ਹੁਣੇ ਆਈ ਤਾਜਾ ਵੱਡੀ ਖਬਰ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਫਰੀਦਕੋਟ ‘ਚ ਬੀਤੀ ਰਾਤ ਸੁਖਪਾਲ ਸਿੰਘ ਖਹਿਰਾ ਦੇ ਕਾਫਲੇ ਦੀ ਪਾਇਲਟ ਗੱਡੀ ਨੇ ਇਕ ਬੱਚੇ ਨੂੰ ਕੁਚਲਿਆ ਸੀ, ਜਿਸ ਦੀ ਅੱਜ ਇਲਾਜ ਅਧੀਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਫਰੀਦਕੋਟ ‘ਚ ਵਿਰੋਧੀ ਧਿਰ ਦੇ ਸਾਬਕਾ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਖਹਿਰਾ ਦਾ ਕਾਫਲਾ ਗੋਲੇਵਾਲਾ ਵਾਲੇ ਪਾਸਿਓਂ ਆ ਰਿਹਾ ਸੀ ਤਾਂ ਕਾਫਲੇ ‘ਚ ਸ਼ਾਮਲ ਇਕ ਪਾਇਲਟ ਗੱਡੀ ਨੇ ਫਰੀਦਕੋਟ ਦੀ ਨਾਨਕਸਰ ਬਸਤੀ ਕੋਲ
ਇਕ 6 ਸਾਲਾ ਮਾਸੂਮ ਬੱਚੇ ਨੂੰ ਆਪਣੀ ਲਪੇਟ ‘ਚ ਲੈ ਲਿਆ। ਜਿਸ ਕਾਰਨ ਬੱਚੇ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਇਲਾਜ ਲਈ ਤੁਰੰਤ ਫਰੀਦਕੋਟ ਦੇ ਜੀ. ਜੀ. ਐਸ. ਮੈਡੀਕਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਸ ਦੀ ਅੱਜ ਇਲਾਜ ਅਧੀਨ ਮੌਤ ਹੋ ਗਈ।
ਦੱਸ ਦਈਏ ਕਿ ਸੁਖਪਾਲ ਖਹਿਰਾ ਦੇ ਕਾਫਲੇ ਦੀ ਪਾਇਲਟ ਗੱਡੀ ਦਾ ਡਰਾਈਵਰ ਹੀ ਬੱਚੇ ਨੂੰ ਹਸਪਤਾਲ ਲੈ ਕੇ ਆਇਆ ਸੀ।