ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਤਾਜੀਆਂ ਤੇ ਸੱਚੀਆਂ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
8 ਲੱਖ ਦਾ ਕਰਜ਼ਾ ਚੁੱਕ ਵਿਦੇਸ਼ ਪੜ੍ਹਣ ਗਏ ਨੌਜਵਾਨ ਦੀ ਮੌਤ, ਮਾਪਿਆਂ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ –
ਨਾਭਾ ਦੇ ਰਹਿਣ ਵਾਲਾ ਵਿਸ਼ਾਲ ਸ਼ਰਮਾ (21) ਕੈਨੇਡਾ ਦੀ ਧਰਤੀ ‘ਤੇ ਇੱਕ ਸਾਲ ਪਹਿਲਾਂ ਪੜ੍ਹਨ ਗਿਆ ਸੀ ਅਤੇ ਪਰਿਵਾਰ ਨੇ ਆਪਣੇ ਲੜਕੇ ਨੂੰ ਵਿਦੇਸ਼ ਭੇਜਣ ਲਈ 8 ਲੱਖ ਦਾ ਕਰਜ਼ਾ ਚੁੱਕਿਆ ਸੀ ਪਰ ਰਾਤ ਉਸ ਸਮੇਂ ਉਨ੍ਹਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਕੈਨੇਡਾ ਦੀ ਪੁਲਿਸ ਨੇ ਉਨ੍ਹਾਂ ਨੂੰ ਫ਼ੋਨ ਕਰ ਕੇ ਦੱਸਿਆ ਕਿ ਤੁਹਾਡੇ ਲੜਕੇ ਦੀ ਮੌਤ ਹੋ ਚੁੱਕੀ ਹੈ
ਇਹ ਗੱਲ ਸੁਣਦਿਆਂ ਹੀ ਘਰ ‘ਚ ਮਾਤਮ ਦਾ ਮਾਹੌਲ ਪਸਰ ਗਿਆ। ਪੀੜਤ ਪਰਿਵਾਰ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਲੜਕੇ ਦੀ ਮ੍ਰਿਤਕ ਦੇਹ ਨੂੰ ਛੇਤੀ ਤੋਂ ਛੇਤੀ ਭਾਰਤ ਭੇਜਿਆ ਜਾਵੇ ਤਾਂ ਜੋ ਆਪਣੇ ਲੜਕੇ ਦਾ ਅੰਤਿਮ ਸਸਕਾਰ ਕਰ ਸਕਣ।
ਪੰਜਾਬ ਦੀ ਨੌਜਵਾਨ ਪੀੜ੍ਹੀ ਰੁਜ਼ਗਾਰ ਲਈ ਵਿਦੇਸ਼ਾਂ ‘ਚ ਜਾ ਰਹੀ ਹੈ ਤਾਂ ਜੋ ਉਹ ,,,,, ਆਪਣੇ ਪੈਰਾਂ ‘ਤੇ ਖੜ੍ਹੇ ਹੋ ਸਕਣ ਪਰ ਹੁਣ ਦਿਨੋਂ ਦਿਨ ਪੰਜਾਬੀ ਨੌਜਵਾਨਾਂ ਦੇ ਨਾਲ ਵਿਦੇਸ਼ੀ ਧਰਤੀ ‘ਤੇ ਮੰਦਭਾਗੀ ਘਟਨਾਵਾਂ ਵਾਪਰ ਰਹੀਆਂ ਹਨ।