤੀ ਜਾਵੇਗੀ। ਇਸ ਪ੍ਰੋਗਰਾਮ ਲਈ ਫਿਲਹਾਲ ਮੌਜੂਦਾ ਸਟਾਫ ਦੀਆਂ ਹੀ ਸੇਵਾਵਾਂ ਲਈਆਂ ਜਾਣਗੀਆਂ।

Image result for PUNJABI CANADA STUDENT

ਜ਼ਿਕਰੋਯਗ ਹੈ ਕਿ ਵਿਭਾਗ ਦੇ 46 ਅਧਿਆਪਕ ਵਿਸ਼ੇਸ਼ ਤੌਰ ‘ਤੇ ਕੈਨੇਡਾ ਤੋਂ ਅੰਗਰੇਜ਼ੀ ਦੀ ਸਿੱਖਿਆ ‘ਚ ਮਾਹਿਰ ਹੋ ਕੇ ਆਏ ਹਨ ਜਿਨ੍ਹਾਂ ਵੱਲੋਂ ਦੂਜੇ ਅਧਿਆਪਕਾਂ ਨੂੰ ਜ਼ਿਲ੍ਹਾ ਪੱਧਰੀ ਵਰਕਸ਼ਾਪਾਂ ‘ਚ ਟ੍ਰੇਨਿੰਗ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸਾਲ 2014 ‘ਚ ਵਿਭਾਗ ਦੇ 50 ਅਧਿਆਪਕ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ,, ਕੈਨੇਡਾ ਭੇਜੇ ਗਏ ਸਨ ਤਾਂ ਜੋ ਉਹ ਆਈਲੈਟਸ ਦੀ ਪੁਖਤਾ ਸਿਖਲਾਈ ਲੈ ਸਕਣ। ਇਨ੍ਹਾਂ ‘ਚੋਂ ਚਾਰ ਅਧਿਆਪਕ ਸੇਵਾ ਮੁਕਤ ਹੋ ਚੁੱਕੇ ਹਨ।

Image result for PUNJAB SARKAR MEETING

ਤਾਜੀਆਂ  ਖਬਰਾਂ ਸਭ ਤੋਂ ਪਹਿਲਾਂ ਦੇਖਣ ਲਾਇ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!