ਤਾਜੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਭਾਰੀ ਮੀਂਹ ਦੇ ਕਾਰਣ ਚਮੇਰਾ ਡੈਮ ਹਿਮਾਚਲ ਪ੍ਦੇਸ਼ ਤੋਂ ਪਾਣੀ ਛੱਡਿਆ ਜਾ ਰਿਹਾ ਹੈ। ਇਸ ਲਈ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਰਾਵੀ ਦਰਿਆ ਅਤੇ ਹੋਰ ਨਹਿਰਾਂ/ ਨਾਲੇਆਂ ਦੇ ਨੇੜੇ ਨਾ ਜਾਵੋ। ਇਹ ਵੀ ਬੇਨਤੀ ਹੈ ਕਿ ਇਸ ਬਾਰੇ ਆਪਣੇ ਜਾਣਕਾਰਾਂ ਅਤੇ ਨੇੜੇ ਰਹਿੰਦੇ ਇਲਾਕਾ ,,,,,, ਨਿਵਾਸੀਆਂ ਨੂੰ ਵੀ ਸੂਚਿਤ ਕਰਨ ਦੀ ਕਿਰਪਾਲਤਾ ਕੀਤੀ ਜਾਵੇ। ਸਮੂਹ ਸਰਪੰਚਾਂ ਅਤੇ ਪਿੰਡਾਂ ਦੇ ਬਾਕੀ ਮੋਹਤਬਾਰਾਂ ਨੂੰ ਵੀ ਬੇਨਤੀ ਹੈ ਕਿ ਇਹ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੀ ਕਿਰਪਾਲਤਾ ਕਰਨਾ ਜੀ।
ਸਰਕਾਰ ਲਗਾਤਾਰ ਪੈ ਰਹੇ ਮੀਂਹ ਨੂੰ ਕੁਦਰਤੀ ਆਫ਼ਤ ਵਜੋਂ ਵੇਖ ਰਹੀ ਹੈ ਤੇ ਇਸ ਲਈ ਵਿਸ਼ੇਸ਼ ਆਫ਼ਤ ਰੋਕੂ ਕੰਟਰੋਲ ਰੂਮ ਸ਼ੁਰੂ ਕਰ ਦਿੱਤੇ ਗਏ ਹਨ। ਸਰਕਾਰ ਨੇ ਸਾਰੇ ਅਫ਼ਸਰਾਂ ਨੂੰ ਤਿਆਰ-ਬਰ-ਤਿਆਰ (ਸਟੈਂਡਬਾਏ) ਰਹਿਣ ਦੇ ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ। ਸਾਰੇ ਜ਼ਿਲ੍ਹਿਆਂ ਨੂੰ ਹੜ੍ਹਾਂ ਦੇ ਪਾਣੀ ਤੋਂ ਬਚਾਅ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਦੇ ਤਿੰਨੇ ਦਰਿਆਵਾਂ ਨੇੜਲੇ ਇਲਾਕਿਆਂ ਨੂੰ ਸਭ ਤੋਂ ਵੱਧ ਧਿਆਨ ਦੇਣ ਲਈ ਕਿਹਾ ਗਿਆ ਹੈ।
ਪਹਾੜਾਂ ਵਿੱਚ ਪੈ ਰਹੇ ਜ਼ਬਰਦਸਤ ਮੀਂਹ ਕਾਰਨ ਬਿਆਸ ਦਰਿਆ ਵਿੱਚ ਪਾਣੀ ਦਾ ਵਹਾਅ ਸਭ ਤੋਂ ਵੱਧ ਹੈ। ਇਸ ਦੇ ਨਾਲ ਹੀ ਡੈਮਾਂ ਦੇ ਜਲ ,,,,, ਭੰਡਾਰ ਵੀ ਨੱਕੋ-ਨੱਕ ਭਰਨ ‘ਤੇ ਹਨ, ਇਸ ਲਈ ਦਸੂਹਾ, ਟਾਂਡਾ ਤੇ ਮੁਕੇਰੀਆਂ ਸਬ-ਡਵੀਜ਼ਨਾਂ ਸਭ ਤੋਂ ਵੱਧ ਖ਼ਤਰੇ ਵਿੱਚ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲਾਤ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਦੀ ਮੀਟਿੰਗ ਸੱਦੀ ਹੈ। ਉਨ੍ਹਾਂ ਸਿੰਜਾਈ ਤੇ ਨਿਕਾਸੀ ਵਿਭਾਗ ਦੇ ਸਾਰੇ ਅਧਿਕਾਰੀਆਂ ਦੀ ਛੁੱਟੀ ਰੱਦ ਕਰ ਦਿੱਤੀ ਹੈ ਤੇ ਉਨ੍ਹਾਂ ਨੂੰ ਤੁਰੰਤ ਡਿਊਟੀ ‘ਤੇ ਪਰਤਣ ਦੇ ਹੁਕਮ ਦਿੱਤੇ ਗਏ ਹਨ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਾਇ ਹੁਣੇ ਹੀ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ