Breaking News
Home / ਰਾਜਨੀਤੀ / KartarpurCorridor ਖੋਲਣ ਨੂੰ ਤਿਆਰ ਹੀ ਨਹੀਂ ਪਾਕਿਸਤਾਨ

KartarpurCorridor ਖੋਲਣ ਨੂੰ ਤਿਆਰ ਹੀ ਨਹੀਂ ਪਾਕਿਸਤਾਨ

ਭਾਰਤੀ ਵਿਦੇਸ਼ ਮੰਤਰਾਲਾ ਪਾਕਿਸਤਾਨ ਕੋਲ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਗੱਲਬਾਤ ਕਰਨ ਲਈ ਤਿਆਰ ਹੋ ਗਿਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਇਸ ਦੀ ਪੁਸ਼ਟੀ ਕੀਤੀ ਹੈ। ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਹੈ ਕਿ 25 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀ ਯੂਨਾਈਟਿਡ ਨੇਸ਼ਨਜ਼ ਦੀ 73ਵੀਂ ਜਨਰਲ ,,,,,, ਅਸੈਂਬਲੀ ਵਿੱਚ ਭਾਰਤੀ ਵਿਦੇਸ਼ ਮੰਤਰੀ ਆਪਣੇ ਪਾਕਿਸਤਾਨੀ ਹਮਰੁਤਬਾ ਨਾਲ ਮੁਲਾਕਾਤ ਕਰਨਗੇ। india will talk to pakistan on kartarpur sahib corridorਉਨ੍ਹਾਂ ਦੱਸਿਆ ਕਿ ਇਸ ਮੌਕੇ ਸੁਸ਼ਮਾ ਸਵਰਾਜ, ਸ਼ਾਹ ਮਹਿਮੂਦ ਕੁਰੈਸ਼ੀ ਕੋਲ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਮੁੱਦਾ ਚੁੱਕਣਗੇ। ਬੁਲਾਰੇ ਨੇ ਦੱਸਿਆ ਕਿ ਇਸ ਬੈਠਕ ਬਾਰੇ ਫਿਲਹਾਲ ਭਾਰਤ ਨੇ ਆਪਣਾ ਏਜੰਡਾ ਤੈਅ ਨਹੀਂ ਕੀਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਕਰਤਾਰਪੁਰ ਲਾਂਘੇ ਲਈ ਭਾਰਤ ਵੱਲੋਂ ਕਈ ਵਾਰ ਅਧਿਕਾਰਤ ਤੌਰ ‘ਤੇ ,,,,,, ਗੱਲਬਾਤ ਕਰਨ ਦੀ ਪਹਿਲਕਦਮੀ ਕੀਤੀ ਜਾ ਚੁੱਕੀ ਹੈ, ਪਰ ਪਾਕਿਸਤਾਨ ਨੇ ਕੋਈ ਦਿਲਚਸਪੀ ਨਹੀਂ ਦਿਖਾਈ। ਬੁਲਾਰੇ ਨੇ ਦੱਸਿਆ ਕਿ 1999 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਆਪਣੀ ਪਾਕਿਸਤਾਨ ਫੇਰੀ ਦੌਰਾਨ ਪਹਿਲੀ ਵਾਰ ਇਸ ਲਾਂਘੇ ਦਾ ਮੁੱਦਾ ਚੁੱਕਿਆ ਸੀImage result for kartarpur pakistan। ਫਿਰ ਪਹਿਲੀ ਸਤੰਬਰ 2004 ਨੂੰ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਰਤਾਰਪੁਰ ਸਾਹਿਬ ਗਲਿਆਰੇ ਦਾ ਮੁੱਦਾ ਚੁੱਕਿਆ ਸੀ।
ਬੁਲਾਰੇ ਨੇ ਦੱਸਿਆ ਕਿ ਸਾਲ 2005 ਵਿੱਚ ਪਾਕਿਸਤਾਨ ਨੇ ਵੀਜ਼ਾ ਨਾਲ ,,,,,,,, ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਦੀ ਇਜਾਜ਼ਤ ਤਾਂ ਦੇ ਦਿੱਤੀ ਸੀ, ਪਰ ਵੀਜ਼ਾ ਰਹਿਤ ਪ੍ਰਣਾਲੀ ਨੂੰ ਹਾਲੇ ਤਕ ਮਨਜ਼ੂਰੀ ਨਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਸਾਲ 2008 ਵਿੱਚ ਵਿਦੇਸ਼ ਮੰਤਰੀ ਨੇ ਵੀ ਇਸ ਮੁੱਦੇ ਨੂੰ ਚੁੱਕਿਆ ਸੀ, ਪਰ ਇਸ ‘ਤੇ ਪਾਕਿਸਤਾਨ ਸਰਕਾਰ ਵੱਲੋਂ ਕੋਈ ਵੀ ਅਧਿਕਾਰਤ ਜਵਾਬ ਨਹੀਂ ਦਿੱਤਾ ਗਿਆ ਹੈ।Image result for kartarpur pakistan
ਜ਼ਿਕਰਯੋਗ ਹੈ ਕਿ ਬੀਤੇ ਅਗਸਤ ਮਹੀਨੇ ਤੋਂ ਬਾਅਦ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਦੀ ਮੰਗ ਲਗਾਤਾਰ ਉੱਠ ਰਹੀ ਹੈ। ਇਸ ਮੁੱਦੇ ‘ਤੇ ਸਿਆਸਤ ਦੇ ਨਾਲ-ਨਾਲ ਕਰਤਾਰਪੁਰ ਸਾਹਿਬ ਲਾਂਘੇ ਦਾ ਮੁੱਦਾ ਚੁੱਕਣ ਦਾ ਝੰਡਾਬਰਦਾਰ ਬਣਨ ਦੀ ਦੌੜ ਵੀ ਲੱਗੀ ਹੋਈ ਸੀ। ਕੇਂਦਰ ਸਰਕਾਰ ਨੇ ਚੁਫੇਰਿਓਂ ਦਬਾਅ ਪੈਣ,,,,,,,  ਤੋਂ ਬਾਅਦ ਵਿਦੇਸ਼ ਮੰਤਰਾਲਾ ਇਸ ਮਸਲੇ ‘ਤੇ ਗੱਲਬਾਤ ਕਰਨ ਲਈ ਤਿਆਰ ਹੋ ਗਿਆ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਹੁਣੇ ਦੁਪਹਿਰੇ ਆਈ ਵੱਡੀ ਖਬਰ ਸਾਰਾ ਜਬ ਨਿਬੜ ਗਿਆ ਸਿੱਧੂ ਹੁੰਣੀ……

  ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ …

error: Content is protected !!