ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਫਿਰੋਜ਼ਪੁਰ — ਅੰਮ੍ਰਿਤਸਰ ਹਾਈਵੇਅ ‘ਤੇ ਪਿੰਡ ਕੁਲਗੜੀ ਤੇ ਲੋਹਗੜ ਦੇ ਕੋਲ ਟਰੱਕ ਅਤੇ ਟਰਾਲੇ ਦੀ ,,,,, ਜ਼ਬਰਦਸਤ ਟੱਕਰ ਹੋਣ ਕਰਕੇ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਇਕ ਡਰਾਈਵਰ ਦੀ ਸੜ ਕੇ ਮੌਤ ਹੋ ਗਈ ਜਦਕਿ ਦੂਜਾ ਡਰਾਈਵਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।
ਮਿਲੀ ਜਾਣਕਾਰੀ ਮੁਤਾਬਕ ਝੋਨੇ ਨਾਲ ਭਰੇ ਹੋਏ ਟਰਾਲੇ ਨੂੰ ਹਾਦਸਾ ਹੁੰਦੇ ਹੀ ਅੱਗ ਲੱਗ ਗਈ, ਜਿਸ ‘ਚ ਟਰਾਲੇ ,,,,ਦੇ ਡਰਾਈਵਰ ਦੀ ਸੜ ਕੇ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੂਜੇ ਟਰੱਕ ਦੇ ਡਰਾਈਵਰ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਸਬੰਧਤ ਥਾਣੇ ਦੀ ਪੁਲਸ ਉਕਤ ਘਟਨਾ ਸਥਾਨ ‘ਤੇ ਪਹੁੰਚ ਗਈ ਹੈ ਅਤੇ ਪੁਲਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।