ਪੂਰੀ ਵੀਡੀਓ ਪੋਸਟ ਦੇ ਅਖੀਰ ਵਿੱਚ ਜਾ ਕੇ ਦੇਖੋ
ਆਹ ਵੀ ਪੜੋ ਖਬਰ ……
ਚੰਡੀਗੜ੍ਹ : ਕੇਂਦਰ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਲਈ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਤੇ ਚੰਡੀਗੜ੍ਹ ਪੁਲਸ ਦੇ ਡੀ. ਐੱਸ. ਪੀਜ਼. ਨੂੰ ਦਿੱਲੀ ਕੇਡਰ ਵਿਚ ਸ਼ਾਮਲ ਕਰਨ ‘ਤੇ ਅਕਾਲੀ ਦਲ ਦੇ ਵਿਰੋਧ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖ ਕੇ ਇਤਰਾਜ਼ ਜਤਾਇਆ ਹੈ। ਪੰਜਾਬ ਦੇ ਸਿਆਸਤਦਾਨਾਂ ਦਾ ਮੰਨਣਾ ਹੈ ਕਿ ਚੰਡੀਗੜ੍ਹ ਪੁਲਸ ਦੇ ਗਜ਼ਟਿਡ ਅਫ਼ਸਰਾਂ ਨੂੰ ਦਿੱਲੀ ਪੁਲਸ ਹੇਠ ਲਿਆ ਕੇ ਕੇਂਦਰ ਸਰਕਾਰ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕਾਂ ਨੂੰ ਡਾਕਾ ਮਾਰ ਰਿਹਾ ਹੈ। ਸਿੱਧੂ ਨੇ ਕਿਹਾ ਕਿ ਚੰਡੀਗੜ੍ਹ ‘ਤੇ ,,,,, ਸਿਰਫ ਪੰਜਾਬ ਦਾ ਹੱਕ ਹੈ ਪਰ ਹੁਣ ਇਸ ਹੱਕ ਨੂੰ ਖੋਰਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਿੱਧੂ ਨੇ ਕਿਹਾ ਹੈ ਕਿ ਇਸ ਤੋਂ ਵੀ ਵੱਧ ਨਮੋਸ਼ੀ ਵਾਲੀ ,,,,,, ,ਗੱਲ ਇਹ ਹੈ ਕਿ ਪੰਜਾਬ ਤੋਂ ਇਕੋ-ਇਕ ਕੇਂਦਰੀ ਮੰਤਰੀ ਸੂਬੇ ਨਾਲ ਹੋ ਰਹੇ ਧੱਕੇ ‘ਤੇ ਤਮਾਸ਼ਾ ਵੇਖ ਰਹੀ ਹੈ। ਉਹ ਤਾਂ ਕੁੰਭਕਰਨ ਤੋਂ ਵੀ ਟੱਪ ਗਈ ਹੈ ਜੋ ਸਾਢੇ ਚਾਰ ਸਾਲਾਂ ਤੋਂ ਸੁੱਤੀ ਪਈ ਹੈ।ਸਿੱਧੂ ਨੇ ਇਸ ਪੱਤਰ ਵਿਚ 2012 ਵਿਚ ਪੀ. ਚਿਦੰਬਰਮ ਵਲੋਂ ਲਿਖੇ ਗਏ ਪੱਤਰ ਦਾ ਵੀ ਜ਼ਿਕਰ ਕੀਤਾ ਹੈ, ਜਿਸ ਵਿਚ ਭਰੋਸਾ ਦਿਵਾਇਆ ਗਿਆ ਸੀ ਕਿ ਪੰਜਾਬ ਨਾਲ ਧੱਕਾ ਨਹੀਂ ਕੀਤਾ ਜਾਵੇਗਾ।
ਪੰਜਾਬ, ਹਰਿਆਣਾ ਤੇ ਹਿਮਾਚਲ ‘ਚ ਨਵੀਂ ਵੰਡ ਤੋਂ ਬਾਅਦ ਚੰਡੀਗੜ੍ਹ ਪਹਿਲੀ ਨਵੰਬਰ 1966 ਨੂੰ ਹੋਂਦ ਵਿਚ ,,,,,, ਆਇਆ ਸੀ। ਚੰਡੀਗੜ੍ਹ ਅੱਜ ਵੀ ਪੰਜਾਬ ਤੇ ਹਰਿਆਣਾ ਦੋਵਾਂ ਸੂਬਿਆਂ ਦੀ ਰਾਜਧਾਨੀ ਹੈ, ਇਸ ਲਈ ਦੋਵੇਂ ਸੂਬੇ ਇਸ ‘ਤੇ ਆਪਣਾ ਹੱਕ ਜਤਾਉਂਦੇ ਹਨ।
ਜ਼ਿਕਰਯੋਗ ਹੈ ਕਿ ਸਰਕਾਰ ਨੇ 25 ਸਤੰਬਰ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਚੰਡੀਗੜ੍ਹ ਪੁਲਸ ਦੇ ਡੀ. ਐੱਸ. ਪੀਜ਼. ਨੂੰ ਦਿੱਲੀ, ਅੰਡੇਮਾਨ, ਦਮਨ ਦੀਪ ਤੇ ਦਾਦਰ ਨਗਰ ਹਵੇਲੀ, ਯਾਨੀ ਦਾਨਿਪਸ ਦੇ ਕੇਡਰਾਂ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲਸ ਦੇ ਡੀ. ਐੱਸ. ਪੀਜ਼. ਦਾ ਚੰਡੀਗੜ੍ਹ ਤੋਂ ਬਾਹਰ ਤਬਾਦਲਾ ਨਹੀਂ ਹੁੰਦਾ ਸੀ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ