ਤਾਜਾ ਵੱਡੀ ਖਬਰ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਸੋਮਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਘੇਰਨ ਦੀ ਕੋਸ਼ਿਸ਼ ਕਰ ਰਹੇ ਸਾਬਕਾ ਉਪ,,,,, ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੁਲਸ ਨੇ ਹਿਰਾਸਤ ‘ਚ ਲੈ ਲਿਆ ਹੈ। ਸੁਖਬੀਰ ਦੇ ਨਾਲ ਹੀ ਬਾਕੀ ਆਗੂਆਂ ਨੂੰ ਵੀ ਪੁਲਸ ਹਿਰਾਸਤ ‘ਚ ਲਿਆ ਗਿਆ ਹੈ। ਸੁਖਬੀਰ ਸਮੇਤ ਉਕਤ ਆਗੂਆਂ ਨੂੰ ਸੈਕਟਰ-3 ਦੇ ਪੁਲਸ ਥਾਣੇ ਵਿਖੇ ਨਜ਼ਰਬੰਦ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਇਤਿਹਾਸ ਦੀਆਂ ਕਿਤਾਬਾਂ ਦੇ ਮਾਮਲੇ ‘ਤੇ ਕੈਪਟਨ ,,,,,, ਦੀ ਕੋਠੀ ਘੇਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀ ਚੰਡੀਗੜ੍ਹ ਪੁਲਸ ਵਲੋਂ ਲਾਏ ਬੈਰੀਕੇਡਸ ਤੋੜਦੇ ਹੋਏ ਅਕਾਲੀ ਆਗੂ ਅੱਗੇ ਵੀ ਵਧ ਗਏ ਅਤੇ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਕਾਰ ਧੱਕਾ-ਮੁੱਕੀ ਵੀ ਹੋਈ।
ਪ੍ਰਦਰਸ਼ਨ ਦੌਰਾਨ ਅਕਾਲੀ ਦਲ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਜਲਦ ਤੋਂ ਜਲਦ ਸਿੱਖ ਕੌਮ,,,,,, ਤੋਂ ਮੁਆਫੀ ਮੰਗਣ ਅਤੇ ਇਸ ਗੁਨਾਹ ਪਿੱਛੇ ਜ਼ਿੰਮੇਵਾਰ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ। ਅਕਾਲੀ ਆਗੂਆਂ ਨੇ ਕਿਹਾ ਕਿ ਜੇਕਰ ਇਸ ਬਾਰੇ ਤੁਰੰਤ ਕਦਮ ਨਾ ਚੁੱਕੇ ਗਏ ਤਾਂ ਅਕਾਲੀ ਦਲ ਵਲੋਂ ਸ਼ੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।