ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਕੇਂਦਰੀ ਸਰਕਾਰ ਦੀ ਯੂਨੀਅਨ ਕੈਬਿਨੇਟ ਦੀ ਮੀਟਿੰਗ ਵਿੱਚ ਕਰਾਰਪੁਰ ਲਾਂਘੇ ਨੂੰ ਵਿਕਸਤ ਕਰਨ ਦਾ ਪ੍ਰਸਤਾਵ ਪਾਸ ਕੀਤਾ ਗਿਆ। ਇਹ ਲਾਂਘਾ ਡੇਰਾ ਗੁਰਦਾਸਪੁਰ ਵਿੱਚ ਡੇਰਾ ਬਾਬਾ ਨਾਨਕ ਤੋਂ ਲੈ ਕੇ ਕੌਮਾਂਤਰੀ ਸਰਹੱਦ ਤੱਕ ਵਿਕਸਤ ਕੀਤਾ ਜਾਵੇਗਾ ਤਾਂ ਜੋ ਸ਼ਰਧਾਲੂ ਰਾਵੀ ਦੇ ਕੰਢੇ ਗੁਰਦਵਾਰਾ ਦਰਬਾਰ ਸਾਹਿਬ ਕਰਤਾਰ ਦੇ ਦਰਸ਼ਨ ਕਰ ਸਕਣ,,,,, । ਇੱਥੇ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ 18 ਸਾਲ ਗੁਜਾਰੇ ਸਨ। ਇਸ ਲਾਂਘੇ ਰਾਹੀਂ ਸ਼ਰਧਾਲੂ ਸਾਰਾ ਸਾਲ ਦਰਸ਼ਨ ਲਈ ਜਾ ਸਕਣਗੇ। ਮੋਦੀ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਫ਼ੈਸਲਾ ਲਿਆ ਹੈ। ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਮਤਾ ਪਾਸ ਕੀਤਾ ਗਿਆ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕੇਂਦਰੀ ਕੈਬਨਿਟ ਨੇ ਇਤਿਹਾਸਿਕ ਫ਼ੈਸਲਾ ਲੈਂਦੇ ਹੋਏ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ ਸਥਿਤ ਡੇਰਾ ਬਾਬਾ ਨਾਨਕ ਤੋਂ ਕੌਮਾਂਤਰੀ ਸਰਹੱਦ ਤੱਕ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਕੀਤੀ ਜਾਵੇਗੀ। ਇਸ ‘ਚ ਸ਼ਰਧਾਲੂਆਂ ਨੂੰ ਆਧੁਨਿਕ ਸੁਵਿਧਾਵਾਂ ਵੀ ਦਿੱਤੀਆਂ ਜਾਣਗੀਆਂ
ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਨਟ ਅਮਰਿੰਦਰ ਸਿੰਘ ਨੇ ਸੁਆਗਤ ਕੀਤਾ ਹੈ। ਉਨ੍ਹਾਂ ਨੇ ,,,,,, ਕਿਹਾ ਕਿ ਹੁਣ ਉਮੀਦ ਕਰਦਾ ਹਾਂ ਕਿ ਪਾਕਿਸਤਾਨ ਵੀ ਇਸ ਫੈਸਲੇ ਉੱਤੇ ਕਦਮ ਚੁੱਕੇਗਾ।
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਕੇਂਦਰ ਸਰਕਾਰ ਦੀ ਇਸ ਫੈਸਲਾ ਸੁਆਗਤ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਮੋਦੀ ਸਰਕਾਰ ਦਾ ਧੰਨਵਾਦ ਕੀਤਾ।
ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਗੁਰਦਾਸਪੁਰ ਜ਼ਿਲੇ ਵਿਚ ਭਾਰਤ-ਪਾਕਿਸਤਾਨ ਸਰਹੱਦ ’ਤੇ ਉਚ ਸਮੱਰਥਾ ਵਾਲੀ ਟੈਲੀਸਕੋਪ ਲਾਉਣ ਦਾ ਫੈਸਲਾ ਕੀਤਾ ਸੀ ਤਾਂਕਿ ਸਿੱਖ ਸ਼ਰਧਾਲੂ ਸਰਹੱਦ ਦੇ ਉਸ ਪਾਰ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ।
ਕਰਤਾਰਪੁਰ ਲਾਂਘੇ ਦਾ ਮਾਮਲਾ ਬੇਸ਼ਕ ਲੰਬੇ ਤੋਂ ਮੰਗ ਕੀਤੀ ਜਾ ਰਹੀ ਹੈ ਪਰ ਭਾਰਤੀ ਸਿਆਸਤ ਵਿੱਚ ਇਹ ਉਦੋਂ ਭਖਿਆ ਜਦੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਹੋਣ ਤੋਂ ਬਾਅਦ ਵਾਪਸ ਪਰਤੇ ਸਨ। ਉਨ੍ਹਾਂ ਨੇ ਭਾਰਤ ਆ ਕੇ ਇਸ ਗੱਲ ਦਾ ਦਾਅਵਾ ਕੀਤਾ ,,,,, ਸੀ ਕਿ ਪਾਕਿਸਤਾਨ ਕਰਤਾਰਪੁਰ ਸਾਹਿਬ ਲਈ ਲਾਂਘਾ ਦੇਣ ਲਈ ਤਿਆਰ ਹੈ।