Breaking News
Home / ਤਾਜਾ ਜਾਣਕਾਰੀ / ਤਾਜਾ ਵੱਡੀ ਖਬਰ – ਪੰਜਾਬ ਚ ਆਇਆ ਹੜ੍ਹ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ…..

ਤਾਜਾ ਵੱਡੀ ਖਬਰ – ਪੰਜਾਬ ਚ ਆਇਆ ਹੜ੍ਹ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ…..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਜਲਾਲਾਬਾਦ ‘ਚ ਭਾਰੀ ਮੀਂਹ ਦੇ ਕਾਰਨ ਕਈ ਪਿੰਡਾਂ ਦੇ ਇਲਾਕੇ ਪਾਣੀ ਨਾਲ ਜਲਥਲ ਹੋਏ ਗਏ ਹਨ। ਇਲਾਕੇ ਦੇ ਕਰੀਬ ਅੱਧਾ ਦਰਜਨ ਪਿੰਡ ਹੜ੍ਹ ਦੀ ਲਪੇਟ ‘ਚ ਆ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਭਾਰੀ ਮੀਂਹ ਪੈਣ ਕਰਕੇ ਇਨ੍ਹਾਂ ਪਿੰਡਾਂ ਦਾ ਸ਼ਹਿਰ ਨਾਲੋਂ ਸੰਪਰਕ ਟੁੱਟ ਗਿਆ ਹੈ।
ਅਧਿਕਾਰੀਆਂ ਦੀ ਮੰਨੀਏ ਤਾਂ ਬਹਿਰਹਾਲ ਸਤਲੁਜ ਦਾ ਜਲ ਪੱਧਰ ਹੋਰ ਵਧਣ ਦੀ ਸੰਭਾਵਨਾ ਨਹੀਂ, ਜਿਸ ਦੇ ਚਲਦੇ ਪਿੰਡ ,,,, ਖਤਰੇ ਤੋਂ ਬਾਹਰ ਹਨ। ਦੱਸ ਦਈਏ ਕਿ ਲਗਭਗ ਹਰ ਸਾਲ ਹੀ ਇਨ੍ਹਾਂ ਪਿੰਡਾਂ ਨੂੰ ਹੜ੍ਹ ਦੀ ਮਾਰ ਝੱਲਣੀ ਪੈਂਦੀ ਹੈ। ਪਿਛਲੇ ਤਿੰਨ-ਚਾਰ ਦਿਨਾਂ ਦੌਰਾਨ ਪਏ ਭਾਰੀ ਮੀਂਹ ਕਾਰਨ ਪੂਰੇ ਪੰਜਾਬ ਵਿੱਚ ਪੱਕਣ ‘ਤੇ ਆਈਆਂ ਫ਼ਸਲਾਂ ਦਾ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਤਾਜ਼ਾ ਰਿਪੋਰਟਾਂ ਮੁਤਾਬਕ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਵਿੱਚੋਂ ਕਪੂਰਥਲਾ, ਪਟਿਆਲਾ ਤੇ ਅੰਮ੍ਰਿਤਸਰ ਜ਼ਿਲ੍ਹਿਆਂ ਦੇ ਕਿਸਾਨਾਂ ‘ਤੇ ਵੱਡੀ ਮਾਰ ਪਈ ਹੈ। ਖੇਤੀਬਾੜੀ ਨਰਦੇਸ਼ਕ ਜੈਐਸ ਬੈਂਸ ਮੁਤਾਬਕ ਪੰਜਾਬ ਵਿੱਚ ਤਕਰੀਬਨ 74 ਲੱਖ ਏਕੜ ,,,,, ਰਕਬਾ ਹੇਠ ਝੋਨੇ ਦੀ ਕਾਸ਼ਤ ਕੀਤੀ ਗਈ ਸੀ ਤੇ ਇਸ ਵਿੱਚੋਂ 66,000 ਤੋਂ ਲੈ ਕੇ 2,00,000 ਏਕੜ ਤਕ ਫ਼ਸਲ ਪ੍ਰਭਾਵਿਤ ਹੋਈ ਹੈ ਜੋ ਕੁੱਲ ਰਕਬੇ ਦਾ 1-3% ਹੈ। ਬੈਂਸ ਨੇ ਇਹ ਵੀ ਦੱਸਿਆ ਕਿ ਹਾਲਾਂਕਿ ਨੁਕਸਾਨੀ ਗਈ ਫ਼ਸਲ ਦਾ ਅਸਲ ਅੰਕੜਾ ਮੀਂਹਾਂ ਦੇ ਘਟਣ ਤੋਂ ਬਾਅਦ ਪੂਰਾ ਹੋਵੇਗਾ।crop damages in Punjab due to recent rain
ਇਸੇ ਤਰ੍ਹਾਂ ਤਕਰੀਬਨ 7,000 ਏਕੜ ਰਕਬੇ ਹੇਠ ਨਰਮੇ ਦੀ ਫ਼ਸਲ ਵੀ ਨੁਕਸਾਨੀ ਗਈ ਹੈ। ਪੰਜਾਬ ਵਿੱਚ ਇਸ ਵਾਰ ਸੱਤ ਲੱਖ ਏਕੜ ਕਪਾਹ ਬੀਜੀ ਗਈ ਸੀ ਤੇ ਤਕਰੀਬਨ ਇੱਕ ਫ਼ੀਸਦ ਫ਼ਸਲ ਹੀ ਨੁਕਸਾਨੀ ਗਈ ਹੈ। ਸੂਬੇ ਵਿੱਚ ਤਿੰਨ ਲੱਖ ਏਕੜ ਰਕਬੇ ਉੱਪਰ ਬੀਜੀ ਗਈ ਮੱਕੀ ਵਿੱਚੋਂ 3,000 ਏਕੜ ਤਬਾਹ ਹੋ ਗਈ ਹੈ। ,,,,, ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਮੱਕੀ ਦਾ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਵਿਭਾਗ ਵੱਲੋਂ ਫਿਲਹਾਲ ਗੰਨੇ ਦੀ ਫ਼ਸਲ ਦੇ ਨੁਕਸਾਨ ਦਾ ਜਾਇਜ਼ਾ ਲੈਣਾ ਬਾਕੀ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਸਲਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਮਾਲੀਆ ਵਿੱਤ ਕਮਿਸ਼ਨਰ (ਐਫਸੀਆਰ) ਨੂੰ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੀਂਹ ਨਾਲ ਨੁਕਸਾਨ ਦਾ ਜਾਇਜ਼ਾ ਲੈਣ ਲਈ ਕਈ ਨਿਰਦੇਸ਼ ਜਾਰੀ ਵੀ ਕੀਤੇ,,,,, । ਬੁੱਧਵਾਰ ਨੂੰ ਕੈਪਟਨ ਨੇ ਖ਼ੁਦ ਵੀ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ ਕੀਤਾ ਸੀ ਤੇ ਕਪੂਰਥਲਾ ਜ਼ਿਲ੍ਹੇ ਦੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਸੀ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!