ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਪਾਕਿਸਤਾਨ ਸਰਕਾਰ ਕਰਤਾਰਪੁਰ ਸਾਹਿਬ ਵਿਚ ਰੇਲਵੇ ਸਟੇਸ਼ਨ ਅਤੇ ਦੇਸ਼ ਭਰ ਵਿਚ ਸਿੱਖ ਧਾਰਮਿਕ ਸਥਾਨਾਂ ਦੇ ਨਜ਼ਦੀਕ ਸ਼ਰਧਾਲੂਆਂ ਦੇ ਠਹਿਰਨ ਦੀ ਜਗ੍ਹਾ ਦੇ ਨਿਰਮਾਣ ਲਈ ਜ਼ਮੀਨ ਉਪਲਬਧ ਕਰਾਏਗੀ।
ਪਾਕਿਸਤਾਨੀ ਰੇਲ ਮੰਤਰੀ ਸ਼ੇਖ਼ ਰਾਸ਼ਿਦ ਅਹਿਮਦ ਨੇ ਕਿਹਾ ਹੈ ਕਿ ਸਰਕਾਰ ਕਰਤਾਰਪੁਰ, ਨਨਕਾਣਾ ਸਾਹਿਬ ਅਤੇ ਨਾਰੋਵਾਲ ਵਿਚ ਹੋਟਲਾਂ ਦੀ ਉਸਾਰੀ ਲਈ ਸਿੱਖ ਸੰਗਠਨਾਂ ਨੂੰ ਜ਼ਮੀਨ ਉਪਲਬਧ ਕਰਾਏਗੀ। ਇਹ ਵੀ ਕਿਹਾ ਗਿਆ ਹੈ ਕਿ ਸਰਕਾਰ ਕਰਤਾਰਪੁਰ ਵਿਚ ਰੇਲਵੇ ਸਟੇਸ਼ਨ ਦੀ ਉਸਾਰੀ ਲਈ ਜ਼ਮੀਨ ਵੀ ਦੇਵੇਗੀ।
ਅਹਿਮਦ ਨੇ ਕਿਹਾ ਕਿ ਪਾਕਿਸਤਾਨ ਰੇਲਵੇ ਨੇ ਕਰਤਾਰਪੁਰ ਅਤੇ ਨਨਕਾਣਾ ਸਾਹਿਬ ਵਿਚ 10 – 10 ਏਕੜ ਜ਼ਮੀਨ ਅਤੇ ਨਾਰੋਵਾਲ ਵਿਚ ਸਿੱਖ ਸੰਗਠਨਾਂ ਨੂੰ ਪੰਜ ਤਾਰਾ ਹੋਟਲ ਬਣਾਉਣ ਲਈ ਪੰਜ ਏਕੜ ਜ਼ਮੀਨ ਦੀ ਪੇਸ਼ਕਸ਼ ਕੀਤੀ ਹੈ। ਮੰਤਰੀ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਕਰਤਾਰਪੁਰ ਸਾਹਿਬ ਵਿਚ ਹੋਟਲ ਬਣਾਉਣ ,,,,,, ਲਈ ਸਿੱਖ ਜਥੇਬੰਦੀਆਂ ਨੂੰ ਜ਼ਮੀਨ ਮੁਹੱਈਆ ਕਰਵਾਏਗੀ।
ਇਸ ਤੋਂ ਇਲਾਵਾ ਸਰਕਾਰ ਕਰਤਾਰਪੁਰ ਸਾਹਿਬ `ਚ ਰੇਲਵੇ ਸਟੇਸ਼ਨ ਵੀ ਬਣਾਏਗੀ, ਜਿਥੇ ਰਹਿਣ,,,,, ਦੀਆਂ ਸਾਰੀਆਂ ਅਤਿ-ਆਧੁਨਿਕ ਸਹੂਲਤਾਂ ਮੁਹੱਈਆ ਹੋਣਗੀਆਂ। ਸ੍ਰੀ ਅਹਿਮਦ ਨੇ ਕਿਹਾ ਕਿ ਪਾਕਿਸਤਾਨ ਰੇਲਵੇ ਨੇ ਕਰਤਾਰਪੁਰ ਸਾਹਿਬ ਤੇ ਨਨਕਾਣਾ ਸਾਹਿਬ `ਚ ਪੰਜ-ਪੰਜ ਭਾਵ ਕੁੱਲ 10 ਏਕੜ ਜ਼ਮੀਨ ਦੀ ਪੇਸ਼ਕਸ਼ ਕੀਤੀ ਹੈ।
ਨਾਰੋਵਾਲ ਵਿਚ ਸਿੱਖ ਜਥੇਬੰਦੀਆਂ ਨੂੰ ਪੰਜ ਤਾਰਾ ਹੋਟਲ ਸਥਾਪਤ ਕਰਨ ਲਈ ਜ਼ਮੀਨ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ, ਜਿੱਥੇ ਸ਼ਰਧਾਲੂ ਆ ਕੇ ਠਹਿਰ ਸਕਣਗੇ। ਮੰਤਰੀ ਨੇ ਦੱਸਿਆ ਕਿ ਇਮਰਾਨ ਖ਼ਾਨ ਸਰਕਾਰ ਹਸਨ ਅਬਦਾਲ ਅਤੇ ਨਾਰੋਵਾਲ ਰੇਲਵੇ ਸਟੇਸ਼ਨਾਂ ਦੇ ਆਧੁਨਿਕੀਕਰਨ ਲਈ ਕਰੋੜਾਂ ਰੁਪਏ ਖ਼ਰਚ ਕਰ ਰਹੀ ਹੈ।
ਮੰਤਰੀ ਨੇ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਣ ਵਾਲੀਆਂ ਵਿਸ਼ੇਸ਼ ਰੇਲ ਗੱਡੀਆਂ `ਚ ਡੱਬਿਆਂ ਦੀ ਘਾਟ ਲਈ ਸਿੱਖ ਸ਼ਰਧਾਲੂਆਂ ਤੋਂ ਮੁਆਫ਼ੀ ਵੀ ਮੰਗੀ।