ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਆਪ ਤੋਂ ਮੁੱਅਤਲ ਕੀਤੇ ਗਏ ਭੁੱਲਥ ਵਿਧਾਇਕ ਤੇ ਸਾਬਕਾ ਵਿਰੋਧੀ ਧਿਰ ਨੇਤਾ ਸੁਖਪਾਲ ਸਿੰਘ ਖਹਿਰਾ ਛੇਤੀ ਹੀ ਨਵੇਂ ਮੋਰਚੇ ਦਾ ਐਲਾਨ ਕਰ ਸਕਦੇ ਹਨ। ਹੁਣ ਕਿਆਸ ਲਗਾਏ ਜਾ ਰਹੇ ਹਨ ਕਿ ਖਹਿਰਾ ਦੀ ਨਵੀਂ ਪਾਰਟੀ ਦਾ ਨਾਮ ਪੰਜਾਬ ਏਕਤਾ ਪਾਰਟੀ ਹੋ ਸਕਦਾ ਹੈ। ਖਹਿਰਾ ਨੇ ਸ਼ੋਸਲ ਮੀਡੀਆ ਉੱਤੇ ਇੱਕ ਫ਼ੋਟੋ ਪੋਸਟ ਕਰਕੇ ਇਨ੍ਹਾਂ ,,,,,ਕਿਆਸਾਂ ਨੂੰ ਹੋਰ ਹਵਾ ਦੇ ਦਿੱਤੀ ਹੈ। ਇਸ ਦੇ ਨਾਲ ਹੀ ਖਹਿਰਾ ਨੇ ਉਨ੍ਹਾਂ ਦੋਸਾਂ ਉੱਤੇ ਵੀ ਸਫ਼ਾਈ ਦਿੱਤੀ ਹੈ ਕਿ ਉਹ ਦੋ ਸਾਲ ਪਹਿਲਾਂ ਬੀਜੇਪੀ ਪ੍ਰਧਾਨ ਅਮਿਤ ਸ਼ਾਹ ਨੂੰ ਮਿਲੇ ਸਨ।
ਖਹਿਰਾ ਨੇ ਕਿਹਾ ਕਿ ਉਹ ਝੂਠੇ ਦੋਸ਼ਾਂ ਦੀ ਪਰਵਾਹ ਨਹੀਂ ਕਰਦੇ ਤੇ ਆਪਣੀ ਜੰਗ ਜਾਰੀ ਰੱਖਣਗੇ।
ਇਸ ਤਸਵੀਰ ਵਿੱਛ ਖਹਿਰਾ ਪੰਜਾਬ ਦੇ ਨਕਸ਼ੇ ਅੰਦਰ ਦਿਖਾਈ ਦੇ ਰਹੇ ਹਨ, ਜਿਸ ਤੋਂ ਸਾਫ਼ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਹੁਣ ਵੱਡੀ ਬਾਜ਼ੀ ਖੇਡਣ ਜਾ ਰਹੇ ਹਨ। ਇਸ ਦੇ ਨਾਲ ਹੀ ਪਾਰਟੀ ਦਾ ਝੰਡਾ ਪੀਲਾ ਤੇ ਹਰਾ ਹੋ ਸਕਦਾ ਹੈ। ਇਸ ਤੋਂ ਪਹਿਲਾਂ ਵੀ ਉਹ ਬਠਿੰਡਾ ਕਨਵੈਨਸ਼ਨ ਵਿਖੇ ਹਰੇ ਰੱਗ ਦੀਆਂ ਪੱਗਾਂ ਵੰਡ ਚੁੱਕੇ ਹਨ।